Cotton Crop: ਪੰਜਾਬ ਦੇ ਦੱਖਣ ਪੱਛਮੀ ਜ਼ਿਲ੍ਹੇ ਜਿਵੇਂ ਕਿ ਬਠਿੰਡਾ, ਫਾਜ਼ਿਲਕਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ ਆਦਿ ਨੂੰ ਨਰਮਾ ਪੱਟੀ ਦਾ ਕੇਂਦਰ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਨਰਮੇ ਦੀ ਕਾਸ਼ਤ ਵਿੱਚ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ, ਜਿਹਨਾਂ ਵਿੱਚੋਂ ਕੀੜੇ ਮਕੌੜਿਆਂ ਦਾ ਹਮਲਾ ਮੁੱਖ ਸਮੱਸਿਆ ਹੈ। ਟੀਂਡੇ ਦੀਆਂ ਸੁੰਡੀਆਂ ਅਤੇ ਰਸ ਚੂਸਣ ਵਾਲੇ ਕੀੜੇ ਕਈ ਵਾਰ ਫਸਲ ਦਾ ਕਾਫੀ ਨੁਕਸਾਨ ਕਰ ਜਾਂਦੇ ਹਨ। ਗੁਲਾਬੀ ਸੁੰਡੀ ਨਰਮੇ ਦੀ ਫਸਲ ਦਾ ਮਹੱਤਵਪੂਰਨ ਕੀੜਾ ਹੈ, ਜੋ ਸਿਰਫ ਨਰਮੇ/ਕਪਾਹ ਦੀ ਫਸਲ ਉੱਪਰ ਹੀ ਪਲਦਾ ਹੈ।
ਇਸ ਫਸਲ ਉਤੇ ਕੀੜੇ-ਮਕੌੜਿਆਂ ਦੀਆਂ ਦੋ ਸ਼੍ਰੇਣੀਆਂ ਜਿਵੇਂ ਕਿ ਟੀਂਡੇ ਦੀਆਂ ਸੁੰਡੀਆਂ (ਅਮਰੀਕਣ, ਚਿਤਕਬਰੀ ਅਤੇ ਗੁਲਾਬੀ) ਅਤੇ ਰਸ ਚੂਸਣ ਵਾਲੇ ਕੀੜੇ (ਚਿੱਟੀ ਮੱਖੀ, ਹਰਾ ਤੇਲਾ, ਭੂਰੀ ਜੂੰ ਅਤੇ ਮੀਲੀ ਬੱਗ) ਦਾ ਹਮਲਾ ਹੁੰਦਾ ਹੈ। ਪਰ ਗੁਲਾਬੀ ਸੁੰਡੀ ਇੱਕ ਪ੍ਰਮੁਖ ਨਰਮੇ ਦਾ ਕੀੜਾ ਬਣ ਚੁਕਿਆ ਹੈ, ਜਿਸ ਦੇ ਕਾਰਨ ਨਰਮੇ ਪੱਟੀ ਦੇ ਕਿਸਾਨਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਅਜਿਹੇ 'ਚ ਪੰਜਾਬ ਸਰਕਾਰ ਨੇ ਅਗਲੇ ਸਾਉਣੀ ਸੀਜ਼ਨ ਵਿੱਚ ਕਪਾਹ ਦੀ ਫਸਲ ਵਿੱਚ ਗੁਲਾਬੀ ਸੁੰਡੀ ਦੇ ਲਾਗ ਦਾ ਮੁਕਾਬਲਾ ਕਰਨ ਲਈ ਸਪੈਸ਼ਲਾਈਜ਼ਡ ਫੇਰੋਮੋਨ ਅਤੇ ਲਿਊਰ ਐਪਲੀਕੇਸ਼ਨ ਟੈਕਨਾਲੋਜੀ (SPLAT) 'ਤੇ ਸਬਸਿਡੀ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਕਾਰਨ ਨਰਮੇ ਦੀ ਕਾਸ਼ਤ ਵੱਲ ਕਿਸਾਨਾਂ ਦਾ ਘਟਦਾ ਝੁਕਾਅ ਹੈ, ਜਿਸ ਕਾਰਨ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਮਾਹਿਰਾਂ ਦੀ ਮੰਨੀਏ ਤਾਂ ਕਿਸਾਨ ਝੋਨੇ ਦੀ ਕਾਸ਼ਤ ਦੀ ਚੋਣ ਕਰਕੇ ਨਕਦੀ ਫਸਲ ਵਿੱਚ ਦਿਲਚਸਪੀ ਗੁਆ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਵਿਆਪਕ ਹਮਲੇ ਤੋਂ ਬਾਅਦ, ਦੱਖਣ-ਪੱਛਮੀ ਪੰਜਾਬ ਵਿੱਚ ਰਵਾਇਤੀ ਨਕਦੀ ਫਸਲ ਦੇ ਖੇਤਰ ਵਿੱਚ 2021 ਤੋਂ ਗਿਰਾਵਟ ਦੇਖੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਖੇਤੀਬਾੜੀ ਨਿਰਦੇਸ਼ਕ ਜਸਵੰਤ ਸਿੰਘ ਨੇ ਕਿਹਾ ਹੈ ਕਿ ਸਪਲੈਟ (SPLAT) ਦੀ ਵੱਡੇ ਪੱਧਰ 'ਤੇ ਵਰਤੋਂ ਲਈ ਵਿੱਤੀ ਸਹਾਇਤਾ ਲਈ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ, ਕਿਉਂਕਿ ਗੁਲਾਬੀ ਸੁੰਡੀ ਪੰਜਾਬ ਲਈ ਮੁੱਖ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਯੋਜਨਾ ਨੂੰ ਲਾਗੂ ਕਰਨ ਲਈ ਰੂਪ-ਰੇਖਾ ਵੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ “ਸਰਕਾਰ ਕਪਾਹ ਦੀ ਖੇਤੀ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 2024-25 ਵਿੱਚ 4 ਲੱਖ ਹੈਕਟੇਅਰ ਵਿੱਚ ਕਪਾਹ ਉਗਾਉਣ ਦਾ ਟੀਚਾ ਮਿਥਿਆ ਗਿਆ ਹੈ।
ਇਹ ਵੀ ਪੜੋ: 'Millionaire Farmer of India Award 2024' ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ
ਉਨ੍ਹਾਂ ਕਿਹਾ ਕਿ SPLAT ਦੀ ਭਰਪੂਰ ਸਪਲਾਈ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਪ੍ਰੋਜੈਕਟ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਉਮੀਦ ਕਰ ਰਹੇ ਹਾਂ। ਡਾਇਰੈਕਟਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਫਸਲੀ ਵਿਭਿੰਨਤਾ ਦੇ ਹਿੱਸੇ ਵਜੋਂ ਕਪਾਹ ਨੂੰ ਮੁੜ ਹਰਮਨ ਪਿਆਰਾ ਬਣਾਉਣ ਲਈ ਨਿੱਜੀ ਤੌਰ 'ਤੇ ਦਿਲਚਸਪੀ ਲੈ ਰਹੇ ਹਨ। ਜਨਵਰੀ ਦੇ ਪਹਿਲੇ ਹਫ਼ਤੇ ਤੋਂ, ਕਪਾਹ ਉਤਪਾਦਕਾਂ ਦੇ ਮਨੋਬਲ ਨੂੰ ਵਧਾਉਣ ਲਈ ਫੀਲਡ ਟੀਮਾਂ ਨੂੰ ਸਰਗਰਮ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮਾਹਿਰਾਂ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮ ਤੋਂ ਜਾਣੂ ਕਰਵਾਇਆ ਜਾਵੇਗਾ।
Summary in English: SUBSIDY: Punjab government's efforts to bring cotton farming back on track