ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬ ਕਾਂਗਰਸ ਵਲੋਂ ਅੱਜ ਖਟਕੜ ਕਲਾਂ 'ਚ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਕੇਂਦਰ ਦੇ ਨਵੇਂ ਕਾਨੂੰਨਾਂ ਖਿਲਾਫ ਹੱਲਾ-ਬੋਲਿਆ ਜਾ ਰਿਹਾ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਬੋਧਨ ਕਰਦਿਆਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਛੋਟੇ ਕਿਸਾਨਾਂ ਤੋਂ ਰੋਟੀ ਖੋਹ ਰਹੀ ਹੈ। ਕੈਪਟਨ ਨੇ ਕਿਹਾ ਕਿ ਇਸ ਸਮੇਂ ਜੋ ਦੇਸ਼ 'ਚ ਹੋ ਰਿਹਾ ਹੈ ਉਹ ਠੀਕ ਨਹੀਂ ਹੈ ਤੇ ਖੇਤੀਬਾੜੀ ਬਾਰੇ ਦਿੱਲੀ ਵਾਲਿਆਂ ਨੂੰ ਕੋਈ ਜਾਣਕਾਰੀ ਨਹੀਂ ਹੈ। ਅੱਗੇ ਕੈਪਟਨ ਨੇ ਕਿਹਾ ਕਿ ਇਹ ਕੋਈ ਤਰੀਕਾ ਨਹੀਂ ਹੈ ਦੇਸ਼ 'ਚ ਨਵੇਂ ਕਾਨੂੰਨ ਲਾਗੂ ਕਰਨ ਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਨਵੇਂ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਰਾਸ਼ਟਰਪਤੀ ਵੱਲੋਂ ਦਸਤਖਤ ਕੀਤੇ ਜਾਣਗੇ ਤੇ ਉਹਨਾਂ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ-
ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸੁਨੀਲ ਜਾਖੜ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ, ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ, ਮਨਪ੍ਰੀਤ ਸਿੰਘ ਬਾਦਲ ਕੈਬਨਿਟ ਮੰਤਰੀ, ਮਹਾਰਾਣੀ ਪ੍ਰਨੀਤ ਕੌਰ, ਹਰੀਸ਼ ਰਾਵਤ ਵੀ ਨਾਲ ਪੁੱਜੇ ਹਨ ਅਤੇ ਉਨ੍ਹਾਂ ਸ਼ਹੀਦਾਂ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਕਿਸਾਨਾਂ ਦਾ ਵਧਿਆ ਰੋਹ-
ਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਮਗਰੋਂ ਪੰਜਾਬ ’ਚ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਪਹੁੰਚ ਗਿਆ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿਚ ਅੰਮ੍ਰਿਤਸਰ-ਦਿੱਲੀ, ਫਿਰੋਜ਼ਪੁਰ-ਬਠਿੰਡਾ, ਫਿਰੋਜ਼ਪੁਰ-ਲੁਧਿਆਣਾ ਅਤੇ ਫਿਰੋਜ਼ਪੁਰ-ਜਲੰਧਰ ਰੇਲ ਮਾਰਗ ’ਤੇ ਨੰਗੇ ਧੜ ਧਰਨੇ ਦਿੱਤੇ। ਇਸ ਤੋਂ ਇਲਾਵਾ ਪੰਜਾਬੀ ਗਾਇਕ ਵੀ ਲਗਾਤਾਰ ਕਿਸਾਨਾਂ ਦੇ ਹੱਕ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
Summary in English: Punjab government's big target at the center regarding agriculture laws, read full news