ਪੰਜਾਬ ਸਰਕਾਰ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਵੇਗੀ।
ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਨੇ ਮੰਗਲਵਾਰ ਨੂੰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਅਤੇ ਹਰਿਆਣਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਇੱਕ ਸੂਚੀ ਤਿਆਰ ਕੀਤੀ ਜਾ ਰਹੀ ਹੈ।
ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੀ ਪਛਾਣ ਕਰਨ ਅਤੇ ਨੌਕਰੀ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ।
ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਭਾਵੇ ਹੀ ਹਰਿਆਣਾ ਅਤੇ ਦਿੱਲੀ ਦੀਆਂ ਹੱਦਾਂ ਵਿੱਚ ਹੋਈ, ਪਰ ਦਿੱਲੀ ਅਤੇ ਹਰਿਆਣਾ ਸਰਕਾਰਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਸਹਾਇਤਾ ਨਹੀਂ ਦਿੱਤੀ। ਇਨ੍ਹਾਂ ਦੋਵਾਂ ਸਰਕਾਰਾਂ ਵੱਲੋਂ ਪੀੜਤਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਖੜੇ ਹਨ।
ਇਹ ਵੀ ਪੜ੍ਹੋ : ਬਾਗਬਾਨੀ ਵਿਭਾਗ ਵੰਡ ਰਿਹਾ ਹੈ 2.5 ਲੱਖ ਸੀਡ ਬਾਲ
Summary in English: Punjab government made a big announcement, farmers' families will get government jobs