1. Home
  2. ਖਬਰਾਂ

ਪੰਜਾਬ ਵਿੱਚ ਹੁਣ 50 ਫੀਸਦੀ ਸਬਸਿਡੀ 'ਤੇ ਮਿਲਣਗੇ ਬੀਜ, ਇੱਕ ਲੱਖ ਕਿਸਾਨਾਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਸੂਬੇ ਦੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ ਬੀਜ ਮਿਲੇਗਾ। ਇਸ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਸੂਬੇ ਦੇ ਇੱਕ ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਸਰਕਾਰ ਨੇ ਹਾੜੀ ਦੇ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਤੈਅ ਕੀਤੀ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।

KJ Staff
KJ Staff
Wheat Seed Subsidy Policy

Wheat Seed

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਸੂਬੇ ਦੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ ਬੀਜ ਮਿਲੇਗਾ। ਇਸ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਸੂਬੇ ਦੇ ਇੱਕ ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਸਰਕਾਰ ਨੇ ਹਾੜੀ ਦੇ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਤੈਅ ਕੀਤੀ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਨੀਤੀ ਦੇ ਤਹਿਤ 20 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾ ਕੇ ਲਗਪਗ 1 ਲੱਖ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵਿਭਾਗ ਨੂੰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਜਾਂ ਕਿਸਾਨਾਂ ਦੀ ਚੋਣ ਅਨੁਸਾਰ ਰਜਿਸਟਰਡ ਡੀਲਰਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾਣੀ ਚਾਹੀਦੀ ਹੈ।

ਨਾਭਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਵੇਚੇ ਜਾ ਰਹੇ ਬੀਜਾਂ 'ਤੇ ਨਜ਼ਰ ਰੱਖਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਸਿਰਫ ਮਿਆਰੀ ਬੀਜ ਕਿਸਾਨਾਂ ਤੱਕ ਪਹੁੰਚਣ। ਜੇਕਰ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗਲਤ ਕਾਰਵਾਈ ਪਾਈ ਜਾਂਦੀ ਹੈ, ਤਾਂ ਸਬੰਧਤ ਅਧਿਕਾਰੀ, ਬੀਜ ਏਜੰਸੀਆਂ ਦੇ ਕਰਮਚਾਰੀ ਅਤੇ ਨਾਲ ਹੀ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀ ਸਿੱਧੇ ਜ਼ਿੰਮੇਵਾਰ ਹੋਣਗੇ।

ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸਬਸਿਡੀ ਦੇ ਚਾਹਵਾਨ ਕਿਸਾਨ 10 ਤੋਂ 18 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਕੀਮਤਾਂ 'ਤੇ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ। ਵੱਧ ਤੋਂ ਵੱਧ 5 ਏਕੜ ਪ੍ਰਤੀ ਕਿਸਾਨ ਲਈ ਕਣਕ ਦੇ ਬੀਜ 'ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਦੱਸ ਦਈਏ ਕਿ ਸਿਰਫ ਪੀਏਯੂ ਵਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਤ ਬੀਜ ਅਤੇ ਪੰਜਾਬ ਵਿੱਚ ਪ੍ਰਮਾਣਿਤ ਬੀਜ ਹੀ ਵੰਡੇ ਜਾਣਗੇ। ਸਾਰਾ ਕੰਮ ਆਨਲਾਈਨ ਪੋਰਟਲ ਰਾਹੀਂ ਕੀਤਾ ਜਾਵੇਗਾ, ਜਿੱਥੇ ਕਿਸਾਨ ਕਣਕ ਦੇ ਬੀਜ ਲਈ ਅਰਜ਼ੀ ਦੇ ਸਕਦੇ ਹਨ ਅਤੇ ਬੀਜ ਉਤਪਾਦਕ ਆਪਣੇ ਡੀਲਰਾਂ ਕੋਲ ਰਜਿਸਟਰਡ ਹੋ ਸਕਦੇ ਹਨ।

ਇਹ ਵੀ ਪੜ੍ਹੋ :  ਮੇਰਾ ਘਰ ਮੇਰਾ ਨਾਮ: ਮੁੱਖ ਮੰਤਰੀ ਚੰਨੀ ਦਾ ਵੱਡਾ ਫੈਸਲਾ, ਪੰਜਾਬ ਦੇ ਰਹਿਣ ਵਾਲੇ ਲੋਕਾਂ ਨੂੰ ਹੋਵੇਗਾ ਫਾਇਦਾ

Summary in English: Seeds will now be available on 50 percent subsidy in Punjab, one lakh farmers will benefit

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters