Punjab Government Scheme: ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੇ ਜੋਰਾਂ-ਸ਼ੋਰਾ ਨਾਲ ਕੰਮ ਕਰ ਰਹੀ ਹੈ। ਜੀ ਹਾਂ, ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ।
Releasing Funds for Various Schemes: ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਨਿੱਤ ਦਿਨ ਵੱਡੇ ਉਪਰਾਲੇ ਕਰ ਰਹੀ ਹੈ। ਇਸ ਲੜੀ 'ਚ ਹੁਣ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।
ਇੱਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸੇ ਤਹਿਤ ਅੱਜ 345 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋਣ ਉਪਰੰਤ ਖਜ਼ਾਨੇ ਕੋਲ ਕਿਸੇ ਵੀ ਕੇਂਦਰੀ ਸਪਾਂਸਰਡ ਸਕੀਮ (ਸੀ.ਐਸ.ਐਸ.) ਜਾਂ ਇਸ ਦੇ ਸਬੰਧਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ।
ਵਿਭਾਗਾਂ ਨੂੰ ਹਦਾਇਤ
ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਹਦਾਇਤ ਕੀਤੀ ਕਿ ਇਨ੍ਹਾਂ ਫੰਡਾਂ ਦੀ ਸਮਾਂਬੱਧ ਢੰਗ ਨਾਲ ਵਰਤੋਂ ਕੀਤੀ ਜਾਵੇ ਨਾ ਕਿ ਵਿੱਤੀ ਸਾਲ ਦੇ ਆਖੀਰ ਤੱਕ ਇੰਤਜ਼ਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਅਣ-ਵਰਤੋਂ ਕਾਰਨ ਫੰਡਾਂ ਦੇ ਲੈਪਸ ਹੋਣ ਵਾਲੇ ਮਾਮਲਿਆਂ ਨੂੰ ਵਿੱਤ ਵਿਭਾਗ ਵੱਲੋਂ ਗੰਭੀਰਤਾ ਨਾਲ ਲਿਆ ਜਾਵੇਗਾ।
ਸਕੀਮਾਂ ਸਬੰਧੀ ਵੇਰਵਾ
ਹੋਰ ਵੱਖ-ਵੱਖ ਸਕੀਮਾਂ ਲਈ ਜਾਰੀ ਕੀਤੇ ਫੰਡਾਂ ਸਬੰਧੀ ਵੇਰਵੇ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ‘ਮੇਜਰ ਵਰਕਸ’ ਹੈੱਡ ਤਹਿਤ 240 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਮਿਲਕਫੈੱਡ ਨੂੰ 36 ਕਰੋੜ ਰੁਪਏ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ 25 ਕਰੋੜ ਰੁਪਏ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਰਿਪੋਰਟ 'ਚ ਹੋਇਆ ਵੱਡਾ ਖੁਲਾਸਾ, ਜਾਣੋ ਹੁਣ ਤੱਕ ਕਿੰਨੇ ਕਿਸਾਨਾਂ ਨੂੰ ਮਿਲਿਆ ਕਰਜ਼ਾ ਮੁਆਫੀ ਦਾ ਲਾਭ!
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।
Summary in English: Punjab government is committed to ensure all-round development, releasing funds for various schemes