Job Fair: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਤੋਂ ਬਾਅਦ ਇੱਕ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਜੀ ਹਾਂ, ਕਿਸਾਨਾਂ ਤੋਂ ਬਾਅਦ ਹੁਣ ਪੰਜਾਬ ਦੇ ਨੌਜਵਾਨਾਂ ਲਈ ਸਰਕਾਰ ਵੱਲੋਂ ਸ਼ਿਲਾਘਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਇਕ ਦਿਨੀਂ ਰਾਜ ਪੱਧਰੀ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਰੋਜ਼ਾ ਰਾਜ ਪੱਧਰੀ ਨੌਕਰੀ ਮੇਲਾ ਆਯੋਜਿਤ ਕਰ ਰਹੀ ਹੈ। ਇਹ ਰਾਜ ਪੱਧਰੀ ਰੋਜਗਾਰ ਮੇਲਾ 7 ਜੂਨ ਨੂੰ ਸੂਬੇ ਭਰ ਵਿੱਚ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਕੇ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਡੇਅਰੀ ਸਿਖਲਾਈ ਕੋਰਸ 12 ਜੂਨ ਤੋਂ ਸ਼ੁਰੂ, ਚਾਹਵਾਨ ਉਮੀਦਵਾਰ 7 ਜੂਨ ਤੱਕ ਕਰਨ ਅਪਲਾਈ
ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 7 ਜੂਨ 2023 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ (ਮੁੰਡਿਆਂ ਦਾ ਸਕੂਲ) ਵਿਖੇ ਇੱਕ ਰੋਜ਼ਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਨੌਕਰੀ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਨੌਕਰੀ ਮੇਲੇ ਦੌਰਾਨ 300 ਤੋਂ ਵੱਧ ਅਸਾਮੀਆਂ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਣੀ ਹੈ, ਜਿਸਦੇ ਲਈ ਰਜਿਸਟ੍ਰੇਸ਼ਨ ਮੌਕੇ ’ਤੇ ਹੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Veterinary University ਦੇ ਇਨ੍ਹਾਂ ਕੋਰਸਾਂ ਵੱਲ ਉਮੀਦਵਾਰਾਂ ਦਾ ਵੱਧ ਰਿਹਾ ਰੁਝਾਨ
ਪਲੇਸਮੈਂਟ ਅਫ਼ਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ 8ਵੀਂ, 10ਵੀਂ, 12ਵੀਂ, ਗ੍ਰੈਜੂਏਟ, ਆਈ.ਟੀ.ਆਈ. ਡਿਪਲੋਮਾ ਹੋਲਡਰ ਆਦਿ ਯੋਗ ਨੌਜਵਾਨ ਨੌਕਰੀ ਮੇਲੇ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਮੈਰਿਟ ਦੇ ਆਧਾਰ 'ਤੇ ਨੋਜ਼ਵਾਨਾ (ਲੜਕੇ/ਲੜਕੀਆਂ) ਦੀ ਚੋਣ ਕਰਨਗੀਆਂ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਪ੍ਰਾਪਤ ਕਰਨ ਲਈ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਦੀ ਅਪੀਲ ਵੀ ਕੀਤੀ।
ਵਧੇਰੇ ਜਾਣਕਾਰੀ ਲਈ ਇੱਥੇ ਕਰੋ ਸੰਪਰਕ
ਨੌਕਰੀ ਮੇਲੇ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ, ਚੌਥੀ ਮੰਜ਼ਿਲ, ਏ ਬਲਾਕ, ਕਮਰਾ ਨੰ. 502, ਜ਼ਿਲ੍ਹਾ ਰੋਜ਼ਗਾਰ ਦਫ਼ਤਰ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 89060 22220 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਾਜ਼ਿਲਕਾ (District Public Relations Office Fazilka)
Summary in English: State level job fair on June 7, 8th pass candidates can also apply