
ਸਾਉਣੀ ਦੀ ਫਸਲ ਦੇ ਸੀਜ਼ਨ ਵਿਚ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਭਰ ਵਿਚ ਦੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਵਿੱਚ 8000 ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ। ਪਰਾਲੀ ਦੇ ਨਿਪਟਾਰੇ ਲਈ 23 ਹਜ਼ਾਰ 500 ਰੁਪਏ ਅਤੇ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੀਐਮ ਨੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ ਹੈ, ਕਿਉਂਕਿ ਇਸ ਨਾਲ ਕੋਵਿਡ -19 ਮਹਾਂਮਾਰੀ ਦੀ ਹੋਰ ਖ਼ਤਰਨਾਕ ਪੱਧਰ ਤੱਕ ਵਧਣ ਦੀ ਉਮੀਦ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ- ‘ਸਰਕਾਰ ਪਹਿਲਾਂ ਹੀ ਚੇਤਾਵਨੀ ਦੇ ਚੁੱਕੀ ਹੈ ਕਿ ਮਹਾਂਮਾਰੀ ਦੌਰਾਨ ਪਰਾਲੀ ਸਾੜਨ ਨਾਲ ਸਾਹ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਇਹ ਫੇਫੜੇ ਅਤੇ ਸਾਹ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਹੋਰ ਪਰੇਸ਼ਾਨ ਕਰ ਦੇਵੇਗਾ | ਕੈਪਟਨ ਨੇ ਕਿਹਾ ਕਿ ਅਸੀਂ ਪੀਐਮ ਮੋਦੀ ਕੋਲ ਇਹ ਮੰਗ ਕਈ ਵਾਰ ਉਠਾਈ ਹੈ ਕਿ ਪਰਾਲੀ ਦੇ ਨਿਪਟਾਰੇ ‘ਤੇ ਹੋਏ ਖਰਚੇ ਦੀ ਮੁੜ ਅਦਾਇਗੀ ਕੀਤੀ ਜਾਵੇ। ਰਾਜ ਸਰਕਾਰ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦਾ ਮੁਆਵਜ਼ਾ ਦਿੱਤਾ ਜਾਵੇ। ਤਾਂ ਜੋ ਉਹ ਪਰਾਲੀ ਨੂੰ ਸਾੜੇ ਬਿਨਾਂ ਨਿਪਟਾਰਾ ਕਰ ਸਕਣ |
ਨੋਡਲ ਅਧਿਕਾਰੀ ਕੀ ਕਰੇਗਾ?
ਇਹ ਨੋਡਲ ਅਧਿਕਾਰੀ 15 ਨਵੰਬਰ ਤੱਕ ਪਿੰਡਾਂ ਵਿਚ ਆਪਣੀ ਡਿਉਟੀ ਨਿਭਾਉਣਗੇ। ਇਹ ਅਧਿਕਾਰੀ ਸਹਿਕਾਰੀ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਖੇਤੀਬਾੜੀ ਬਾਗਬਾਨੀ, ਮਿੱਟੀ ਸੰਭਾਲ ਵਿਭਾਗਾਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਮਿਲਕੇ ਕੰਮ ਕਰਨਗੇ। ਮੋਬਾਈਲ ਐਪਸ ਨਾਲ ਲੈਸ ਇਹ ਅਧਿਕਾਰੀ ਉਨ੍ਹਾਂ ਲੋਕਾਂ ਦੀ ਸੂਚੀ ਤਿਆਰ ਕਰਨਗੇ ਜੋ ਜ਼ਮੀਨ ਦਾ ਠੇਕਾ ਦਿੰਦੇ ਹਨ ਅਤੇ ਹਰ ਇਕ ਨੂੰ ਚੇਤਾਵਨੀ ਦੇਣਗੇ ਕਿ ਜੇਕਰ ਉਨ੍ਹਾਂ ਦੀ ਜ਼ਮੀਨ 'ਤੇ ਪਰਾਲੀ ਸਾੜ ਦਿੱਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ।

ਪਿੰਡ ਵਿਚ ਫੈਲਾਣਗੇ ਜਾਗਰੂਕਤਾ
ਇਸ ਤੋਂ ਇਲਾਵਾ ਇਹ ਨੋਡਲ ਅਧਿਕਾਰੀ ਪਿੰਡਾਂ ਵਿਚ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਫੈਲਾਉਣਗੇ। ਪਰਚੇ, ਅਤੇ ਪੋਸਟਰ ਛਾਪਣ ਦੀ ਵੰਡ ਕਰਕੇ ਪਰਾਲੀ ਸਾੜਨ ਦੇ ਖ਼ਤਰਿਆਂ ਖਿਲਾਫ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਜਾਵੇਗੀ।
ਟੋਲ ਫ੍ਰੀ ਨੰਬਰ ਵੀ ਜਾਰੀ
ਸਰਕਾਰ ਨੇ ਇਸਦੇ ਨਾਲ ਹੀ ਕਿਸਾਨਾਂ ਦੀ ਮਦਦ ਲਈ ਟੋਲ ਫ੍ਰੀ ਨੰਬਰ 1800-180-1551 ਵੀ ਜਾਰੀ ਕੀਤਾ ਹੈ। ਜਿਸ ਵਿੱਚ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ ਅਤੇ ਉਨ੍ਹਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ।
ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮਸ਼ੀਨਾਂ
ਇਸ ਸਾਲ ਕਿਸਾਨਾਂ ਨੂੰ 23 ਹਜ਼ਾਰ 500 ਰੁਪਏ ਅਤੇ ਖੇਤੀਬਾੜੀ ਮਸ਼ੀਨਾਂ ਵੱਖ-ਵੱਖ ਜਾਂ ਸਮੂਹਕ ਤੌਰ ‘ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਜੋ 50 ਤੋਂ 80 ਪ੍ਰਤੀਸ਼ਤ ਸਬਸਿਡੀ ਤੇ ਮਿਲ ਰਹੀ ਹੈ। ਪਿਛਲੇ 2 ਸਾਲਾਂ ਵਿੱਚ ਪਰਾਲੀ ਨੂੰ ਖੇਤ ਵਿੱਚ ਹੀ ਨਿਪਟਾਰੇ ਲਈ 51 ਹਜ਼ਾਰ ਮਸ਼ੀਨਾਂ ਦਿੱਤੀਆਂ ਗਈਆਂ ਸਨ।