ਲੁਧਿਆਣਾ ਦੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (Guru Angad Dev Veterinary and Animal Sciences University) ਨੇ ਕਾਲਜ ਆਫ਼ ਡੇਅਰੀ ਸਾਇੰਸ ਅਤੇ ਟੈਕਨਾਲੋਜੀ ਦੇ ਬੀ.ਟੈਕ (Dairy Technology) ਦੇ 10 ਵਿਦਿਆਰਥੀਆਂ ਨੂੰ ਯੂਨੀਵਰਸਿਟੀ ਆਫ਼ ਸਾਊਥ ਅਸਟ੍ਰੇਲੀਆ, ਐਡੀਲੇਡ ਵਿਖੇ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਲਈ ਰਵਾਨਾ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਇਹ ਸਿਖਲਾਈ 08 ਮਾਰਚ ਤੋਂ ਸ਼ੁਰੂ ਹੋ ਕੇ 22 ਮਾਰਚ 2023 ਨੂੰ ਸਮਾਪਤ ਹੋਵੇਗੀ। ਇਹ ਸਿਖਲਾਈ ਸੰਸਥਾ ਵਿਕਾਸ ਯੋਜਨਾ ਅਧੀਨ ਵਿਸ਼ਵ ਬੈਂਕ ਵੱਲੋਂ ਪ੍ਰਾਯੋਜਿਤ ਕੀਤੀ ਗਈ ਹੈ। ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਕਸਿਤ ਦੇਸ਼ਾਂ ਵਿੱਚ ਨਾਮਵਰ ਸੰਸਥਾਵਾਂ ਦੀਆਂ ਸਹੂਲਤਾਂ ਅਤੇ ਤਕਨੀਕਾਂ ਦੇ ਦ੍ਰਿਸ਼ਟੀਗੋਚਰ ਕਰਨਾ ਹੈ।
ਇਹ ਦੌਰਾ ਵਿਦਿਆਰਥੀਆਂ ਨੂੰ ਆਪਣੇ ਗਿਆਨ ਦੇ ਖੇਤਰ ਨੂੰ ਵਧਾਉਣ ਅਤੇ ਨਵੀਨਤਮ ਵਿਹਾਰਕ ਹੁਨਰਾਂ ਨੂੰ ਹਾਸਲ ਕਰਨ ਵਿੱਚ ਮਦਦ ਕਰੇਗਾ। ਡਾ. ਐਂਥਨੀ ਰਿਚਰਡ ਬਲੈਨਕੋਵੇ, ਐਸੋਸੀਏਟ ਪ੍ਰੋਫੈਸਰ, ਕਲੀਨਿਕਲ ਅਤੇ ਸਿਹਤ ਵਿਗਿਆਨ, ਯੂਨੀਵਰਸਿਟੀ ਆਫ ਸਾਊਥ ਅਸਟ੍ਰੇਲੀਆ ਇਨ੍ਹਾਂ ਵਿਦਿਆਰਥੀਆਂ ਨੂੰ ਸੂਖਮਜੀਵ ਵਿਗਿਆਨ, ਭੋਜਨ ਵਿਗਿਆਨ ਅਤੇ ਰਸਾਇਣ ਵਿਗਿਆਨ ਸੰਬੰਧੀ ਵੱਖ-ਵੱਖ ਉੱਨਤ ਪ੍ਰਯੋਗਸ਼ਾਲਾਵਾਂ ਵਿਚ ਤਕਨੀਕਾਂ ’ਤੇ ਵਿਹਾਰਕ ਪ੍ਰਦਰਸ਼ਨ ਪ੍ਰਦਾਨ ਕਰਨ ਲਈ ਮਾਰਗਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ : International Workshop: "ਭੋਜਨ ਸੁਰੱਖਿਆ ਤੇ ਵਾਤਾਵਰਣ ਸਥਿਰਤਾ ਲਈ ਜੀਨੋਮ ਸੰਪਾਦਨ" ਵਿਸ਼ੇ `ਤੇ ਕਾਰਜਸ਼ਾਲਾ
ਡਾ. ਰਾਮ ਸਰਨ ਸੇਠੀ ਡੀਨ, ਕਾਲਜ ਆਫ ਡੇਅਰੀ ਸਾਇੰਸ ਅਤੇ ਟੈਕਨਾਲੋਜੀ ਨੇ ਇਸ ਸਿਖਲਾਈ ਲਈ ਚੁਣੇ ਗਏ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪੂਰਨ ਸਮਰਪਣ ਭਾਵ ਅਤੇ ਉਤਸੁਕਤਾ ਨਾਲ ਸਿਖਲਾਈ ਵਿੱਚ ਸ਼ਾਮਲ ਹੋਣ ਦੀ ਸਲਾਹ ਦਿੱਤੀ ਤਾਂ ਜੋ ਉਨ੍ਹਾਂ ਦੀਆਂ ਪੇਸ਼ੇਵਰ ਯੋਗਤਾਵਾਂ ਵਿੱਚ ਵਾਧਾ ਹੋ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਬਿਹਤਰੀਨ ਮੌਕਾ ਪ੍ਰਦਾਨ ਕਰਨ ਲਈ ਸੰਸਥਾ ਵਿਕਾਸ ਯੋਜਨਾ ਦੀ ਪ੍ਰਸੰਸਾ ਕੀਤੀ।
ਇਹ ਵੀ ਪੜ੍ਹੋ : ‘Meat Processing and Quality Products’ ਵਿਸ਼ੇ `ਤੇ ਤਿੰਨ ਰੋਜ਼ਾ ਉੱਦਮੀ ਵਿਕਾਸ ਪ੍ਰੋਗਰਾਮ ਦਾ ਪ੍ਰਬੰਧ
ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਨੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਨਵੇਂ ਕੌਸ਼ਲ ਸਿੱਖਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਖੇਤੀ ਖੋਜ ਪਰਿਸ਼ਦ ਦੀ ਇਸ ਯੋਜਨਾ ਤਹਿਤ ਵਿਕਸਤ ਕੀਤੇ ਗਏ ਅੰਤਰਰਾਸ਼ਟਰੀ ਅਕਾਦਮਿਕ ਅਤੇ ਖੋਜ ਸਬੰਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਅਕਾਦਮਿਕ ਜੀਵਨ ਵਿੱਚ ਬਹੁਤ ਮਦਦ ਕਰਨਗੇ।
Summary in English: Students of Veterinary University leave Australia for training