1. Home
  2. ਖਬਰਾਂ

25 ਅਕਤੂਬਰ ਤੋਂ ਕਣਕ ਦੀ ਬਿਜਾਈ ਸ਼ੁਰੂ, ਇਨ੍ਹਾਂ ਕਿਸਮਾਂ 'ਤੇ ਮਿਲੇਗੀ 50% SUBSIDY

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਰਾਤ ਦਾ ਤਾਪਮਾਨ ਘੱਟ ਚੁੱਕਾ ਹੈ ਅਤੇ ਖੇਤਾਂ ਵਿੱਚ ਨਮੀ ਹੋਣ ਕਾਰਨ ਕਿਸਾਨ ਕਣਕ ਦੀ ਬਿਜਾਈ ਸਹੀ ਵੱਤਰ ਆਉਣ ’ਤੇ ਅਗਲੇ ਹਫ਼ਤੇ ਦੌਰਾਨ ਕਰ ਸਕਦੇ ਹਨ।

Gurpreet Kaur Virk
Gurpreet Kaur Virk
25 ਅਕਤੂਬਰ ਤੋਂ ਕਣਕ ਦੀ ਬਿਜਾਈ ਸ਼ੁਰੂ

25 ਅਕਤੂਬਰ ਤੋਂ ਕਣਕ ਦੀ ਬਿਜਾਈ ਸ਼ੁਰੂ

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ agrimachinerypb.com ਰਾਹੀਂ ਰਜਿਸਟ੍ਰੇਸ਼ਨ ਕਰਵਾਉਣ ਉਪਰੰਤ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ 50 ਫੀਸਦੀ ਸਬਸਿਡੀ 'ਤੇ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਿਸਮਾਂ ਦੇ ਬੀਜ ਸਬਸਿਡੀ ਕੱਟ ਕੇ ਅਗਲੇ ਹਫ਼ਤੇ ਤੋਂ ਬਲਾਕ ਖੇਤੀਬਾੜੀ ਦਫ਼ਤਰਾਂ ਤੋਂ ਕਿਸਾਨਾਂ ਨੂੰ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਅਕਤੂਬਰ ਦਾ ਚੌਥਾ ਹਫ਼ਤਾ, ਜਿਸ ਵਿੱਚ ਰਾਤ ਦਾ ਤਾਪਮਾਨ 20-25 ਡਿਗਰੀ ਦੇ ਵਿਚਕਾਰ ਰਹਿੰਦਾ ਹੈ, ਕਣਕ ਦੀ ਬਿਜਾਈ ਲਈ ਢੁਕਵਾਂ ਹੈ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਜੇਕਰ ਖੇਤਾਂ ਵਿੱਚ ਨਮੀ ਵਧਣ ਕਾਰਨ ਮੌਸਮ ਅਨੁਕੂਲ ਰਿਹਾ ਤਾਂ ਕਿਸਾਨ ਅਗਲੇ ਹਫ਼ਤੇ ਤੱਕ ਕਣਕ ਦੀ ਬਿਜਾਈ ਕਰ ਸਕਦੇ ਹਨ।

ਕਿਸਾਨ ਕਣਕ ਦੀ ਬਿਜਾਈ ਪਰਾਲੀ ਖੇਤਾਂ ਵਿਚ ਮਿਲਾ ਕੇ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਐਮ.ਬੀ.ਪਲਾਓ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਕੇ ਸਮੇਂ ਸਿਰ ਬਿਜਾਈ ਲਈ ਪੀ.ਬੀ. ਡਬਲਿਊ 826, 824, 725, 677, 803, 869 ਅਤੇ ਉੱਨਤ ਪੀਬੀ ਡਬਲਿਊ 343, ਪੀਬੀ ਡਬਲਿਊ ਚਪਾਤੀ 1 ਕਰ ਸਕਦੇ ਹਨ ਅਤੇ ਨਵੰਬਰ ਦੇ ਦੂਜੇ ਤੋਂ ਚੌਥੇ ਹਫ਼ਤੇ ਦੀ ਬਿਜਾਈ ਲਈ ਉੱਨਤ ਪੀ.ਬੀ. ਡਬਲਿਊ 550 ਅਤੇ ਪਿਛੇਤੀ ਬਿਜਾਈ ਲਈ ਪੀ.ਬੀ. ਡਬਲਿਊ 752, 771 ਅਤੇ 757 ਦੀ ਬਿਜਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ: Wheat ਦੀ ਨਵੀਂ ਕਿਸਮ Rht13, ਸੁੱਕੀ ਜ਼ਮੀਨ 'ਚ ਵੀ ਦੇਵੇਗੀ ਬੰਪਰ ਝਾੜ

ਬੀਜ ਦੀ ਸੋਧ ਲਈ ਕਿਸਾਨ 1 ਗ੍ਰਾਮ ਕਰੂਜਰ 70 ਡਬਲਿਊ ਐਸ/13 ਮਿਲੀਲਿਟਰ ਰੈਕਸਲ ਈ.ਜੀ/80 ਗ੍ਰਾਮ ਵੀਟਾਵੈਕਸ 75 ਡਬਲਿਊ.ਪੀ./13 ਮਿਲੀਲਿਟਰ ਓਰੀਅਸ 6 ਐਫਐਸ ਨੂੰ 400 ਮਿਲੀਲਿਟਰ ਪਾਣੀ ਵਿਚ ਮਿਲਾਕੇ 40 ਕਿਲੋ ਬੀਜ ਨੂੰ ਸੋਧ ਸਕਦੇ ਹਨ। ਗੁੱਲੀ ਡੰਡੇ ਦੀ ਰੋਕਥਾਮ ਲਈ ਕਿਸਾਨ ਬਿਜਾਈ ਸਮੇਂ ਸਟੌਂਪ 1.5 ਲੀਟਰ 200 ਲੀਟਰ ਪਾਣੀ ਵਿਚ ਮਿਲਾ ਕੇ ਸਪਰੇਅ ਕਰਨ ਅਤੇ ਪਹਿਲੇ ਪਾਣੀ ਤੋਂ ਪਹਿਲਾਂ 13 ਗ੍ਰਾਮ ਲੀਡਰ/300 ਗ੍ਰਾਮ ਐਰੀਲੋਨ ਅਤੇ ਪਹਿਲੀ ਸਿੰਚਾਈ ਤੋਂ ਬਾਅਦ 160 ਗ੍ਰਾਮ ਟੋਪਿਕ/400 ਮਿਲੀਲਿਟਰ ਐਕਸੀਅਲ 5 ਈਸੀ/400 ਮਿਲੀਲਿਟਰ ਪਿਉਮਾ ਪਾਵਰ 10 ਈਸੀ ਦਾ ਸਪਰੇਅ ਕਰ ਸਕਦੇ ਹਨ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਪਟਿਆਲਾ (District Public Relations Office, Patiala)

Summary in English: Start sowing wheat from October 25, 50% SUBSIDY on these types of wheat

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters