1. Home
  2. ਖਬਰਾਂ

Sugar Export Ban: ਮੋਦੀ ਸਰਕਾਰ ਨੇ 1 ਜੂਨ ਤੋਂ ਚੀਨੀ ਦੇ ਨਿਰਯਾਤ 'ਤੇ ਲਗਾਈ ਪਾਬੰਦੀ!

ਖੰਡ ਦੀ ਮਿਠਾਸ ਨੂੰ ਬਰਕਰਾਰ ਰੱਖਿਆ ਜਾ ਸਕੇ, ਇਸ ਦੇ ਚਲਦਿਆਂ ਮੋਦੀ ਸਰਕਾਰ ਪੂਰੇ ਐਕਸ਼ਨ ਮੋਡ 'ਚ ਹੈ। ਕੇਂਦਰ ਸਰਕਾਰ ਨੇ ਹੁਣ ਖੰਡ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਹੈ।

Gurpreet Kaur Virk
Gurpreet Kaur Virk
ਮਹਿੰਗਾਈ 'ਤੇ ਠੱਲ੍ਹ ਪਾਉਣ ਲਈ ਵੱਡਾ ਕਦਮ

ਮਹਿੰਗਾਈ 'ਤੇ ਠੱਲ੍ਹ ਪਾਉਣ ਲਈ ਵੱਡਾ ਕਦਮ

Sugar Export Ban: ਕੇਂਦਰ ਸਰਕਾਰ ਨੇ ਹੁਣ ਖੰਡ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਹੈ। ਦਰਅਸਲ, ਸਰਕਾਰ ਨੇ 1 ਜੂਨ ਤੋਂ ਚੀਨੀ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਸਰਕਾਰ ਵੱਲੋਂ ਪਿਛਲੇ ਦਸ ਦਿਨਾਂ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਲਏ ਗਏ ਹਨ।

Sugar Export Ban: ਵਧਦੀ ਮਹਿੰਗਾਈ ਦਰਮਿਆਨ ਕਣਕ ਦੀ ਬਰਾਮਦ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਖੰਡ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਹੈ। 1 ਜੂਨ ਤੋਂ ਖੰਡ ਦੀ ਬਰਾਮਦ 'ਤੇ ਪਾਬੰਦੀ ਹੋਵੇਗੀ। ਸਰਕਾਰ ਦਾ ਤਰਕ ਹੈ ਕਿ ਇਹ ਫੈਸਲਾ ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਅਤੇ ਦੇਸ਼ ਵਿੱਚ ਇਸ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ ਲਿਆ ਗਿਆ ਹੈ। ਇਹ ਪਾਬੰਦੀ ਇਸ ਸਾਲ 31 ਅਕਤੂਬਰ ਤੱਕ ਜਾਰੀ ਰਹੇਗੀ।

ਜਿਕਰਯੋਗ ਹੈ ਕਿ ਬੇਲਗਾਮ ਮਹਿੰਗਾਈ 'ਤੇ ਕਾਬੂ ਪਾਉਣ ਲਈ ਮੋਦੀ ਸਰਕਾਰ ਲਗਾਤਾਰ ਹਰਕਤ 'ਚ ਹੈ। ਪਿਛਲੇ ਦਸ ਦਿਨਾਂ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਲਏ ਗਏ ਹਨ। ਇਨ੍ਹਾਂ 'ਚ ਪੈਟਰੋਲ ਦੀ ਕੀਮਤ ਘਟਾਉਣ ਲਈ ਕਣਕ ਦੀ ਬਰਾਮਦ 'ਤੇ ਪਾਬੰਦੀ ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਵਰਗੇ ਵੱਡੇ ਕਦਮ ਸ਼ਾਮਲ ਹਨ। ਇਸੇ ਲੜੀ ਵਿੱਚ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਲਿਆ ਹੈ, ਤਾਂ ਜੋ ਖੰਡ ਦੀ ਮਿਠਾਸ ਬਰਕਰਾਰ ਰੱਖੀ ਜਾ ਸਕੇ।

ਮੋਦੀ ਸਰਕਾਰ ਨੇ ਇਸ ਸਾਲ ਖੰਡ ਦੇ ਨਿਰਯਾਤ ਦੀ ਮਾਤਰਾ ਤੈਅ ਕਰਨ ਦਾ ਫੈਸਲਾ ਕੀਤਾ ਹੈ। ਹੁਣ 2021-22 ਦੇ ਖੰਡ ਸੀਜ਼ਨ ਵਿੱਚ, ਬਰਾਮਦਕਾਰ 100 ਲੱਖ ਮੀਟ੍ਰਿਕ ਟਨ ਤੋਂ ਵੱਧ ਖੰਡ ਬਰਾਮਦ ਨਹੀਂ ਕਰ ਸਕਣਗੇ। ਸੂਤਰਾਂ ਮੁਤਾਬਕ ਫਿਲਹਾਲ ਦੇਸ਼ 'ਚ ਖੰਡ ਦੇ ਸਟਾਕ ਨੂੰ ਲੈ ਕੇ ਕੋਈ ਚਿੰਤਾ ਨਹੀਂ ਹੈ, ਪਰ ਇਹ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ ਕਿਉਂਕਿ ਇਸ ਸਾਲ ਖੰਡ ਦਾ ਨਿਰਯਾਤ ਪਿਛਲੇ ਛੇ ਸਾਲਾਂ 'ਚ ਸਭ ਤੋਂ ਵੱਧ ਹੋਇਆ ਹੈ। ਅਜਿਹੇ 'ਚ ਸਰਕਾਰ ਨੇ ਘਰੇਲੂ ਬਾਜ਼ਾਰ 'ਚ ਖੰਡ ਦੀ ਬਦਲਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਹੈ।

ਸਰਕਾਰੀ ਅੰਕੜਿਆਂ ਅਨੁਸਾਰ 2017-18 ਵਿੱਚ 6.2 ਲੱਖ ਮੀਟ੍ਰਿਕ ਟਨ, 2018-19 ਵਿੱਚ 38 ਲੱਖ ਮੀਟ੍ਰਿਕ ਟਨ, 2019-20 ਵਿੱਚ 60 ਲੱਖ ਮੀਟ੍ਰਿਕ ਟਨ, ਜਦੋਂ ਕਿ ਪਿਛਲੇ ਸਾਲ 2020-21 ਵਿੱਚ 70 ਲੱਖ ਟਨ ਖੰਡ ਬਰਾਮਦ ਕੀਤੀ ਗਈ ਸੀ। ਇਸ ਸਾਲ ਖੰਡ ਦੇ ਨਿਰਯਾਤ ਵਿੱਚ ਇਤਿਹਾਸਕ ਉਛਾਲ ਆਇਆ ਹੈ। ਅੰਕੜਿਆਂ ਅਨੁਸਾਰ 2021-22 ਵਿੱਚ ਹੁਣ ਤੱਕ 90 ਲੱਖ ਟਨ ਖੰਡ ਦਾ ਸਮਝੌਤਾ ਹੋਇਆ ਹੈ, ਜਿਸ ਵਿੱਚੋਂ ਕਰੀਬ 79 ਲੱਖ ਮੀਟ੍ਰਿਕ ਟਨ ਖੰਡ ਦੀ ਬਰਾਮਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਹੁਣ ਨਹੀਂ ਵਧੇਗੀ ਕਣਕ ਦੀ ਕੀਮਤ! ਸਰਕਾਰ ਨੇ ਲਾਈ ਕਣਕ ਦੀ ਬਰਾਮਦ 'ਤੇ ਪਾਬੰਦੀ!

ਅਜਿਹਾ ਪਿਛਲੇ 6 ਸਾਲਾਂ 'ਚ ਪਹਿਲੀ ਵਾਰ ਹੋਇਆ ਹੈ ਜਦੋਂ ਖੰਡ ਦੀ ਬਰਾਮਦ 'ਤੇ ਇਸ ਤਰ੍ਹਾਂ ਦੀ ਪਾਬੰਦੀ ਲਗਾਈ ਗਈ ਹੈ। ਖੁਰਾਕ ਮੰਤਰਾਲੇ ਵੱਲੋਂ ਬਰਾਮਦਕਾਰਾਂ ਅਤੇ ਖੰਡ ਮਿੱਲਾਂ ਨੂੰ ਜਾਰੀ ਕੀਤੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ 1 ਜੂਨ ਤੋਂ ਬਰਾਮਦਕਾਰਾਂ ਨੂੰ ਖੰਡ ਦੀ ਬਰਾਮਦ ਲਈ ਵਿਸ਼ੇਸ਼ ਇਜਾਜ਼ਤ ਲੈਣੀ ਪਵੇਗੀ। ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਸ ਸਮੇਂ ਦੇਸ਼ ਵਿੱਚ ਖੰਡ ਦੀ ਔਸਤ ਪ੍ਰਚੂਨ ਕੀਮਤ 41 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

Summary in English: Sugar Export Ban: Modi govt bans sugar exports from June 1!

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters