1. Home
  2. ਖਬਰਾਂ

ਪੰਜਾਬ ਦੇ ਕਿਸਾਨਾਂ ਲਈ "HELPLINE" ਸੇਵਾ ਸ਼ੁਰੂ, 93093... ਨੰਬਰ ਤੇ ਕਰੋ ਸ਼ਿਕਾਇਤਾਂ

Punjab Agriculture Minister Kuldeep Singh Dhaliwal ਨੇ ਕਿਸਾਨਾਂ ਲਈ ਇੱਕ Helpline Number ਜਾਰੀ ਕੀਤਾ ਹੈ, ਜਿਸ ਰਾਹੀਂ ਕਿਸਾਨ ਆਪਣੇ ਨਾਲ ਹੋਏ ਗਲਤ ਵਰਤਾਰੇ ਲਈ ਸ਼ਿਕਾਇਤ ਦਰਜ ਕਰਾ ਸਕਦੇ ਹਨ।

Gurpreet Kaur Virk
Gurpreet Kaur Virk
ਪੰਜਾਬ ਦੇ ਕਿਸਾਨਾਂ ਲਈ "ਹੈਲਪਲਾਈਨ"

ਪੰਜਾਬ ਦੇ ਕਿਸਾਨਾਂ ਲਈ "ਹੈਲਪਲਾਈਨ"

Good News for Farmers: ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨ ਭਰਾਵਾਂ ਦੀ ਆਰਥਿਕ ਮਦਦ ਕਰਨ ਲਈ ਇੱਕ ਨਵੀਂ ਪਹਿਲ ਕੀਤੀ ਹੈ, ਤਾਂ ਜੋ ਸਰਕਾਰ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰ ਸਕੇ। ਦੱਸ ਦੇਈਏ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਨੀਵਾਰ ਨੂੰ ਕਿਸਾਨਾਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਅਤੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨਾਲ ਕੋਈ ਗਲਤ ਵਿਵਹਾਰ ਹੁੰਦਾ ਹੈ ਤਾਂ ਉਹ ਛੇਤੀ ਤੋਂ ਛੇਤੀ ਸ਼ਿਕਾਇਤ ਦਰਜ ਕਰਾਉਣ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਦੌਰਾਨ ਪਏ ਭਾਰੀ ਮੀਂਹ ਨੇ ਸੂਬੇ ਦੇ ਲਗਭਗ 16 ਜ਼ਿਲ੍ਹਿਆਂ ਵਿੱਚ 34.90 ਲੱਖ ਹੈਕਟੇਅਰ ਰਕਬੇ ਵਿੱਚੋਂ ਲਗਭਗ 13.60 ਲੱਖ ਹੈਕਟੇਅਰ ਰਕਬੇ ਵਿੱਚ ਖੜ੍ਹੀ ਕਣਕ ਦੀ ਫਸਲ ਦਾ ਲਗਭਗ 40% ਨੁਕਸਾਨ ਕੀਤਾ, ਜਿਸ ਕਾਰਨ ਜ਼ਿਆਦਾਤਰ ਥਾਵਾਂ 'ਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ।

ਇਸਦੇ ਚਲਦਿਆਂ ਪੰਜਾਬ ਸਰਕਾਰ ਨੇ ਵਿਸਾਖੀ ਦੇ ਮੌਕੇ 'ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪਹਿਲਕਦਮੀ ਕੀਤੀ ਹੈ। ਹਾਲਾਂਕਿ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪੂਰਾ ਕਰਨ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਕਿਸਾਨਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮਦਦ ਕਰਨ ਦਾ ਵਧੀਆ ਉਪਰਾਲਾ ਕੀਤਾ ਹੈ।

ਇਹ ਵੀ ਪੜ੍ਹੋ : Kharif Season ਲਈ ਖੇਤੀਬਾੜੀ ਮਾਹਿਰਾਂ ਵੱਲੋਂ ਵਿਚਾਰਾਂ, ਕਿਸਾਨਾਂ ਨੂੰ "PR-126" ਦੀ ਕਾਸ਼ਤ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਇੱਕ ਹਫ਼ਤੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਨੇ ਵਿਸ਼ੇਸ਼ ਗਿਰਦਾਵਰੀ ਲਈ ਤਾਇਨਾਤ ਅਧਿਕਾਰੀਆਂ ਨੂੰ ਗਿਰਦਾਵਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ।

ਹਾਲਾਂਕਿ, ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਈ ਥਾਵਾਂ 'ਤੇ ਗਿਰਦਾਵਰੀ ਲਈ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਨਾ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਤੁਹਾਡੀ ਜਾਣਕਾਰੀ ਲਈ, ਤੁਹਾਨੂੰ ਦੱਸ ਦੇਈਏ ਕਿ ਕੇਂਦਰ ਦੁਆਰਾ ਤਾਇਨਾਤ ਟੀਮਾਂ ਨੇ ਨਮੂਨੇ ਇਕੱਠੇ ਕਰ ਲਏ ਹਨ ਅਤੇ ਜਲਦੀ ਹੀ ਖਰੀਦ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਬਾਰੇ ਐਲਾਨ ਹੋਣ ਦੀ ਉਮੀਦ ਹੈ।

ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ, ਮਾਲ ਕਰਮਚਾਰੀਆਂ ਨੂੰ ਭੂਗੋਲਿਕ ਸੂਚਨਾ ਪ੍ਰਣਾਲੀ 'ਤੇ ਵੇਰਵੇ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ, ਪਟਵਾਰੀਆਂ ਦੀ ਯੂਨੀਅਨ ਨੇ ਸਟਾਫ ਦੀ ਘਾਟ ਦਾ ਹਵਾਲਾ ਦਿੱਤਾ ਹੈ, ਜਿਸ ਕਾਰਨ ਗਿਰਦਾਵਾਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਰੁਕਾਵਟ ਆ ਸਕਦੀ ਹੈ।

ਇਹ ਵੀ ਪੜ੍ਹੋ : ਆਉਣ ਵਾਲੇ ਸਾਉਣੀ ਸੀਜ਼ਨ 'ਚ ਕਿਸਾਨ PUSA 44 ਦੀ ਬਜਾਏ PR 126 ਦੀ ਕਿਸਮ ਅਪਣਾਉਣ: PAU

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਨੁਕਸਾਨੀ ਫਸਲਾਂ ਦੇ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ। 75% ਤੋਂ ਵੱਧ ਨੁਕਸਾਨ ਲਈ, 6,800 ਰੁਪਏ ਪ੍ਰਤੀ ਏਕੜ ਦਾ ਨਵਾਂ ਮੁਆਵਜ਼ਾ ਦਿੱਤਾ ਜਾਵੇਗਾ, ਜੋ ਕਿ ਪਿਛਲੀ 5,400 ਰੁਪਏ ਪ੍ਰਤੀ ਏਕੜ ਦੀ ਰਕਮ ਨਾਲੋਂ ਵੱਧ ਹੈ।

ਗਿਰਦਾਵਰੀ ਦੇ ਚੱਲ ਰਹੇ ਕੰਮ ਦੀ ਨਿਗਰਾਨੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਕਿਸਾਨਾਂ ਨੂੰ ਗਿਰਦਾਵਰੀ ਪ੍ਰਕਿਰਿਆ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 9309388088 ਜਾਰੀ ਕੀਤਾ ਹੈ। ਸ਼ਨੀਵਾਰ ਨੂੰ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਖੇਤਾਂ ਦਾ ਦੌਰਾ ਕੀਤਾ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।

ਰਾਘਵ ਚੱਢਾ ਨੇ ਪੱਤਰ ਦੇ ਨਾਲ ਖਰਾਬ ਹੋਈ ਕਣਕ ਦੀ ਫਸਲ ਦੇ ਨਮੂਨੇ ਵੀ ਭੇਜੇ ਅਤੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਕਿਸਾਨਾਂ ਪ੍ਰਤੀ ਆਪਣੀ ਜਿੰਮੇਵਾਰੀ ਤੋਂ ਆਪਣੇ ਆਪ ਨੂੰ ਮੁਕਤ ਨਹੀਂ ਕਰ ਸਕਦਾ ਕਿਉਂਕਿ ਪੰਜਾਬ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਸੀਤਾਰਮਨ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦੀ ਮੁਆਵਜ਼ਾ ਦੇਣ ਲਈ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨ।

Summary in English: Punjab Government launched "HELPLINE" service for farmers

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters