1. Home
  2. ਖਬਰਾਂ

Punjab University Recruitment 2022: ਪੰਜਾਬ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਅਸਾਮੀਆਂ 'ਤੇ ਭਰਤੀ!

ਜੇਕਰ ਤੁਸੀ ਵੀ ਨੌਕਰੀ ਦੀ ਭਾਲ ਕਰ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਦਰਅਸਲ, ਪੰਜਾਬ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਅਸਾਮੀਆਂ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ।

Gurpreet Kaur Virk
Gurpreet Kaur Virk
ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਭਰਤੀਆਂ

ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਭਰਤੀਆਂ

ਜੇਕਰ ਤੁਸੀ ਵੀ ਨੌਕਰੀ ਦੀ ਭਾਲ ਕਰ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਦਰਅਸਲ, ਪੰਜਾਬ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਅਸਾਮੀਆਂ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਚਾਹਵਾਨ ਉਮੀਦਵਾਰ ਇਹ ਖ਼ਬਰ ਜ਼ਰੂਰ ਪੜਨ...

ਪੰਜਾਬ ਯੂਨੀਵਰਸਿਟੀ ਨੇ ਰੈਗੂਲਰ ਆਧਾਰ 'ਤੇ ਵੱਖ-ਵੱਖ ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਦੱਸ ਦਈਏ ਕਿ ਇਸ ਤਹਿਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਕੀਤੀ ਜਾਵੇਗੀ। ਉਮੀਦਵਾਰ 29 ਮਈ 2022 ਨੂੰ ਜਾਂ ਇਸ ਤੋਂ ਪਹਿਲਾਂ ਆਨਲਾਈਨ ਅਰਜ਼ੀ ਜਮ੍ਹਾਂ ਕਰ ਸਕਦੇ ਹਨ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ cup.edu.in 'ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

ਇਸ ਭਰਤੀ ਪ੍ਰਕਿਰਿਆ ਰਾਹੀਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਕੁੱਲ 53 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਯੂਜੀਸੀ ਦੇ ਨਿਯਮਾਂ ਅਨੁਸਾਰ ਹੋਵੇਗੀ। ਉਮੀਦਵਾਰ ਵਧੇਰੇ ਵੇਰਵਿਆਂ ਲਈ ਅਧਿਕਾਰਤ ਨੋਟੀਫਿਕੇਸ਼ਨ ਦੇਖ ਸਕਦੇ ਹਨ। ਨੌਕਰੀ ਦੀ ਅਧਿਕਾਰਤ ਸੂਚਨਾ ਦੇਖਣ ਲਈ ਇੱਥੇ ਕਲਿੱਕ ਕਰੋ।

ਇਨ੍ਹਾਂ ਅਸਾਮੀਆਂ 'ਤੇ ਹੋਵੇਗੀ ਭਰਤੀ

ਅਹੁਦੇ

 ਕੁੱਲ 53 ਅਸਾਮੀਆਂ

 

ਪ੍ਰੋਫੈਸਰ

 

16 ਅਸਾਮੀਆਂ

 

ਐਸੋਸੀਏਟ ਪ੍ਰੋਫੈਸਰ

 

24 ਅਸਾਮੀਆਂ

 

ਅਸਿਸਟੈਂਟ ਪ੍ਰੋਫੈਸਰ

 

9 ਅਸਾਮੀਆਂ

 

ਲਾਇਬ੍ਰੇਰੀਅਨ

 

1 ਪੋਸਟ

 

ਡਿਪਟੀ ਲਾਇਬ੍ਰੇਰੀਅਨ

 

1 ਪੋਸਟ

 

ਅਸਿਸਟੈਂਟ ਲਾਇਬ੍ਰੇਰੀਅਨ

 

1 ਪੋਸਟ

 

ਮੈਡੀਕਲ ਅਫਸਰ (ਔਰਤ)

 

1 ਪੋਸਟ

ਅਹੁਦਿਆਂ ਮੁਤਾਬਕ ਵੱਖ-ਵੱਖ ਤਨਖਾਹ

-ਲਾਇਬ੍ਰੇਰੀਅਨ/ਪ੍ਰੋਫੈਸਰ ਦੇ ਅਹੁਦਿਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ 1,44,200 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।

-ਡਿਪਟੀ ਲਾਇਬ੍ਰੇਰੀਅਨ/ਐਸੋਸੀਏਟ ਪ੍ਰੋਫੈਸਰ ਨੂੰ 1,31,400 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

-ਸਹਾਇਕ ਲਾਇਬ੍ਰੇਰੀਅਨ/ਸਹਾਇਕ ਪ੍ਰੋਫੈਸਰ ਨੂੰ 57,700 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

-ਮੈਡੀਕਲ ਅਫ਼ਸਰ (ਮਹਿਲਾ) ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰ ਨੂੰ 56,100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

ਇਹ ਵੀ ਪੜ੍ਹੋ: LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ! ਆਪਣੇ ਸ਼ਹਿਰ ਦੇ ਜਾਣੋ ਰੇਟ!

ਅਰਜ਼ੀ ਕਿਵੇਂ ਦੇਣੀ ਹੈ?

-ਦਿਲਚਸਪੀ ਰੱਖਣ ਵਾਲੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ 29 ਮਈ 2022 ਨੂੰ ਜਾਂ ਇਸ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ।

-ਇਸ ਨਾਲ ਸਬੰਧਤ ਹੋਰ ਜਾਣਕਾਰੀ ਲਈ, ਉਮੀਦਵਾਰ ਨੋਟੀਫਿਕੇਸ਼ਨ ਦੇਖ ਸਕਦੇ ਹਨ।

-ਪੰਜਾਬ ਯੂਨੀਵਰਸਿਟੀ ਭਰਤੀ 2022 ਲਈ ਅਪਲਾਈ ਕਰਨ ਵਾਲੇ SC/ST/PWD/ਮਹਿਲਾ ਉਮੀਦਵਾਰਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।

-ਬਾਕੀ ਸਾਰੇ ਉਮੀਦਵਾਰਾਂ ਨੂੰ 750 ਰੁਪਏ ਫੀਸ ਅਦਾ ਕਰਨੀ ਪਵੇਗੀ।

Summary in English: Punjab University Recruitment 2022: Recruitment of Teaching and Non-Teaching Staff in Punjab!

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters