1. Home
  2. ਖਬਰਾਂ

Punjab New Scheme: ਪੰਜਾਬ 'ਚ ਛੇਤੀ ਸ਼ੁਰੂ ਹੋਣ ਜਾ ਰਹੀ ਹੈ ਇਹ ਸਕੀਮ, ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ

Punjab Government ਸੂਬੇ 'ਚ ਛੇਤੀ ਹੀ ‘New Scheme’ ਸ਼ੁਰੂ ਕਰਨ ਜਾ ਰਹੀ ਹੈ। ਇਸ ਸਕੀਮ ਦਾ ਮਕਸਦ ਜਾਨਣ ਲਈ ਇਹ ਲੇਖ ਪੜੋ।

Gurpreet Kaur Virk
Gurpreet Kaur Virk
ਪੰਜਾਬ 'ਚ ਛੇਤੀ ਸ਼ੁਰੂ ਹੋਣ ਜਾ ਰਹੀ ਹੈ ਇਹ ਸਕੀਮ

ਪੰਜਾਬ 'ਚ ਛੇਤੀ ਸ਼ੁਰੂ ਹੋਣ ਜਾ ਰਹੀ ਹੈ ਇਹ ਸਕੀਮ

Punjab Farishte Scheme: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ 'ਚ ਛੇਤੀ ਹੀ ‘ਫ਼ਰਿਸ਼ਤੇ ਸਕੀਮ’ ਸ਼ੁਰੂ ਕਰਨ ਜਾ ਰਹੀ ਹੈ। ਇਸ ਸਕੀਮ ਦਾ ਮਕਸਦ ਕਿਸੇ ਵੀ ਹਾਦਸੇ ਦੌਰਾਨ ਪੀੜਤਾਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸਮੇਂ ਸਿਰ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

'ਆਪ' ਸਰਕਾਰ ਵੱਲੋਂ ਸੂਬੇ ਵਿੱਚ ਛੇਤੀ ਹੀ 'ਫ਼ਰਿਸ਼ਤੇ ਸਕੀਮ' ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦਾ ਮਿਆਰ ਵਿਸ਼ਵ ਪੱਧਰ ਦਾ ਬਣਾਇਆ ਜਾਵੇੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਗੌਰਮਿੰਟ ਮੈਡੀਕਲ ਕਾਲਜ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਹ ਵੀ ਪੜ੍ਹੋ : Subsidy Scheme: ਆਧੁਨਿਕ ਖੇਤੀ ਮਸ਼ੀਨਰੀ ਲਈ 1 ਲੱਖ ਰੁਪਏ ਦੀ ਗ੍ਰਾਂਟ, ਜਾਣੋ ਕਿਵੇਂ ਮਿਲੇਗਾ ਫਾਇਦਾ

'ਫਰਿਸ਼ਤੇ' ਸਕੀਮ ਸ਼ੁਰੂ ਕਰਨ ਦਾ ਟੀਚਾ

ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਪਹਿਲਾ ਇੱਕ ਘੰਟਾ 'ਗੋਲਡਨ-ਆਵਰ' ਹੁੰਦਾ ਹੈ ਤੇ ਇਸ ਦੌਰਾਨ ਮਰੀਜ਼ ਦੀ ਜਾਨ ਬਚਾਉਣ ਵਿੱਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦੀ ਅਹਿਮੀਅਤ ਸਭ ਤੋਂ ਵੱਧ ਹੁੰਦੀ ਹੈ। ਨਾਲ ਹੀ ਉਨ੍ਹਾਂ ਨੇ ਦਸਿਆ ਕਿ ਸੜਕ ਹਾਦਸਿਆਂ ਕਾਰਨ ਹਰ ਸਾਲ ਔਸਤਨ 5500 ਜਾਨਾਂ ਜਾਂਦੀਆਂ ਹਨ ਤੇ ਇਸ ਮੌਤ ਦਰ ਨੂੰ ਘਟਾਉਣ ਲਈ ਹੀ 'ਫਰਿਸ਼ਤੇ' ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।

ਪੀੜਤਾਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ

ਸਿਹਤ ਮੰਤਰੀ ਨੇ ਦਸਿਆ ਕਿ ਹਾਦਸੇ ਦੇ ਪੀੜਤਾਂ ਲਈ ਪਹਿਲੇ 24 ਘੰਟਿਆਂ ਦੌਰਾਨ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਦਾਅਵਾ ਹੈ ਕਿ ਇਸ ਸਕੀਮ ਤਹਿਤ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦਾ ਮਿਆਰ ਵਿਸ਼ਵ ਪੱਧਰ ਦਾ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: ਕਿਸਾਨਾਂ ਲਈ ਸੁਨਹਿਰੀ ਮੌਕਾ, ਐਗਰੀ ਡਰੋਨ ਸਕੀਮ ਤਹਿਤ ਸਿਖਲਾਈ ਦੇ ਨਾਲ ਦਿੱਤੇ ਜਾਣਗੇ 5 ਲੱਖ ਰੁਪਏ

ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਮਰੀਜ਼ ਦੀ ਸੰਭਾਲ ਕਰਨ ਵਾਲਿਆਂ ਨੂੰ ਟੈਸਟ ਕਰਵਾਉਣ ਜਾਂ ਦਵਾਈਆਂ ਲੈਣ ਲਈ ਹਸਪਤਾਲ ਤੋਂ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ’ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਐਨਜੀਓਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।

Summary in English: Punjab New Scheme: This scheme is going to start soon in Punjab, world class facilities will be available

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters