1. Home
  2. ਖਬਰਾਂ

ਮਿਰਚਾਂ ਦੀ ਦੋਗਲੀ ਕਿਸਮ ਦੇ ਵਪਾਰੀਕਰਨ ਲਈ MoU Sign

ਪੀ.ਏ.ਯੂ. ਵੱਲੋਂ ਵਿਕਸਿਤ ਸੀ ਐੱਚ-27 ਮਿਰਚਾਂ ਦੀ ਦੋਗਲੀ ਕਿਸਮ ਹੈ ਜੋ ਪੱਤਾ ਮਰੋੜ ਵਾਇਰਸ ਦਾ ਸਹਾਮਣਾ ਕਰਨ ਦੀ ਸਮਰਥਾ ਰੱਖਦੀ ਹੈ।

Gurpreet Kaur Virk
Gurpreet Kaur Virk
ਮਿਰਚਾਂ ਦੀ ਦੋਗਲੀ ਕਿਸਮ ਦੇ ਵਪਾਰੀਕਰਨ ਲਈ ਸਮਝੌਤਾ

ਮਿਰਚਾਂ ਦੀ ਦੋਗਲੀ ਕਿਸਮ ਦੇ ਵਪਾਰੀਕਰਨ ਲਈ ਸਮਝੌਤਾ

MoU Sign: ਪੀ.ਏ.ਯੂ. ਨੇ ਇੰਡੀਅਨ ਫਾਰਮ ਫੌਰੈਸਟਰੀ ਡਿਵਲਪਮੈਂਟ ਕੋਆਪਰੇਟਿਵ ਲਿਮਿਟਡ ਪੰਜਾਬ ਨਾਲ ਇਕ ਸਮਝੌਤੇ ਉੱਪਰ ਦਸਤਖਤ ਕੀਤੇ। ਇਸ ਅਨੁਸਾਰ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀ ਮਿਰਚਾਂ ਦੀ ਹਾਈਬ੍ਰਿਡ ਕਿਸਮ ਸੀ ਐੱਚ-27 ਦੇ ਬੀਜ ਉਤਪਾਦਨ ਦੇ ਅਧਿਕਾਰ ਸੰਬੰਧਿਤ ਫਰਮ ਨੂੰ ਦਿੱਤੇ ਗਏ।

ਸਮਝੌਤੇ ਦੀਆਂ ਸ਼ਰਤਾਂ ਉੱਪਰ ਪੀ.ਏ.ਯੂ. ਵੱਲੋਂ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਆਈ ਐੱਫ ਐੱਫ ਡੀ ਸੀ ਦੇ ਸ਼੍ਰੀ ਕੇ ਐੱਸ ਸੰਧੂ ਨੇ ਦਸਤਖਤ ਕੀਤੇ। ਇਸ ਮੌਕੇ ਕੁਦਰਤੀ ਸਰੋਤ ਦੇ ਅਪਰ ਨਿਰਦੇਸ਼ਕ ਖੋਜ ਡਾ. ਪੁਸ਼ਪਿੰਦਰਪਾਲ ਸਿੰਘ ਪੰਨੂ ਅਤੇ ਸਬਜ਼ੀ ਵਿਗਿਆਨ ਵਿਭਾਗ ਦੇ ਮੁਖੀ ਡਾ. ਤਰਸੇਮ ਸਿੰਘ ਢਿੱਲੋਂ ਨੇ ਵਪਾਰੀਕਰਨ ਦੀ ਇਸ ਸੰਧੀ ਦੇ ਸਿਰੇ ਚੜ੍ਹਨ ਲਈ ਸੀਨੀਅਰ ਸਬਜ਼ੀ ਵਿਗਿਆਨੀ ਡਾ. ਸੇਲੇਸ਼ ਜਿੰਦਲ ਨੂੰ ਵਧਾਈ ਦਿੱਤੀ।

ਡਾ. ਜਿੰਦਲ ਨੇ ਦੱਸਿਆ ਕਿ ਸੀ ਐੱਚ-27 ਮਿਰਚਾਂ ਦੀ ਦੋਗਲੀ ਕਿਸਮ ਹੈ ਜੋ ਪੱਤਾ ਮਰੋੜ ਵਾਇਰਸ ਦਾ ਸਹਾਮਣਾ ਕਰਨ ਦੀ ਸਮਰਥਾ ਰੱਖਦੀ ਹੈ। ਇਸ ਤੋਂ ਇਲਾਵਾ ਇਸ ਕਿਸਮ ਵਿਚ ਫਲਾਂ ਦੇ ਗਾਲ੍ਹੇ ਅਤੇ ਜੜ੍ਹਾਂ ਦੀਆਂ ਗੰਢਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨ ਦੀ ਯੋਗਤਾ ਵੀ ਹੈ।

ਇਹ ਵੀ ਪੜ੍ਹੋ: DAP ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਸੁਝਾਅ

ਇਸਦੇ ਪੌਦੇ ਵੱਡੇ ਹੁੰਦੇ ਹਨ ਅਤੇ ਫਲ ਨੂੰ ਲੰਮੇ ਸਮੇਂ ਤੱਕ ਤੋੜਨ ਲਈ ਰੱਖਿਆ ਜਾ ਸਕਦਾ ਹੈ। ਫਲਾਂ ਦਾ ਰੰਗ ਹਲਕਾ ਹਰਾ ਹੁੰਦਾ ਹੈ ਅਤੇ ਇਸ ਵਿਚ ਤਿੱਖੇਪਣ ਦੀ ਮਾਤਰਾ ਦਰਮਿਆਨੀ ਹੁੰਦੀ ਹੈ। ਇਹ ਕਿਸਮ ਮਿਰਚਾਂ ਦਾ ਪਾਊਡਰ ਬਨਾਉਣ ਅਤੇ ਪ੍ਰੋਸੈਸਿੰਗ ਲਈ ਬੇਹੱਦ ਢੁੱਕਵੀਂ ਹੈ। ਉਹਨਾਂ ਕਿਹਾ ਕਿ ਇਸ ਕਿਸਮ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਬੇਹੱਦ ਸਤਿਕਾਰੀਆ ਹੈ।

ਇਹ ਵੀ ਪੜ੍ਹੋ: ਆਲੂਆਂ ਦੀਆਂ ਬਿਮਾਰੀਆਂ ਲਈ ਕਿਸਾਨਾਂ ਨੂੰ ਸਲਾਹ

ਤਕਨਾਲੋਜੀ ਵਪਾਰੀਕਰਨ ਸੈੱਲ ਦੇ ਸਹਿਯੋਗੀ ਨਿਰਦੇਸ਼ਕ ਡਾ. ਖੁਸ਼ਦੀਪ ਧਰਨੀ ਨੇ ਦੱਸਿਆ ਕਿ ਪੀ.ਏ.ਯੂ. ਨੇ ਆਪਣੇ ਭਾਗੀਦਾਰਾਂ ਦੇ ਲਾਭ ਅਤੇ ਕਿਸਾਨਾਂ ਦੇ ਮੁਨਾਫ਼ੇ ਲਈ ਬੇਹੱਦ ਢੁਕਵੀਆਂ ਮਿਰਚਾਂ ਦੀਆਂ ਕਿਸਮਾਂ ਦਾ ਵਿਕਾਸ ਕੀਤਾ ਹੈ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Sign MoU for Commercialization of Chillies

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters