ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਇੱਕ ਚੰਗੀ ਖ਼ਬਰ ਹੈ। ਯੂ.ਪੀ.ਐਸ.ਸੀ (UPSC) ਵੱਲੋਂ ਜੀਓ ਸਾਇੰਟਿਸਟ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਪ੍ਰੀਖਿਆ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਤਿਆਰੀ ਖਿੱਚ ਲੈਣ। ਵਧੇਰੇ ਜਾਣਕਾਰੀ ਲਈ ਲੇਖ ਪੜ੍ਹੋ।
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਜੀਓ ਸਾਇੰਟਿਸਟ (Geo Scientist) ਦੀ ਭਰਤੀ ਲਈ ਨੋਟੀਫਿਕੇਸ਼ਨ (Notification) ਜਾਰੀ ਕੀਤੀ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਇਸ ਸਾਲ ਇਸ ਪ੍ਰੀਖਿਆ ਰਾਹੀਂ ਕੁੱਲ 285 ਅਸਾਮੀਆਂ `ਤੇ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ। ਜੀਓ ਸਾਇੰਟਿਸਟ ਦੀ ਭਰਤੀ ਲਈ ਅਰਜ਼ੀ ਦੀ ਪ੍ਰਕਿਰਿਆ 21 ਸਿਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ।
ਅਸਾਮੀਆਂ ਦੇ ਵੇਰਵੇ:
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਜੀਓਲੋਜਿਸਟ ਗਰੁੱਪ A ਦੇ ਅਹੁਦਿਆਂ ਲਈ ਕੁੱਲ 216 ਅਸਾਮੀਆਂ, ਜੀਓ ਫਿਜ਼ੀਸਿਸਟ ਗਰੁੱਪ A ਦੀਆਂ 21 ਅਸਾਮੀਆਂ, ਕੈਮਿਸਟ ਦੀਆਂ 19 ਅਸਾਮੀਆਂ ਤੇ ਸਾਇੰਟਿਸਟ B ਦੀਆਂ 29 ਅਸਾਮੀਆਂ `ਤੇ ਯੋਗ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ।
ਅਰਜ਼ੀ ਦੀ ਫੀਸ:
ਜਨਰਲ ਸ਼੍ਰੇਣੀ ਤੇ ਓ.ਬੀ.ਸੀ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 200 ਰੁਪਏ ਜਮ੍ਹਾਂ ਕਰਾਉਣੇ ਪੈਣਗੇ, ਜਦੋਂਕਿ ਐਸ.ਸੀ, ਐਸ.ਟੀ ਤੇ ਪੀ.ਐਚ ਉਮੀਦਵਾਰਾਂ ਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ।
ਇਹ ਵੀ ਪੜ੍ਹੋ : ਅਗਾਂਹਵਧੂ ਕਿਸਾਨਾਂ ਲਈ ਮੁੱਖ ਮੰਤਰੀ ਪੁਰਸਕਾਰਾਂ ਦਾ ਐਲਾਨ, 23 ਸਤੰਬਰ ਨੂੰ ਪਸ਼ੂ ਪਾਲਣ ਮੇਲੇ 'ਚ ਕੀਤੇ ਜਾਣਗੇ ਭੇਂਟ
ਆਖਰੀ ਮਿਤੀ:
ਇਨ੍ਹਾਂ ਅਸਾਮੀਆਂ `ਤੇ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ 11 ਅਕਤੂਬਰ 2022 ਤੱਕ ਦਾ ਸਮਾਂ ਦਿੱਤਾ ਗਿਆ ਹੈ।
ਅਰਜ਼ੀ ਕਿਵੇਂ ਦੇਣੀ ਹੈ:
ਯੋਗ ਤੇ ਚਾਹਵਾਨ ਉਮੀਦਵਾਰ ਯੂ.ਪੀ.ਐਸ.ਸੀ ਦੀ ਅਧਿਕਾਰਤ ਵੈੱਬਸਾਈਟ upsc.gov.in 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਦੱਸ ਦੇਈਏ ਕੇ ਅਰਜ਼ੀ ਪ੍ਰਕਿਰਿਆ ਸਿਰਫ਼ 11 ਅਕਤੂਬਰ 2022 ਤੱਕ ਚਾਲੂ ਰਹੇਗੀ।
Summary in English: Recruitment for 285 posts of Geo Scientist, know the last date