ਅਕਸਰ ਲੋਕਾਂ ਨੂੰ ਨੌਕਰੀ ਦੀ ਭਾਲ ਲਈ ਆਪਣੇ ਘਰ ਤੋਂ ਦੂਰ ਜਾਣਾ ਪੈਂਦਾ ਹੈ, ਪਰ ਹੁਣ ਤੁਹਾਨੂੰ ਆਪਣਾ ਸੂਬਾ ਛੱਡ ਕੇ ਕਿਤੇ ਹੋਰ ਜਾਣ ਦੀ ਕੋਈ ਲੋੜ ਨਹੀਂ। ਦਰਅਸਲ, ਪੰਜਾਬ ਵਿੱਚ ਮਾਸਟਰ ਕਾਡਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਨਵੀਂ ਤਰੀਖ ਜਾਨਣ ਲਈ ਪੂਰੀ ਖ਼ਬਰ ਪੜੋ...
ਸਰਕਾਰੀ ਨੌਕਰੀ ਕਰਨ ਦਾ ਸੁਪਨਾ ਵੇਖ ਰਹੇ ਉਮੀਦਵਾਰਾਂ ਨੂੰ ਹੁਣ ਆਪਣੇ ਸੂਬੇ ਤੋਂ ਬਾਹਰ ਜਾਣ ਦੀ ਕੋਈ ਲੋੜ ਨਹੀਂ। ਜੀ ਹਾਂ, ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰ ਹੁਣ ਪੰਜਾਬ ਦੀ ਮਾਸਟਰ ਕਾਡਰ ਦੀਆਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਦਰਅਸਲ, ਮਾਸਟਰ ਕਾਡਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਜਿਸਦੇ ਚਲਦਿਆਂ ਹੁਣ ਉਮੀਦਵਾਰ ਨੌਕਰੀ ਲਈ ਅਰਜ਼ੀ ਦੇ ਸਕਦੇ ਹਨ।
ਪੰਜਾਬ ਮਾਸਟਰ ਕਾਡਰ ਭਰਤੀ 2022 ਅਪਲਾਈ ਕਰਨ ਦੀ ਆਖਰੀ ਮਿਤੀ ਵਧਾਈ
ਸਿੱਖਿਆ ਭਰਤੀ ਬੋਰਡ ਪੰਜਾਬ ਨੇ ਕੁੱਝ ਸਮਾਂ ਪਹਿਲਾਂ ਮਾਸਟਰ ਕਾਡਰ ਦੀਆਂ ਅਸਾਮੀਆਂ 'ਤੇ ਬੰਪਰ ਭਰਤੀਆਂ ਕੱਢੀਆਂ ਸਨ। ਦੱਸ ਦਈਏ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ ਅਤੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਨੂੰ ਵਾਰ-ਵਾਰ ਵਧਾਇਆ ਜਾ ਰਿਹਾ ਹੈ। ਪੰਜਾਬ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਹੁਣ ਤੁਸੀਂ ਇਨ੍ਹਾਂ ਅਸਾਮੀਆਂ ਲਈ 20 ਅਪ੍ਰੈਲ 2022 ਤੱਕ ਅਪਲਾਈ ਕਰ ਸਕਦੇ ਹੋ।
ਦੱਸ ਦਈਏ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਨੂੰ ਤੀਜੀ ਵਾਰ ਵਧਾਇਆ ਗਿਆ ਹੈ। ਪਹਿਲਾਂ ਆਖਰੀ ਤਰੀਕ 10 ਮਾਰਚ ਸੀ, ਉਸ ਤੋਂ ਬਾਅਦ 31 ਮਾਰਚ ਕੀਤੀ ਗਈ ਅਤੇ ਹੁਣ 20 ਅਪ੍ਰੈਲ ਨੂੰ ਅਰਜ਼ੀ ਜਮ੍ਹਾ ਕਰਵਾਉਣ ਦੀ ਆਖਰੀ ਤਰੀਕ ਕਰ ਦਿੱਤੀ ਗਈ ਹੈ।
ਹੇਠਾਂ ਦਿੱਤੀ ਵੈੱਬਸਾਈਟ ਤੋਂ ਕਰੋ ਅਪਲਾਈ
-ਜਿਕਰਯੋਗ ਹੈ ਕਿ ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਸਿਰਫ਼ ਔਨਲਾਈਨ ਹੀ ਦਿੱਤੀਆਂ ਜਾ ਸਕਦੀਆਂ ਹਨ।
-ਇਸ ਦੇ ਲਈ, ਤੁਹਾਨੂੰ ਪੰਜਾਬ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ educationrecruitmentboard.com 'ਤੇ ਜਾਣਾ ਪਵੇਗਾ।
-ਇਸ ਭਰਤੀ ਮੁਹਿੰਮ ਰਾਹੀਂ ਕੁੱਲ 4161 ਅਸਾਮੀਆਂ ਭਰੀਆਂ ਜਾਣਗੀਆਂ।
ਅਪਲਾਈ ਕਰਨ ਲਈ ਯੋਗਤਾ
ਪੰਜਾਬ ਸਿੱਖਿਆ ਵਿਭਾਗ ਦੀਆਂ ਇਨ੍ਹਾਂ ਅਸਾਮੀਆਂ ਲਈ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਨੇ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਕੀਤੀ ਹੋਵੇ ਅਤੇ ਬੀ.ਐੱਡ ਦੀ ਡਿਗਰੀ ਵੀ ਲਈ ਹੋਵੇ। ਜੇਕਰ ਉਮਰ ਸੀਮਾ ਦੀ ਗੱਲ ਕਰੀਏ ਤਾਂ ਇਨ੍ਹਾਂ ਅਸਾਮੀਆਂ ਲਈ ਵੱਧ ਤੋਂ ਵੱਧ ਉਮਰ ਸੀਮਾ 37 ਸਾਲ ਰੱਖੀ ਗਈ ਹੈ।
ਇਹ ਵੀ ਪੜ੍ਹੋ: ਸਰਕਾਰੀ ਕਾਲਜ ਵਿੱਚ 300 ਤੋਂ ਵੱਧ ਅਸਾਮੀਆਂ! 2 ਲੱਖ ਤੱਕ ਦੀ ਤਨਖਾਹ! ਆਖਰੀ ਤਰੀਕ 25 ਅਪ੍ਰੈਲ
ਅਰਜ਼ੀ ਦੀ ਫੀਸ
ਇਨ੍ਹਾਂ ਅਸਾਮੀਆਂ 'ਤੇ ਅਰਜ਼ੀ ਦੇਣ ਲਈ, ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਲਈ ਅਰਜ਼ੀ ਫੀਸ 1000 ਰੁਪਏ ਹੈ। ਜਦੋਂ ਕਿ ਰਾਖਵੀਂ ਸ਼੍ਰੇਣੀ ਲਈ ਫੀਸ 500 ਰੁਪਏ ਰੱਖੀ ਗਈ ਹੈ। ਵਿਸਥਾਰ ਵਿੱਚ ਜਾਣਨ ਲਈ ਅਧਿਕਾਰਤ ਵੈੱਬਸਾਈਟ 'ਤੇ ਜਾਓ। ਆਖ਼ਰੀ ਮਿਤੀ ਐਕਸਟੈਂਸ਼ਨ ਨੋਟਿਸ ਇੱਥੇ ਦੇਖੋ।
Summary in English: Sarkari Naukri: More than 4,000 Master Cadre Posts in Punjab! Deadline to apply extended