KVK Fatehgarh Sahib Kisan Mela: ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਬਚਤ ਅਤੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਲਈ ਕਿਸਾਨ ਮੇਲਾ ਦਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿਚ ਵੱਖ-ਵੱਖ ਪਿੰਡਾਂ ਤੋਂ ਲਗਭਗ 600 ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ।
ਇਸ ਮੇਲੇ ਵਿੱਚ ਡਾ. ਕੁਲਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਫਤਿਹਗ੍ਹੜ ਸਾਹਿਬ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਵਿਸ਼ਵ ਪਾਣੀ ਦਿਵਸ ਦੇ ਮੌਕੇ 'ਤੇ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਿਤ ਕਰਦਿਆਂ ਕਿਸਾਨ ਵੀਰਾਂ ਨੂੰ ਪਾਣੀ ਦੀ ਸੁਚੱਜੀ ਵਰਤੋ ਅਤੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਦੇ ਮਾਹਿਰਾਂ ਨੇ ਤਕਨੀਕੀ ਸੈਸ਼ਨ ਵਿੱਚ ਖੇਤੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਪਰਾਲੀ ਦੀ ਸਬਜ਼ੀਆਂ ਦੀ ਕਾਸ਼ਤ ਅਤੇ ਪੌਸ਼ਟਿਕ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : PAU ਦੀਆਂ 2 ਵਿਦਿਆਰਥਣਾਂ ਨੇ ਪ੍ਰਾਪਤ ਕੀਤੀ ICSSR ਅਤੇ UGC FELLOWSHIP
ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਬੀਜ ਸੋਧ ਦੀ ਮਹਤੱਤਾ ਅਤੇ ਸਾਉਣੀ ਦੀਆਂ ਫਸਲਾਂ ਵਿੱਚ ਕੀਟ ਪ੍ਰਬਧਨ ਅਤੇ ਬਿਮਾਰੀਆਂ ਬਾਰੇ ਦੱਸਿਆ। ਡਾ. ਜੀ. ਪੀ. ਐਸ. ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਨੇ ਪਸ਼ੂਆਂ ਲਈ ਪਰਾਲੀ ਤੋਂ ਤਿਆਰ ਕੀਤੀ ਖੁਰਾਕ ਬਾਰੇ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਡਾ. ਅਜੈ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨੀਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਪਰਾਲੀ ਦੀ ਸਾਂਭ ਸੰਭਾਲ ਦੀ ਵਰਤੋਂ ਲਈ ਪੀ.ਏ.ਯੂ ਵੱਲੋਂ ਸਿਫਾਰਸ਼ ਨਵੀਆਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ. ਮਨੀਸ਼ਾ ਭਾਟਿਆ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਦੀ ਵਰਤੋਂ ਨਾਲ ਘਰੇਲੂ ਸਜਾਵਟੀ ਸਮਾਨ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ 'ਤੇ ਸ਼੍ਰੀ ਵਰਿੰਦਰ ਨਾਇਕ, ਸਟੇਟ ਬੈਂਕ ਆਫ ਇੰਡੀਆ (ਲੀਡ ਬੈਂਕ) ਨੇ ਕਿਸਾਨਾਂ ਲਈ ਬੈਂਕ ਦੀਆਂ ਉਪਲਬਧ ਸਕੀਮਾਂ ਬਾਰੇ ਦੱਸਿਆ। ਡਾ. ਬਲਜੋਤ ਕੌਰ, ਮੱਛੀ ਪਾਲਣ ਅਫਸਰ ਨੇ ਮੱਛੀ ਪਾਲਣ ਨੂੰ ਕਿੱਤੇ ਦੇ ਰੂਪ ਵਿਚ ਅਪਨਾਉਣ ਲਈ ਪ੍ਰੇਰਿਆ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।
ਇਹ ਵੀ ਪੜ੍ਹੋ : 24-25 March Punjab Mela: PAU ਵਿਖੇ 'KISAN MELA', GADVASU ਵਿਖੇ ‘PASHU PALAN MELA’
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਨਾਲ ਅੱਲਗ-ਅੱਲਗ ਵਿਭਾਗਾਂ ਨੇ ਇਸ ਸਮਾਗਮ ਵਿੱਚ ਪ੍ਰਦਰਸ਼ਨੀਆਂ ਲਗਾਈਆਂ। ਇਸ ਮੌਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਮਾਰਕਫੈਡ, ਇਫਕੋ, ਸਟੇਟ ਬੈਂਕ ਆਫ ਇੰਡੀਆ, ਖੇਤੀਬਾੜੀ ਵਿਭਾਗ ਨੇ ਆਪਣੇ ਵਿਭਾਗਾਂ ਦੀਆ ਸਕੀਮਾਂ ਬਾਰੇ ਪ੍ਰਦਰਸ਼ਨੀ ਲਗਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਰਸ਼ਨੀ ਲਗਾਈ।
ਇਸ ਸਮਾਗਮ ਵਿਚ ਆਏ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਫਸਲੀ ਵਿਭਿੰਨਤਾ ਨੂੰ ਵੇਖ ਕੇ ਬਹੁਤ ਉਤਸ਼ਾਹਿਤ ਹੋਏ। ਇਸ ਸਮਾਗਮ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਫ਼ਤਿਹਗ੍ਹੜ ਸਾਹਿਬ ਜ਼ਿਲੇ੍ਹ ਦੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਡਾ. ਕੁਲਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਫਤਿਹਗ੍ਹੜ ਸਾਹਿਬ ਨੇ ਕਿਸਾਨ ਵੀਰਾਂ ਨੂੰ ਕੁਦਰਤੀ ਸਾਧਨਾਂ ਦੀ ਸੁਚੱਜੀ ਵਰਤੋਂ ਲਈ ਅਪੀਲ ਕੀਤੀ ਅਤੇ ਕਿਸਾਨਾਂ ਲਈ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਬਾਰੇ ਜਾੰਣੂ ਕਰਵਾਈਆ।
ਕਿਸਾਨਾਂ ਦੀ ਸਹੂਲਤ ਲਈ ਝੋਨੇ ਦਾ ਬੀਜ, ਦਾਲਾਂ ਤੇ ਤੇਲਬੀਜ ਕਿੱਟ, ਗਰਮੀ ਦੀਆਂ ਸਬਜ਼ੀਆਂ ਦੀ ਕਿੱਟ, ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਖੇਤੀ ਸਾਹਿੱਤ ਦੀ ਵਿਕਰੀ ਲਈ ਮੁਹੀਇਆ ਕਰਵਾਇਆ ਗਿਆ। ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫ਼ਤਿਹਗੜ੍ਹ ਸਾਹਿਬ ਨੇ ਸਾਰੇ ਮਹਿਮਾਨਾਂ, ਕਿਸਾਨ ਵੀਰਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ।
Summary in English: SBI shared information about bank schemes related to farmers at Kisan Mela