1. Home
  2. ਖਬਰਾਂ

ਪੰਜਾਬ 'ਚ ਘੱਟ ਰਹੇ ਪਾਣੀ ਦੇ ਪੱਧਰ, ਫਸਲਾਂ ਦੀਆਂ ਕਿਸਮਾਂ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਬਾਰੇ ਗੱਲ

ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਗੁਆਂਢੀ ਸੂਬਿਆਂ ਵਿਚਕਾਰ ਸਾਂਝ ਦੀ ਮਹੱਤਤਾ 'ਤੇ ਜ਼ੋਰ, ਇਸ ਤੋਂ ਇਲਾਵਾ ਕਰਜ਼ੇ ਦੀ ਮੁੜ ਅਦਾਇਗੀ 'ਤੇ ਕਿਸਾਨ ਕਰਜ਼ਾ ਮੁਆਫੀ ਯੋਜਨਾ ਦੇ ਪ੍ਰਭਾਵ ਦਾ ਮੁਲਾਂਕਣ ਬਾਰੇ ਵਿਚਾਰਾਂ।

Gurpreet Kaur Virk
Gurpreet Kaur Virk
ਤਕਨੀਕੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ

ਤਕਨੀਕੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ

ਪੀਏਯੂ ਦੇ ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਭਾਗ ਦੇ ਖੇਤੀ-ਆਰਥਿਕ ਖੋਜ ਕੇਂਦਰ ਲਈ ਤਕਨੀਕੀ ਸਲਾਹਕਾਰ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਸੀਨੀਅਰ ਆਰਥਿਕ ਅਤੇ ਅੰਕੜਾ ਸਲਾਹਕਾਰ ਸ਼੍ਰੀ ਅਰੁਣ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਮੀਟਿੰਗ ਦੌਰਾਨ ਹੋਏ ਵਿਚਾਰ-ਵਟਾਂਦਰੇ ਨੂੰ ਡਾ. ਸਤਿਬੀਰ ਸਿੰਘ ਗੋਸਲ ਨੇ ਬੇਹੱਦ ਲਾਭਕਾਰੀ ਕਿਹਾ। ਉਨ੍ਹਾਂ ਨੇ ਅਜਿਹੇ ਸੈਸ਼ਨਾਂ ਨੂੰ ਅਕਸਰ ਕਰਾਏ ਜਾਣ ਦੀ ਲੋੜ 'ਤੇ ਜ਼ੋਰ ਦਿੱਤਾ। ਨਾਲ ਹੀ ਪੇਂਡੂ ਅਤੇ ਕਿਸਾਨੀ ਸਮਾਜ ਦੇ ਸਰਵੇਖਣਾਂ 'ਤੇ ਜ਼ੋਰ ਦਿੰਦਿਆਂ ਵਾਈਸ ਚਾਂਸਲਰ ਨੇ ਘੱਟ ਰਹੇ ਪਾਣੀ ਦੇ ਪੱਧਰ, ਫਸਲਾਂ ਦੀਆਂ ਕਿਸਮਾਂ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਬਾਰੇ ਗੱਲ ਕੀਤੀ।

ਡਾ. ਗੋਸਲ ਨੇ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਗੁਆਂਢੀ ਸੂਬਿਆਂ ਵਿਚਕਾਰ ਸਾਂਝ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਝੋਨੇ ਦੀ ਕਾਸ਼ਤ ਹੇਠ ਰਕਬਾ, ਝੋਨੇ ਜਾਂ ਬਾਸਮਤੀ ਦੀ ਬਿਜਾਈ ਦੀਆਂ ਕਿਸਮਾਂ, ਚਾਰੇ ਦੇ ਉਦੇਸ਼ਾਂ ਲਈ ਪਰਾਲੀ ਦਾ ਦੂਜੇ ਸੂਬਿਆਂ ਨੂੰ ਨਿਰਯਾਤ ਅਤੇ ਰਾਜ ਸਰਕਾਰਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਉਠਾਏ ਕਦਮਾਂ ਸੰਬੰਧੀ ਵਿਚਾਰ ਪੇਸ਼ ਕੀਤੇ।

ਸ਼੍ਰੀ ਅਰੁਣ ਕੁਮਾਰ ਨੇ ਪੀਏਯੂ ਦੇ ਸਾਫ਼-ਸੁਥਰੇ ਅਤੇ ਵਾਤਾਵਰਣ ਪੱਖੀ ਕੈਂਪਸ ਦੀ ਤਾਰੀਫ਼ ਕੀਤੀ। ਇਹ ਕਮੇਟੀ ਦੀ ਚਰਚਾ ਵਿੱਚ ਸਰਗਰਮੀ ਨਾਲ ਸ਼ਾਮਲ ਹੋਏ। ਉਨ੍ਹਾਂ ਨੇ ਨੀਤੀਆਂ ਬਣਾਉਣ ਵਿੱਚ ਤੇਜ਼ੀ ਲਿਆਉਣ ਲਈ ਲਗਾਤਾਰ ਵਿਚਾਰ ਵਟਾਂਦਰਾ ਕਰਨ ਦਾ ਸੁਝਾਅ ਦਿੱਤਾ। ਇਸ ਤੋਂ ਇਲਾਵਾ ਕਰਜ਼ੇ ਦੀ ਮੁੜ ਅਦਾਇਗੀ 'ਤੇ ਕਿਸਾਨ ਕਰਜ਼ਾ ਮੁਆਫੀ ਯੋਜਨਾ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਬਾਰੇ ਵੀ ਉਨ੍ਹਾਂ ਵਿਚਾਰ ਪ੍ਰਗਟਾਏ।

ਇਹ ਵੀ ਪੜੋ:- 25 ਨਵੰਬਰ 2023 ਨੂੰ Agricultural Engineering College ਦੀ ਸਲਾਨਾ ਐਲੂਮਨੀ ਮੀਟ

ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜੇ.ਐਮ. ਸਿੰਘ ਨੇ ਖੇਤੀ-ਆਰਥਿਕ ਖੋਜ ਕੇਂਦਰ ਦੀ ਪ੍ਰਗਤੀ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਵਿਭਾਗ ਵਲੋਂ ਕੀਤੇ ਅਧਿਐਨਾਂ ਬਾਰੇ ਦੱਸਿਆ ਜਿਨ੍ਹਾਂ ਵਿੱਚ ਪੰਜਾਬ ਅਤੇ ਭਾਰਤ ਵਿੱਚ ਕਿਸਾਨਾਂ ਦੀ ਆਮਦਨ 'ਤੇ ਖੇਤੀ ਕਰਜ਼ਾ ਮੁਆਫੀ ਸਕੀਮ ਦੇ ਪ੍ਰਭਾਵ ਦੀ ਜਾਂਚ, ਪੰਜਾਬ ਵਿੱਚ ਪੇਂਡੂ ਸਮਾਜ ਦੇ ਸਰਵੇਖਣ ਅਤੇ ਖੇਤੀ ਮੰਡੀਕਰਨ ਦੇ ਪ੍ਰਭਾਵਾਂ ਨਾਲ ਖੇਤੀ ਦੇ ਮੁਨਾਫੇ ਦਾ ਅਧਿਐਨ ਸ਼ਾਮਲ ਹੈ। ਡਾ. ਸਿੰਘ ਨੇ ਵੱਖ-ਵੱਖ ਚੱਲ ਰਹੇ ਅਤੇ ਪੇਸ਼ ਕੀਤੇ ਖੋਜ ਕਾਰਜਾਂ ਦੀ ਰੂਪ ਰੇਖਾ ਵੀ ਦਿੱਤੀ।

ਇਸ ਮੀਟਿੰਗ ਨੇ ਖੇਤੀ ਆਰਥਿਕਤਾ ਨੂੰ ਪ੍ਰਭਾਵਿਤ ਕਰਨ ਵਾਲੇ ਪ੍ਰਮੁੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਅਤੇ ਇਸ ਵਿੱਚ ਵਿੱਚ ਪੀਏਯੂ ਦੇ ਯੋਗਦਾਨ ਦੀ ਨਿਸ਼ਾਨਦੇਹੀ ਬਾਰੇ ਵਿਸਥਾਰ ਨਾਲ ਚਰਚਾ ਦਾ ਮਾਹੌਲ ਸਥਾਪਿਤ ਕੀਤਾ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Talk about decreasing water level in Punjab, crop types and proper management of stubble

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters