ਪੰਜਾਬ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਦੇ ਤਹਿਤ ਵੱਖ-ਵੱਖ ਅਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰ ਜਲਦ ਅਪਲਾਈ ਕਰਨ।
Punjab Master Cadre Recruitment 2022: ਪੰਜਾਬ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਅਧੀਨ ਵੱਖ-ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਪੰਜਾਬ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ educationrecruitmentboard.com 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਮਈ ਹੈ।
ਪੰਜਾਬ ਮਾਸਟਰ ਕਾਡਰ ਭਰਤੀ ਨਾਲ ਜੁੜੀ ਜ਼ਰੂਰੀ ਜਾਣਕਾਰੀ
-ਉਮੀਦਵਾਰ ਇਸ ਲਿੰਕ https://educationrecruitmentboard.com/ 'ਤੇ ਕਲਿੱਕ ਕਰਕੇ ਵੀ ਇਨ੍ਹਾਂ ਅਸਾਮੀਆਂ ਲਈ ਸਿੱਧੇ ਤੌਰ 'ਤੇ ਅਪਲਾਈ ਕਰ ਸਕਦੇ ਹਨ।
-ਨਾਲ ਹੀ, ਇਸ ਲਿੰਕ https://educationrecruitmentboard.com/MasterBack ਰਾਹੀਂ ਤੁਸੀਂ ਅਧਿਕਾਰਤ ਨੋਟੀਫਿਕੇਸ਼ਨ ਵੀ ਦੇਖ ਸਕਦੇ ਹੋ।
-ਦੱਸ ਦਈਏ ਕਿ ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 4161 ਅਸਾਮੀਆਂ ਭਰੀਆਂ ਜਾਣਗੀਆਂ।
ਪੰਜਾਬ ਮਾਸਟਰ ਕਾਡਰ ਭਰਤੀ ਲਈ ਜ਼ਰੂਰੀ ਤਰੀਕਾਂ
-ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤੀ ਮਿਤੀ: 8 ਜਨਵਰੀ 2022
-ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ: 15 ਮਈ 2022
ਪੰਜਾਬ ਮਾਸਟਰ ਕਾਡਰ ਭਰਤੀ ਲਈ ਖਾਲੀ ਅਸਾਮੀਆਂ ਦਾ ਵੇਰਵਾ
ਮਾਸਟਰ ਕਾਡਰ ਦੀਆਂ ਅਸਾਮੀਆਂ - 4161 ਅਸਾਮੀਆਂ
ਪੰਜਾਬ ਮਾਸਟਰ ਕਾਡਰ ਭਰਤੀ ਲਈ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ.ਐੱਡ ਦੇ ਨਾਲ ਗ੍ਰੈਜੂਏਟ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: PSSSB VDO Recruitment: ਪੰਜਾਬ ਵਿੱਚ ਗ੍ਰਾਮ ਸੇਵਕ ਦੀਆਂ 792 ਅਸਾਮੀਆਂ ਲਈ ਭਰਤੀ!
ਪੰਜਾਬ ਮਾਸਟਰ ਕਾਡਰ ਭਰਤੀ ਲਈ ਉਮਰ ਸੀਮਾ
-ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 37 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
-ਸਰਕਾਰੀ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ ਉਮਰ ਵਿੱਚ ਛੋਟ ਹੋਵੇਗੀ।
ਪੰਜਾਬ ਮਾਸਟਰ ਕਾਡਰ ਭਰਤੀ ਲਈ ਅਰਜ਼ੀ ਫੀਸ
-ਜਨਰਲ - 1000 ਰੁਪਏ
-ਰਾਖਵੀਂ ਸ਼੍ਰੇਣੀ - 500 ਰੁਪਏ
Summary in English: Sarkari Naukri: Punjab Education Department invites applications for 4161 posts! Apply now!