Good News for Farmers: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੁਪਰੀਪੋ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਚੱਲ ਰਹੇ ਹਾੜੀ ਦੇ ਮੰਡੀਕਰਨ ਸੀਜ਼ਨ (RMS) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਅਤੇ ਬੈਂਕਾਂ ਵਿੱਚ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਰਿਕਾਰਡ ਨੂੰ ਤੋੜਦਿਆਂ ਪੰਜਾਬ ਸਰਕਾਰ ਨੇ ਖਰੀਦ ਦੇ 48 ਘੰਟਿਆਂ ਅੰਦਰ ਅਦਾਇਗੀ ਜਾਰੀ ਕਰਨ ਦੇ ਟੀਚੇ ਤੋਂ ਪਹਿਲਾਂ ਹੀ ਅਦਾਇਗੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1,05,574 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3014 ਕਰੋੜ ਰੁਪਏ ਤੋਂ ਵੱਧ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਹ 48 ਘੰਟੇ ਪਹਿਲਾਂ ਤੱਕ ਕੀਤੀ ਗਈ 2700 ਕਰੋੜ ਰੁਪਏ ਦੀ ਖਰੀਦ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : PM Kisan 14th Installment: ਇਨ੍ਹਾਂ ਕਿਸਾਨਾਂ ਨੂੰ ਹੀ ਮਿਲਣਗੇ 2000 ਰੁਪਏ
ਮੰਤਰੀ ਵੱਲੋਂ ਟਵੀਟ
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ "ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 1,05,574 ਕਿਸਾਨਾਂ ਨੂੰ 3014 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ ਤੇ ਪੰਜਾਬ ਸਰਕਾਰ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਨੂੰ ਅਦਾਇਗੀ ਕਰ ਰਹੀ ਹੈ।"
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 1,05,574 ਕਿਸਾਨਾਂ ਨੂੰ 3014 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ ਤੇ ਪੰਜਾਬ ਸਰਕਾਰ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਨੂੰ ਅਦਾਇਗੀ ਕਰ ਰਹੀ ਹੈ। pic.twitter.com/1yV2XJP1B1
— Government of Punjab (@PunjabGovtIndia) April 17, 2023
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਮਤਾਂ ਵਿੱਚ ਕਟੌਤੀ ਬਾਰੇ ਸਪੱਸ਼ਟ ਕਿਹਾ ਕਿ ਕੀਮਤਾਂ ਵਿੱਚ ਕਟੌਤੀ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਅਦਾਇਗੀ ਨਹੀਂ ਹੋਣ ਦੇਵੇਗੀ।
Summary in English: Punjab Government has transferred 3000 crore rupees in the bank accounts of farmers