1. Home
  2. ਖਬਰਾਂ

Dairy Training ਦੇ ਨਵੇਂ ਬੈਚ ਲਈ 28 ਜੂਨ ਨੂੰ ਯੋਗ ਲਾਭਪਾਤਰੀਆਂ ਦੀ ਚੋਣ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਡੇਅਰੀ ਧੰਦੇ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ, 3 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਡੇਅਰੀ ਸਿਖਲਾਈ ਦੇ ਨਵੇਂ ਬੈਚ ਲਈ ਯੋਗ ਲਾਭਪਾਤਰੀਆਂ ਦੀ ਚੋਣ 28 ਜੂਨ ਨੂੰ ਕੀਤੀ ਜਾਣੀ ਹੈ।

Gurpreet Kaur Virk
Gurpreet Kaur Virk
ਡੇਅਰੀ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਸ਼ੁਰੂ

ਡੇਅਰੀ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਸ਼ੁਰੂ

Dairy Training Course: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸਾਨਾਂ ਨੂੰ 4 ਹਫਤਿਆਂ ਦੀ ਡੇਅਰੀ ਉੱਦਮ ਸਿਖਲਾਈ ਪ੍ਰਦਾਨ ਕਰੇਗਾ, ਤਾਂ ਜੋ ਸਾਡੇ ਨੌਜਵਾਨ ਡੇਅਰੀ ਫਾਰਮਿੰਗ ਦਾ ਕਿੱਤਾ ਅਪਣਾ ਕੇ ਦੇਸ਼ ਦੀ ਖੇਤੀ ਆਰਥਿਕਤਾ ਨਾਲ ਜੁੜ ਸਕਣ ਅਤੇ ਸੂਬੇ ਦੇ ਖੇਤੀ ਅਰਥਚਾਰੇ ਨੂੰ ਹੋਰ ਹੁੰਘਾਰਾ ਮਿਲ ਸਕੇ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ 03 ਜੁਲਾਈ 2023 ਤੋਂ ਚਾਰ ਹਫ਼ਤਿਆਂ ਦਾ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਖਾਸ ਕਰਕੇ ਨੌਜਵਾਨਾਂ ਨੂੰ ਸਿਖਲਾਈ ਪ੍ਰਾਪਤ ਕਰਕੇ ਵਪਾਰਕ ਪੱਧਰ 'ਤੇ ਡੇਅਰੀ ਫਾਰਮਿੰਗ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

ਇਹ ਵੀ ਪੜ੍ਹੋ : 6 ਤੋਂ 28 ਜੂਨ ਤੱਕ ਤਿੰਨ ਬੈਚਾਂ ਵਿੱਚ Goat Farming ਲਈ Training Course

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਫਾਜ਼ਿਲਕਾ ਜ਼ਿਲ੍ਹਾ ਡੇਅਰੀ ਵਿਕਾਸ ਵਿਭਾਗ ਦੇ ਦਫ਼ਤਰ ਤੋਂ ਸੰਭਾਵੀ ਫਾਰਮ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਬਾਅਦ, ਉਮੀਦਵਾਰ ਨੂੰ ਬਰੋਸ਼ਰ ਵਿੱਚ ਨੱਥੀ ਅਰਜ਼ੀ ਫਾਰਮ ਨੂੰ ਭਰਨਾ ਹੋਵੇਗਾ, ਇਸ ਨੂੰ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਉਣਾ ਹੋਵੇਗਾ ਅਤੇ ਇਸ ਨੂੰ ਆਪਣੇ ਪਹਿਲੇ ਪਸੰਦੀਦਾ ਸਿਖਲਾਈ ਕੇਂਦਰ ਵਿੱਚ ਜਮ੍ਹਾਂ ਕਰਾਉਣਾ ਹੋਵੇਗਾ ਜਾਂ ਕਾਉਂਸਲਿੰਗ ਦੇ ਸਮੇਂ ਦਸਤਾਵੇਜ਼ ਨਾਲ ਲਿਆਉਣਾ ਹੋਵੇਗਾ।

ਉਮੀਦਵਾਰਾਂ ਦੀ ਉਮਰ ਅਤੇ ਯੋਗਤਾ

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਮੀਦਵਾਰ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਵਿਦਿਅਕ ਯੋਗਤਾ ਘੱਟੋ-ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : June-July 'ਚ ਹੋਣ ਜਾ ਰਹੇ ਹਨ ਡੇਅਰੀ ਸਿਖਲਾਈ ਕੋਰਸ, 28 ਜੂਨ ਨੂੰ ਹੋਵੇਗਾ Interview

ਯੋਗ ਲਾਭਪਾਤਰੀਆਂ ਦੀ ਚੋਣ

ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ 28 ਜੂਨ 2023 ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੱਥੇ ਕਰੋ ਸੰਪਰਕ

ਲੋੜਵੰਦ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਫੋਨ ਨੰ. 01725027285 'ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਾਜ਼ਿਲਕਾ (District Public Relations Office Fazilka)

Summary in English: Selection of eligible beneficiaries on June 28 for new batch of dairy training

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters