Skill Development Course: ਪੀ.ਏ.ਯੂ. ਵਿੱਚ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਬੈਚ-128 ਸਮਾਪਤ ਹੋਇਆ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 27 ਸਿਖਿਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 18 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ।
ਸਰਵਪੱਖੀ ਖੇਤੀਬਾੜੀ ਦੇ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਜਨਵਰੀ 02, 2023 ਨੂੰ ਸ਼ੁਰੂ ਹੋਇਆ ਸੀ ਜੋ ਕਿ ਹੁਣ ਸਮਾਪਤ ਹੋ ਗਿਆ ਹੈ।
ਸਫਲਤਾ ਨਾਲ ਪੂਰਾ ਕਰਨ ਵਾਲੇ ਨੌਜਵਾਨ ਕਿਸਾਨਾਂ ਨੂੰ ਸਰਟੀਫਿਕੇਟ ਵੰਡਣ ਲਈ ਪੀ.ਏ.ਯੂ. ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਡਾ. ਰਿਆੜ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੀ.ਏ.ਯੂ. ਵੱਲੋਂ ਲਾਇਆ ਜਾਂਦਾ ਇਹ ਕੋਰਸ ਵਿਗਿਆਨਕ ਖੇਤੀ ਨੂੰ ਪੰਜਾਬ ਦੇ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਉਨ੍ਹਾਂ ਨੇ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਖਿਆਰਥੀ ਆਪਣੇ ਕਿੱਤੇ ਵਿੱਚ ਨਵਾਂਪਣ ਲਿਆ ਕੇ ਖੇਤੀਬਾੜੀ ਨੂੰ ਉਚਾਈਆਂ ਤੇ ਪਹੁੰਚਾਉਣ ਅਤੇ ਆਮਦਨੀ ਵਿੱਚ ਖੇਤੀਬਾੜੀ ਨੂੰ ਵਧਾਉਣ ਲਈ ਸਹਾਇਕ ਧੰਦੇ ਅਪਨਾਉਣ। ਕਿਸਾਨ ਵੀਰ ਹੀ ਨਹੀਂ ਕਿਸਾਨ ਬੀਬੀਆਂ ਵੀ ਘਰੇਲੂ ਪੱਧਰ ਤੇ ਖੇਤੀ ਸਹਾਇਕ ਧੰਦਿਆਂ ਤੋਂ ਪਰਿਵਾਰ ਦੀ ਆਮਦਨ ਵਿੱਚ ਵੱਡਮੁੱਲਾ ਯੋਗਦਾਨ ਦੇ ਸਕਦੀਆਂ ਹਨ।
ਇਹ ਵੀ ਪੜ੍ਹੋ : Vardhman Special Steel ਵੱਲੋਂ PAU ਨੂੰ 10 Barricades ਭੇਂਟ
ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਇਸ ਕੋਰਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕੋਰਸ ਸਮਾਪਤੀ ਦੀ ਅੰਤਿਮ ਰਿਪੋਰਟ ਵੀ ਸਾਰਿਆਂ ਨਾਲ ਸਾਂਝੀ ਕੀਤੀ। ਇਸ ਮੌਕੇ ਤੇ ਕੋਰਸ ਕੋ-ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਸਫਲ ਕਿਸਾਨਾਂ ਦੇ ਤਜਰਬਿਆਂ ਨੂੰ ਆਪਣੇ ਕਿੱਤੇ ਵਿੱਚ ਅਪਣਾ ਕੇ ਸਿਖਿਆਰਥੀ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਸਕਦੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਫਸਲਾਂ ਦਾ ਝਾੜ ਵਧਾਉਣ ਲਈ ਡੂੰਘੀ ਵਹਾਈ ਅਪਨਾਉਣ ਦੀ ਤਾਕੀਦ
ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਸ਼ਾ ਮਾਹਿਰਾਂ ਨੇ ਭਰਪੂਰ ਅਤੇ ਵਿਹਾਰਕ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਵਿੱਚ ਮੈਡਮ ਕੰਵਲਜੀਤ ਕੌਰ ਅਤੇ ਆਸ਼ੀਸ਼ ਸ਼ਰਮਾ ਨੇ ਕੋਰਸ ਸੰਬੰਧੀ ਤਕਨੀਕੀ ਸਹਾਇਤਾ ਕੀਤੀ। ਇਸ ਮੌਕੇ ਤੇ ਡਾ. ਲਵਲੀਸ਼ ਗਰਗ ਨੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਕਰਨ ਦੇ ਤਰੀਕਿਆਂ ਨੂੰ ਕਿੱਤੇ ਵਿੱਚ ਅਪਨਾਉਣ ਉੱਪਰ ਜੋਰ ਦਿੱਤਾ।
ਇਹ ਵੀ ਪੜ੍ਹੋ : Punjab Agricultural University ਵਿਖੇ 56ਵੀਂ ਐਥਲੈਟਿਕ ਮੀਟ ਦਾ ਆਗਾਜ਼
ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਗਈ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ : PAU ਦੇ ਵਾਈਸ ਚਾਂਸਲਰ ਨੇ ਨਵਾਂ Crop Calendar ਕਿਸਾਨੀ ਸਮਾਜ ਨੂੰ ਕੀਤਾ ਅਰਪਿਤ
Summary in English: Quarterly course on holistic agriculture for young farmers concluded