Subsidy to Farmers: ਦੇਸ਼ ਦੇ ਕਰੋੜਾਂ ਲੋਕਾਂ ਦਾ ਢਿੱਡ ਭਰਨ ਵਾਲੇ ਅੰਨਦਾਤਾ ਲਈ ਸਮੇਂ-ਸਮੇਂ 'ਤੇ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਤਾਂ ਜੋ ਉਹ ਇਨ੍ਹਾਂ ਸਕੀਮਾਂ ਰਾਹੀਂ ਵੱਧ ਤੋਂ ਵੱਧ ਸਹੂਲਤਾਂ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਲੜੀ 'ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਿਸਾਨ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਕਿਸਾਨਾਂ ਲਈ ਕਾਫੀ ਸ਼ਲਾਘਾਯੋਗ ਉਪਰਾਲੇ ਕੀਤੇ ਗਏ।
ਵਿਸ਼ਵ ਵਾਤਾਵਰਣ ਦਿਵਸ ਮੌਕੇ ਸਹਾਇਕ ਰਜਿਸਟ੍ਰਾਰ ਤਪਾ ਅਤੇ ਬਰਨਾਲਾ ਹਰਜੀਤ ਸਿੰਘ ਦੀ ਅਗਵਾਈ ਹੇਠ 'ਦਿ ਰੂੜੇਕੇ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ' ਵਿੱਚ ਇਫਕੋ ਦੇ ਸਹਿਯੋਗ ਨਾਲ ਕਿਸਾਨ ਮਿਲਣੀ ਦਾ ਪ੍ਰੋਗਰਾਮ ਕਰਾਇਆ ਗਿਆ।
ਇਹ ਵੀ ਪੜ੍ਹੋ : PAU ਨੂੰ ਮਿਲਿਆ ਭਾਰਤ ਦੀ Best Agricultural University ਦਾ ਦਰਜਾ
ਇਸ ਮੌਕੇ 30 ਕਿਸਾਨ ਮੈਂਬਰਾਂ ਨੂੰ ਸਪਰੇਅ ਪੰਪ ਸਬਸਿਡੀ 'ਤੇ ਦਿੱਤੇ ਗਏ। ਇਨ੍ਹਾਂ ਕਿਸਾਨਾਂ ਵਲੋਂ ਰਵਾਇਤੀ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਕੇ ਨੈਨੋ ਯੂਰੀਆ ਦੀ ਵਰਤੋਂ ਕੀਤੀ ਗਈ ਹੈ ਅਤੇ ਵਾਤਾਵਰਣ ਨੂੰ ਬਚਾਉਣ ਲਈ ਅਪਣਾ ਯੋਗਦਾਨ ਪਾਇਆ ਹੈ।
ਇਸ ਮੌਕੇ ਸਭਾ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਇਸ ਕੈਂਪ ਵਿਚ ਇਫਕੋ ਦੇ ਜ਼ਿਲ੍ਹਾ ਮੈਨੇਜਰ ਜਗਜੀਤ ਸਿੰਘ, ਸਭਾ ਦੇ ਪ੍ਰਧਾਨ ਤੇਜਾ ਸਿੰਘ, ਸਕੱਤਰ ਬਲਕਾਰ ਸਿੰਘ, ਸੇਲਜ਼ਮੈਨ ਗੁਰਿੰਦਰਜੀਤ ਸਿੰਘ, ਪ੍ਰਬੰਧਕ ਕਮੇਟੀ ਤੇ ਕਿਸਾਨ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਅਜਨਾਲਾ ਹਲਕੇ 'ਚ 1 ਜੁਲਾਈ ਤੋਂ 1 ਲੱਖ ਬੂਟੇ ਲਗਾਉਣ ਦੀ ਮੁਹਿੰਮ: Dhaliwal
ਤੁਹਾਨੂੰ ਦੱਸ ਦੇਈਏ ਕਿ ਇਫਕੋ ਦੇਸ਼ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਹੈ, ਜੋ ਕਿਸਾਨਾਂ ਦੀ ਆਰਥਿਕਤਾ ਨੂੰ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਉਣ ਲਈ ਇਫਕੋ ਵੱਲੋਂ ਸਮੇਂ-ਸਮੇਂ 'ਤੇ ਜਾਗਰੂਕਤਾ ਕੈਂਪ ਵੀ ਲਗਾਏ ਜਾਂਦੇ ਹਨ, ਤਾਂ ਜੋ ਕਿਸਾਨਾਂ ਨੂੰ ਫਸਲਾਂ ਦੀ ਚੰਗੀ ਪੈਦਾਵਾਰ ਮਿਲ ਸਕੇ ਅਤੇ ਵੱਡੇ ਨੁਕਸਾਨ ਨੂੰ ਬੱਚਿਆ ਜਾ ਸਕੇ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਬਰਨਾਲਾ (District Public Relations Office Barnala)
Summary in English: Spray Pump distributed to farmers on subsidy