1. Home
  2. ਖਬਰਾਂ

ਪੰਜਾਬ ਸਰਕਾਰ ਨੇ ਫੁਹਾਰਾ ਸਿਸਟਮ ਲਗਾਉਣ ਲਈ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਬਣਾਇਆ ਸਰਲ

ਪਾਣੀ ਦੀ ਬੱਚਤ ਕਰਨ ਲਈ ਫਸਲਾਂ 'ਤੇ ਸਪ੍ਰਿੰਕਲਰ ਪ੍ਰਣਾਲੀ ਰਾਹੀਂ ਸਿੰਚਾਈ ਤਕਨੀਕ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਨੇ ਸੂਖਮ ਸਿੰਚਾਈ 'ਤੇ ਸਬਸਿਡੀ ਪ੍ਰਾਪਤ ਕਰਨ ਦੇ ਢੰਗ ਨੂੰ ਹੋਰ ਸਰਲ ਬਣਾਇਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਲਈ ਸੂਖਮ ਸਿੰਚਾਈ ਪ੍ਰਣਾਲੀ 'ਤੇ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਕਮੇਟੀਆਂ ਵੱਲੋਂ ਕਿਸਾਨਾਂ ਦੀਆਂ ਅਰਜ਼ੀਆਂ ਦੀ ਪੜਤਾਲ ਕਰਵਾਉਣ ਦੀ ਪ੍ਰਣਾਲੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

Preetpal Singh
Preetpal Singh
Punjab Govt

ਹੁਣ ਕਿਸਾਨ ਮਾਈਕ੍ਰੋ ਇਰੀਗੇਸ਼ਨ ਸਿਸਟਮ 'ਤੇ ਸਬਸਿਡੀ ਲੈਣ ਲਈ ਭੂਮੀ, ਜਲ ਪ੍ਰਬੰਧਨ, ਵਿਭਾਗ ਦੇ ਕਿਸੇ ਵੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਨਾਲ ਕਿਸਾਨ ਆਪਣੀ ਸਬਸਿਡੀ ਲੈਣ ਲਈ ਭੂਮੀ ਅਤੇ ਜਲ ਪ੍ਰਬੰਧਨ ਵਿਭਾਗ ਦੇ ਕਿਸੇ ਵੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਨਾਲ ਕਿਸਾਨ ਆਪਣੀ ਪਸੰਦ ਦੇ ਸਮੇਂ 'ਤੇ ਸੂਖਮ ਸਿੰਚਾਈ ਪ੍ਰਣਾਲੀ 'ਤੇ ਸਬਸਿਡੀ ਲੈ ਸਕਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਤੁਪਕਾ ਸਿੰਚਾਈ ਪ੍ਰਣਾਲੀ ਸਥਾਪਤ ਕਰਨ ਲਈ ਕਿਸਾਨਾਂ ਨੂੰ ਵੱਡੀ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰਕੇ ਕਿਸਾਨ ਸਿਰਫ਼ 30 ਮਿੰਟਾਂ ਵਿੱਚ ਇੱਕ ਏਕੜ ਜ਼ਮੀਨ ਦੀ ਸਿੰਚਾਈ ਕਰ ਸਕਦੇ ਹਨ।

ਇਸ ਨਾਲ ਨਾ ਸਿਰਫ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੂਖਮ ਸਿੰਚਾਈ ਅਪਣਾ ਕੇ ਧਰਤੀ ਦੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਿਯੋਗ ਕਰਨ।

ਇਹ ਵੀ ਪੜ੍ਹੋ : ਖੁਸ਼ਖਬਰੀ ! ਮੋਦੀ ਸਰਕਾਰ ਨੇ 16 ਲੱਖ ਔਰਤਾਂ ਦੇ ਖਾਤਿਆਂ ਚ’ ਪਾਏ 1000 ਕਰੋੜ ਰੁਪਏ

Summary in English: punjab government simplifies the process of taking subsidy for installing fountain system

Like this article?

Hey! I am Preetpal Singh. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters