1. Home
  2. ਖਬਰਾਂ

Punjab Government ਨੇ ਕਿਸਾਨਾਂ ਦੇ Bank Accounts ਵਿੱਚ ਕੀਤੇ 3000 ਕਰੋੜ ਰੁਪਏ Transfer

ਪੰਜਾਬ ਸਰਕਾਰ ਵੱਲੋਂ 1,05,574 ਕਿਸਾਨਾਂ ਨੂੰ 3 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ ਤੇ ਪੰਜਾਬ ਸਰਕਾਰ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਨੂੰ ਅਦਾਇਗੀ ਕਰ ਰਹੀ ਹੈ।

Gurpreet Kaur Virk
Gurpreet Kaur Virk
ਪੰਜਾਬ ਦੇ 1 ਲੱਖ ਤੋਂ ਵੱਧ ਕਿਸਾਨਾਂ ਲਈ ਖੁਸ਼ਖ਼ਬਰੀ

ਪੰਜਾਬ ਦੇ 1 ਲੱਖ ਤੋਂ ਵੱਧ ਕਿਸਾਨਾਂ ਲਈ ਖੁਸ਼ਖ਼ਬਰੀ

Good News for Farmers: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੁਪਰੀਪੋ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਚੱਲ ਰਹੇ ਹਾੜੀ ਦੇ ਮੰਡੀਕਰਨ ਸੀਜ਼ਨ (RMS) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਅਤੇ ਬੈਂਕਾਂ ਵਿੱਚ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਰਿਕਾਰਡ ਨੂੰ ਤੋੜਦਿਆਂ ਪੰਜਾਬ ਸਰਕਾਰ ਨੇ ਖਰੀਦ ਦੇ 48 ਘੰਟਿਆਂ ਅੰਦਰ ਅਦਾਇਗੀ ਜਾਰੀ ਕਰਨ ਦੇ ਟੀਚੇ ਤੋਂ ਪਹਿਲਾਂ ਹੀ ਅਦਾਇਗੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1,05,574 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3014 ਕਰੋੜ ਰੁਪਏ ਤੋਂ ਵੱਧ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਹ 48 ਘੰਟੇ ਪਹਿਲਾਂ ਤੱਕ ਕੀਤੀ ਗਈ 2700 ਕਰੋੜ ਰੁਪਏ ਦੀ ਖਰੀਦ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : PM Kisan 14th Installment: ਇਨ੍ਹਾਂ ਕਿਸਾਨਾਂ ਨੂੰ ਹੀ ਮਿਲਣਗੇ 2000 ਰੁਪਏ

ਮੰਤਰੀ ਵੱਲੋਂ ਟਵੀਟ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ "ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 1,05,574 ਕਿਸਾਨਾਂ ਨੂੰ 3014 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ ਤੇ ਪੰਜਾਬ ਸਰਕਾਰ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਨੂੰ ਅਦਾਇਗੀ ਕਰ ਰਹੀ ਹੈ।"

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਮਤਾਂ ਵਿੱਚ ਕਟੌਤੀ ਬਾਰੇ ਸਪੱਸ਼ਟ ਕਿਹਾ ਕਿ ਕੀਮਤਾਂ ਵਿੱਚ ਕਟੌਤੀ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਅਦਾਇਗੀ ਨਹੀਂ ਹੋਣ ਦੇਵੇਗੀ।

Summary in English: Punjab Government has transferred 3000 crore rupees in the bank accounts of farmers

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters