ਪੀ.ਏ.ਯੂ. ਦੇ ਕਾਲਜ ਆਫ ਬੇਸਿਕ ਸਾਇੰਸਜ ਐਂਡ ਹਿਊਮੈਨਟੀਜ ਵੱਲੋਂ ਯੂਨੀਵਰਸਿਟੀ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤੀ ਸਮਾਗਮ ਕਰਵਾਇਆ ਗਿਆ।

ਪੀ.ਏ.ਯੂ. ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦੇ ਕਾਲਜ ਆਫ ਬੇਸਿਕ ਸਾਇੰਸਜ ਐਂਡ ਹਿਊਮੈਨਟੀਜ ਵੱਲੋਂ ਯੂਨੀਵਰਸਿਟੀ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹੋਏ ਸੱਭਿਆਚਾਰਕ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਦਾ ਭਰਪੂਰ ਪ੍ਰਗਟਾਵਾ ਹੋਇਆ। ਪੱਛਮੀ ਨਾਚਾਂ ਤੋਂ ਲੈ ਕੇ ਭੰਡ ਦੇ ਪੁਰਾਣੇ ਕਲਾ ਰੂਪ ਤੱਕ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੀਆਂ ਵੰਨਗੀਆਂ ਦਾ ਪ੍ਰਦਰਸਨ ਕੀਤਾ।

ਪੀ.ਏ.ਯੂ. ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ
ਇਹ ਸਮਾਗਮ ਕਾਲਜ ਦੀ ਰਜਿਸਟਰਡ ਸੰਸਥਾ ਸਾਸਕਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਹ ਸੰਸਥਾ ਕਾਲਜ ਵਿੱਚ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦੀ ਨਿਗਰਾਨੀ ਕਰਦੀ ਹੈ। ਸਮਾਗਮ ਦਾ ਉਦਘਾਟਨ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤਾ।
ਇਹ ਵੀ ਪੜ੍ਹੋ: ਪੀ.ਏ.ਯੂ. ਦੇ ਵਾਈਸ ਚਾਂਸਲਰ ਦਾ ਕਿਸਾਨਾਂ ਨੂੰ ਸੁਨੇਹਾ, ਕਿਸਾਨ ਵਾਤਾਵਰਨ ਪੱਖੀ ਖੇਤੀਬਾੜੀ ਨੂੰ ਦੇਣ ਤਰਜੀਹ

ਪੀ.ਏ.ਯੂ. ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ
ਆਪਣੇ ਉਦਘਾਟਨੀ ਭਾਸ਼ਣ ਵਿੱਚ ਡਾ. ਗੋਸਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਉਹ ਆਪਣੇ ਹੁਨਰ ਨੂੰ ਨਿਖਾਰ ਕੇ ਆਪਣੀ ਸਖਸੀਅਤ ਨੂੰ ਨਵੇਂ ਵਿਸਥਾਰ ਦੇ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਮੇਂ ਨੂੰ ਚੰਗੀ ਤਰ੍ਹਾਂ ਸੰਭਾਲਣ ਦੀ ਕਲਾ ਨੂੰ ਆਪਣੇ ਕੈਰੀਅਰ ਦੇ ਸ਼ੁਰੂ ਵਿੱਚ ਵਿਕਸਤ ਕਰਨ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ: ਪੀਏਯੂ ਦੇ ਵਿਦਿਆਰਥੀਆਂ ਵੱਲੋਂ ਖੇਤੀ ਮਾਡਲਾਂ ਦੀ ਸ਼ਾਨਦਾਰ ਪ੍ਰਦਰਸ਼ਨੀ, ਕੁੱਲ 18 ਮਾਡਲ ਸ਼ਾਮਲ

ਪੀ.ਏ.ਯੂ. ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ
ਕਾਲਜ ਆਫ ਬੇਸਿਕ ਸਾਇੰਸਿਜ ਐਂਡ ਹਿਊਮੈਨਟੀਜ ਦੇ ਡੀਨ ਡਾ. ਸੰਮੀ ਕਪੂਰ ਨੇ ਮੁੱਖ ਮਹਿਮਾਨ ਵਾਈਸ ਚਾਂਸਲਰ ਦਾ ਸਮਾਗਮ ਵਿੱਚ ਸਵਾਗਤ ਕੀਤਾ। ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕਾਲਜ ਦੇ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਵੀ ਸਲਾਘਾ ਕੀਤੀ।
ਇਹ ਵੀ ਪੜ੍ਹੋ: ਖੇਤੀ ਇੰਜਨੀਅਰਿੰਗ ਕਾਲਜ ਵਿੱਚ ਪਲਾਂਟ ਫੈਕਟਰੀ ਦੀ ਸ਼ੁਰੂਆਤ, ਪੀ.ਏ.ਯੂ. ਦੇ ਵਾਈਸ ਚਾਂਸਲਰ ਵੱਲੋਂ ਉਦਘਾਟਨ

ਪੀ.ਏ.ਯੂ. ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ

ਪੀ.ਏ.ਯੂ. ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ
Summary in English: SAASCA HOLDS A WELCOME FUNCTION FOR NEW ENTRANTS AT PAU