1. Home
  2. ਖਬਰਾਂ

Water Resources ਦੀ ਸੰਭਾਲ ਬਾਰੇ ਵਿਸ਼ੇਸ਼ ਵਿਚਾਰ-ਚਰਚਾ

ਪਾਣੀ ਦੀ ਢੁੱਕਵੀਂ ਵਰਤੋਂ ਲਈ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਅਤੇ ਪਾਣੀ ਦੇ ਸਰੋਤਾਂ ਦੀ ਸੰਭਾਲ ਸੰਬੰਧੀ ਗੱਲਬਾਤ।

Gurpreet Kaur Virk
Gurpreet Kaur Virk
ਪਾਣੀ ਦੇ ਸਰੋਤਾਂ ਦੀ ਸੰਭਾਲ

ਪਾਣੀ ਦੇ ਸਰੋਤਾਂ ਦੀ ਸੰਭਾਲ

Water Conservation: ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਵਿੱਚ ਆਈ ਸੀ ਏ ਆਰ ਦੀ ਇਮਦਾਦ ਨਾਲ ਜਾਰੀ ਐੱਨ ਏ ਐੱਚ ਈ ਪੀ ਕਾਸਟ ਪ੍ਰੋਜੈਕਟ ਤਹਿਤ ਜਲ ਸਰੋਤਾਂ ਦੀ ਸੰਭਾਲ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਭਾਸ਼ਣ ਦੇ ਵਕਤਾ ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਜੰਗਲਾਤ ਮੰਤਰਾਲੇ ਦੇ ਅਧਿਕਾਰੀ ਡਾ. ਹਰਮਨਜੀਤ ਸਿੰਘ ਧਾਦਲੀ ਸਨ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਸ਼ਾਮਿਲ ਹੋਏ। ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਇਸ ਮੌਕੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਆਪਣੇ ਭਾਸ਼ਣ ਦੌਰਾਨ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਡਾ. ਧਾਦਲੀ ਨੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਸੰਬੰਧੀ ਆਪਣੇ ਖੋਜ ਤਜਰਬੇ ਸਾਂਝੇ ਕੀਤੇ। ਇਸਦੇ ਨਾਲ ਹੀ ਉਹਨਾਂ ਨੇ ਪਾਣੀ ਦੀ ਢੁੱਕਵੀਂ ਵਰਤੋਂ ਲਈ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਅਤੇ ਪਾਣੀ ਦੇ ਸਰੋਤਾਂ ਦੀ ਸੰਭਾਲ ਸੰਬੰਧੀ ਗੱਲਬਾਤ ਕੀਤੀ। ਸ਼੍ਰੀ ਧਾਦਲੀ ਨੇ ਕਿਹਾ ਕਿ ਪਾਣੀ ਦੀ ਅੰਤਰਰਾਜੀ ਵੰਡ ਦੱਖਣ-ਪੱਛਮੀ ਖਿੱਤਿਆਂ ਲਈ ਗੈਰ ਵਾਜਬ ਜਾਪਦੀ ਹੈ। ਉਹਨਾਂ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਬਚਾਉਣ ਲਈ ਕੇਂਦਰੀ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਉੱਪਰ ਜ਼ੋਰ ਦਿੱਤਾ। ਇਸਦੇ ਨਾਲ ਹੀ ਮਹਿਮਾਨ ਵਕਤਾ ਨੇ ਭੂਮੀ ਨਾਲ ਜੁੜੇ ਮੁੱਦਿਆਂ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਡਾ. ਹਰਮਨਜੀਤ ਸਿੰਘ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਅਤੇ ਕਣਕ-ਝੋਨੇ ਦੇ ਚੱਕਰ ਦੇ ਢੁੱਕਵੇਂ ਬਦਲ ਉਸਾਰ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਹਨਾਂ ਨੇ ਪਾਣੀ ਦੀ ਸੰਭਾਲ ਲਈ ਖੋਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਸ ਖੇਤਰ ਵਿੱਚ ਢੁੱਕਵੀਂ ਰਾਇ ਬਨਾਉਣ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।

ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਇਸ ਮੌਕੇ ਪਾਣੀ ਦੀ ਸੰਭਾਲ ਖੇਤੀ ਖੇਤਰ ਦਾ ਬਹੁਤ ਅਹਿਮ ਮੁੱਦਾ ਹੈ। ਕਾਸਟ ਪ੍ਰੋਜੈਕਟ ਵੱਲੋਂ ਇਸ ਦਿਸ਼ਾ ਵਿੱਚ ਵਿਸ਼ੇਸ਼ ਭਾਸ਼ਣ ਕਰਵਾਇਆ ਜਾਣਾ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਸ਼੍ਰੀ ਧਾਦਲੀ ਦਾ ਭਾਸ਼ਣ ਇਸ ਦਿਸ਼ਾ ਵਿੱਚ ਹੋਰ ਵਿਚਾਰ-ਚਰਚਾ ਦੀ ਗੁੰਜਾਇਸ਼ ਨਾਲ ਭਰਪੂਰ ਹੈ ਅਤੇ ਨਾਲ ਡਾ. ਢੱਟ ਨੇ ਪਾਣੀ ਦੀ ਢੁੱਕਵੀਂ ਵਰਤੋਂ ਲਈ ਪੀ.ਏ.ਯੂ. ਦੀਆਂ ਖੋਜ ਸਿਫ਼ਾਰਸ਼ਾਂ ਦਾ ਜ਼ਿਕਰ ਵੀ ਕੀਤਾ। ਡਾ. ਰਾਜੀਵ ਸਿੱਕਾ ਨੇ ਆਪਣੇ ਭਾਵਪੂਰਤ ਸ਼ਬਦਾਂ ਨਾਲ ਮਹਿਮਾਨ ਬੁਲਾਰੇ ਦੇ ਸਵਾਗਤ ਕੀਤਾ।

ਇਹ ਵੀ ਪੜ੍ਹੋ : ਕਿਰਤ ਨਾਲ ਕਿਸਾਨੀ ਦੀ ਖੁਸ਼ਹਾਲੀ ਸੰਭਵ: PAU Vice Chancellor

ਪਾਣੀ ਦੇ ਸਰੋਤਾਂ ਦੀ ਸੰਭਾਲ

ਪਾਣੀ ਦੇ ਸਰੋਤਾਂ ਦੀ ਸੰਭਾਲ

ਕਾਸਟ ਪ੍ਰੋਜੈਕਟ ਦੇ ਮੁੱਖ ਨਿਗਰਾਨ ਡਾ. ਓ ਪੀ ਚੌਧਰੀ ਨੇ ਪ੍ਰੋਜੈਕਟ ਤਹਿਤ ਕੀਤੇ ਜਾਣ ਵਾਲੇ ਸਮਾਗਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸਦੇ ਨਾਲ ਹੀ ਉਹਨਾਂ ਨੇ ਡਾ. ਹਰਮਨਜੀਤ ਸਿੰਘ ਧਾਦਲੀ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਵਿਭਾਗ ਦੇ ਮੁਖੀ ਡਾ. ਧਨਵਿੰਦਰ ਸਿੰਘ ਨੇ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮਾਰੋਹ ਵਿੱਚ ਵਿਭਾਗ ਦੇ ਅਧਿਆਪਕ, ਵਿਦਿਆਰਥੀ ਅਤੇ ਪ੍ਰੋਜੈਕਟ ਨਾਲ ਜੁੜੇ ਲੋਕ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Special discussion on conservation of water resources

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters