1. Home
  2. ਖਬਰਾਂ

Punjab Health Minister Dr. Balveer Singh ਵੱਲੋਂ PAU ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ

Punjab ਦੇ ਸਿਹਤ ਮੰਤਰੀ Dr. Balveer Singh ਨੇ ਆਪਣੇ ਪੀਏਯੂ ਦੌਰੇ ਦੌਰਾਨ ਖੇਤੀ ਮੁਹਾਰਤ ਦੇ ਖੇਤਰ ਵਿੱਚ ਕਿਸਾਨਾਂ ਤਕ ਪਹੁੰਚਾਈ ਜਾ ਰਹੀ ਨਵੀਨ ਤਕਨਾਲੋਜੀ ਬਾਰੇ ਜਾਣਿਆ।

Gurpreet Kaur Virk
Gurpreet Kaur Virk
ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਅੱਜ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ (Punjab Health Minister Dr. Balveer Singh) ਨੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਖਲਾਈਆਂ ਅਤੇ ਖੇਤੀ ਮੁਹਾਰਤ ਯੋਜਨਾਵਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਪੀਏਯੂ (PAU) ਦੇ ਸਕਿੱਲ ਡਿਵੈਲਪਮੈਂਟ ਸੈਂਟਰ (Skill Development Center) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੇਤੀ ਮੁਹਾਰਤ ਦੇ ਖੇਤਰ ਵਿੱਚ ਕਿਸਾਨਾਂ ਤਕ ਪਹੁੰਚਾਈ ਜਾ ਰਹੀ ਨਵੀਨ ਤਕਨਾਲੋਜੀ ਬਾਰੇ ਵੀ ਜਾਣਿਆ।

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਡਾ. ਬਲਵੀਰ ਸਿੰਘ ਨੇ ਕਿਹਾ ਕਿ ਕਿਸੇ ਸਮੇਂ ਸਾਨੂੰ ਦੇਸ਼ ਦੇ ਲੋਕਾਂ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਲਈ ਵੱਧ ਉਤਪਾਦਨ ਦੀ ਲੋੜ ਸੀ। ਉਦੋਂ ਪੰਜਾਬ ਦੇ ਕਿਸਾਨਾਂ ਅਤੇ ਪੀਏਯੂ ਮਾਹਿਰਾਂ (PAU Experts) ਨੇ ਮਿਲ ਕੇ ਇਸ ਕਾਰਜ ਨੂੰ ਸਿਰੇ ਚਾੜ੍ਹਿਆ।

ਅੱਜ ਖੇਤੀ ਵਿੱਚ ਉਤਪਾਦਨ ਦੇ ਨਾਲ ਨਾਲ ਮੁਹਾਰਤ ਦੇ ਵਿਕਾਸ ਦੀ ਲੋੜ ਹੈ। ਹੁਣ ਖੇਤੀ ਨੂੰ ਬਿਨ ਮੁਹਾਰਤ ਦਾ ਕਿੱਤਾ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਇਸ ਖੇਤਰ ਵਿੱਚ ਪੀਏਯੂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਡਾ. ਸਿੰਘ ਨੇ ਨਵੀਆਂ ਪਸਾਰ ਅਤੇ ਸਿਖਲਾਈ ਵਿਧੀਆਂ ਬਾਰੇ ਵਿਸਥਾਰ ਨਾਲ ਜਾਣਿਆ।

ਇਹ ਵੀ ਪੜ੍ਹੋ : ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਲਾਹ, Integrated Farming System ਦਾ ਮਾਡਲ ਅਪਣਾਓ: PAU

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਇਸ ਮੌਕੇ ਸਿਹਤ ਮੰਤਰੀ ਨੂੰ ਸ੍ਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਅਤੇ ਕਾਰਜ ਸ਼ੈਲੀ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਦਾ ਮੰਤਵ ਕਿਸਾਨਾਂ ਅਤੇ ਖੇਤੀ ਉੱਦਮੀਆਂ ਨੂੰ ਵੱਧ ਤੋਂ ਵੱਧ ਆਪਣੇ ਕਾਰਜ ਵਿਚ ਨਵੀਆਂ ਤਕਨਾਲੋਜੀਆਂ ਸ਼ਾਮਿਲ ਕਰਕੇ ਸਵੈ ਰੁਜ਼ਗਾਰ ਨੂੰ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਇਸ ਦਿਸ਼ਾ ਵਿਚ ਪਾਬੀ ਵਲੋਂ ਚਲਾਏ ਜਾ ਰਹੇ ਉਡਾਣ ਤੇ ਉੱਦਮ ਪ੍ਰੋਗਰਾਮਾਂ ਬਾਰੇ ਦੱਸਿਆ। ਡਾ ਰਿਆੜ ਨੇ ਇਹ ਵੀ ਦੱਸਿਆ ਕਿ ਹੁਣ ਤਕ ਇਸ ਕੇਂਦਰ ਤੋਂ ਸਿਖਲਾਈ ਹਾਸਿਲ ਕਰਨ ਵਾਲੇ ਦਰਜਨਾਂ ਉੱਦਮੀਆਂ ਨੂੰ ਮਾਲੀ ਇਮਦਾਦ ਹਾਸਿਲ ਹੋਈ ਹੈ। ਨਾਲ ਹੀ ਭਾਰਤ ਸਰਕਾਰ ਵਲੋਂ ਰਾਸ਼ਟਰੀ ਪੱਧਰ ਤੇ ਇਸ ਕੇਂਦਰ ਦੇ ਯੋਗਦਾਨ ਨੂੰ ਪਛਾਣਿਆ ਗਿਆ ਹੈ।

ਇਹ ਵੀ ਪੜ੍ਹੋ : ਇਸ ਸਾਉਣੀ ਸੀਜ਼ਨ PAU ਵੱਲੋਂ ਘੱਟ ਮਿਆਦ ਵਾਲਿਆਂ ਝੋਨੇ ਦੀਆਂ ਕਿਸਮਾਂ ਦੀ ਸਿਫਾਰਿਸ਼

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ ਕੁਲਦੀਪ ਸਿੰਘ ਨੇ ਸਿਹਤ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਸਿਹਤ ਮੰਤਰੀ ਨੂੰ ਕੇਂਦਰ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਡਾ ਰੁਪਿੰਦਰ ਕੌਰ ਤੂਰ ਨੇ ਧੰਨਵਾਦ ਦੇ ਸ਼ਬਦ ਕਹੇ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਪੀਏਯੂ ਦਾ ਦੌਰਾ

Summary in English: Punjab Health Minister Dr Balveer Singh visited Skill Development Center of PAU

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters