1. Home
  2. ਖਬਰਾਂ

ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ :- ਹੁਣ ਕਿਸਾਨਾਂ ਨੂੰ ਮਿਲੇਗਾ ਪ੍ਰਾਈਵੇਟ ਕੰਪਨੀਆਂ ਨਾਲ ਖੇਤੀ ਸਮਝੌਤੇ ਕਰਨ ਦਾ ਮੌਕਾ

ਕੇਂਦਰ ਸਰਕਾਰ ਨੇ ਕਿਸਾਨਾਂ ਦੀ ਜਿਣਸ ਤੈਅ ਖੇਤੀ ਮੰਡੀਆਂ ਤੋਂ ਬਾਹਰ ਵੇਚਣ ਨਾਲ ਸਬੰਧਤ ਆਰਡੀਨੈਂਸਾਂ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਨ੍ਹਾਂ ਆਰਡੀਨੈਂਸਾਂ ਬਾਰੇ ਕੇਂਦਰ ਦਾ ਕਹਿਣਾ ਹੈ ਕਿ ਇਹ ਕਿਸਾਨਾਂ ਨੂੰ ਖੁੱਲ੍ਹਾ ਵਪਾਰ ਕਰਨ ਦੇ ਮੌਕੇ ਮੁਹੱਈਆ ਕਰਵਾਉਣਗੇ।ਇਸ ਤੋਂ ਇਲਾਵਾ ਕਿਸਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਨਾਲ ਖੇਤੀ ਸਮਝੌਤੇ ਕਰਨ ਦਾ ਮੌਕਾ ਮਿਲੇਗਾ। ਕਿਸਾਨ ਇਹ ਸਮਝੌਤਾ ਖੇਤੀ ਜਿਣਸਾਂ ਦੇ ਉਤਪਾਦਨ ਤੋਂ ਪਹਿਲਾਂ ਵਿਕਰੀ ਕਰ ਸਕਣਗੇ। ‘ਦ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ ਆਰਡੀਨੈਂਸ ਤੇ ‘ਦੀ ਫਾਰਮਰਜ਼ ਐਗਰੀਮੈਂਟ ਆਨ ਪ੍ਰਾਈਜ਼ ਅਸ਼ੋਰੈਂਸ ਐਂਡ ਫਾਰਮ ਸਰਵਿਸਿਜ਼’ ਆਰਡੀਨੈਂਸ’ ਕੇਂਦਰੀ ਖੇਤੀਬਾੜੀ ਮੰਤਰਾਲੇ ਨੇ 20 ਜੁਲਾਈ ਨੂੰ ਨੋਟੀਫਿਕੇਸ਼ਨ ਕਰ ਦਿੱਤੇ ਹਨ।

KJ Staff
KJ Staff

ਕੇਂਦਰ ਸਰਕਾਰ ਨੇ ਕਿਸਾਨਾਂ ਦੀ ਜਿਣਸ ਤੈਅ ਖੇਤੀ ਮੰਡੀਆਂ ਤੋਂ ਬਾਹਰ ਵੇਚਣ ਨਾਲ ਸਬੰਧਤ ਆਰਡੀਨੈਂਸਾਂ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਨ੍ਹਾਂ ਆਰਡੀਨੈਂਸਾਂ ਬਾਰੇ ਕੇਂਦਰ ਦਾ ਕਹਿਣਾ ਹੈ ਕਿ ਇਹ ਕਿਸਾਨਾਂ ਨੂੰ ਖੁੱਲ੍ਹਾ ਵਪਾਰ ਕਰਨ ਦੇ ਮੌਕੇ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਨਾਲ ਖੇਤੀ ਸਮਝੌਤੇ ਕਰਨ ਦਾ ਮੌਕਾ ਮਿਲੇਗਾ। ਕਿਸਾਨ ਇਹ ਸਮਝੌਤਾ ਖੇਤੀ ਜਿਣਸਾਂ ਦੇ ਉਤਪਾਦਨ ਤੋਂ ਪਹਿਲਾਂ ਵਿਕਰੀ ਕਰ ਸਕਣਗੇ। ‘ਦ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ ਆਰਡੀਨੈਂਸ ਤੇ ‘ਦੀ ਫਾਰਮਰਜ਼ ਐਗਰੀਮੈਂਟ ਆਨ ਪ੍ਰਾਈਜ਼ ਅਸ਼ੋਰੈਂਸ ਐਂਡ ਫਾਰਮ ਸਰਵਿਸਿਜ਼’ ਆਰਡੀਨੈਂਸ’ ਕੇਂਦਰੀ ਖੇਤੀਬਾੜੀ ਮੰਤਰਾਲੇ ਨੇ 20 ਜੁਲਾਈ ਨੂੰ ਨੋਟੀਫਿਕੇਸ਼ਨ ਕਰ ਦਿੱਤੇ ਹਨ।

ਪਹਿਲੇ ਆਰਡੀਨੈਂਸ ਮੁਤਾਬਕ ਕਿਸਾਨਾਂ ਨੂੰ ਸਰਕਾਰ ਵੱਲੋਂ ਤੈਅਸ਼ੁਦਾ ਮੰਡੀਆਂ ਤੋਂ ਬਾਹਰ ਅੰਤਰ-ਰਾਜੀ ਤੇ ਸੂਬੇ ਦੇ ਅੰਦਰ ਹੀ ਆਪਣੇ ਉਤਪਾਦਾਂ ਦੀ ਵਿਕਰੀ ਦੀ ਮਨਜ਼ੂਰੀ ਹੋਵੇਗੀ। ਕਿਸਾਨਾਂ ਨੂੰ ਫ਼ਸਲ ਵੇਚਣ ਦੀ ਕਿਸੇ ਵੀ ਥਾਂ ’ਤੇ ਆਗਿਆ ਹੋਵੇਗੀ-ਚਾਹੇ ਉਹ ਉਤਪਾਦਨ ਵਾਲੀ ਥਾਂ ਹੋਵੇ ਤੇ ਚਾਹੇ ਕੁਲੈਕਸ਼ਨ ਸੈਂਟਰ, ਫੈਕਟਰੀ ਦਾ ਅਹਾਤਾ, ਗੁਦਾਮ ਜਾਂ ਕੋਲਡ ਸਟੋਰ ਹੋਣ। ਅਦਾਇਗੀ ਬਾਰੇ ਆਰਡੀਨੈਂਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਹੜਾ ਵਿਅਕਤੀ ਕਿਸਾਨ ਨਾਲ ਲੈਣ-ਦੇਣ ਕਰੇਗਾ, ਉਸ ਨੂੰ ਉਸੇ ਦਿਨ ਅਦਾਇਗੀ ਕਰਨੀ ਪਵੇਗੀ। ਕੁਝ ਖ਼ਾਸ ਸ਼ਰਤਾਂ ਤਹਿਤ ਹੀ ਅਦਾਇਗੀ ਤਿੰਨ ਕੰਮਕਾਜੀ ਦਿਨਾਂ ਵਿਚ ਕਰਨ ਦੀ ਇਜਾਜ਼ਤ ਮਿਲੇਗੀ। ਆਰਡੀਨੈਂਸ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸੂਬਾ ਸਰਕਾਰਾਂ ਕੋਈ ਮਾਰਕੀਟ ਫ਼ੀਸ, ਸੈੱਸ ਜਾਂ ਹੋਰ ਰਾਸ਼ੀ ਕਿਸਾਨਾਂ, ਵਪਾਰੀਆਂ ਅਤੇ ਇਲੈਕਟ੍ਰੌਨਿਕ ਟਰੇਡਿੰਗ ਪਲੈਟਫਾਰਮਾਂ ਤੋਂ ਨਹੀਂ ਵਸੂਲ ਸਕਣਗੀਆਂ। ਆਰਡੀਨੈਂਸ ਵਿਚ ਕਿਸਾਨ ਨੂੰ ਉਤਪਾਦਨ ਦੀ ਇਲੈਕਟ੍ਰੌਨਿਕ ਵਿਕਰੀ ਦੀ ਵੀ ਇਜ਼ਾਜ਼ਤ ਹੋਵੇਗੀ ਜੋ ਕਿ ਇਕ ਤੈਅ ਇਲਾਕੇ ਲਈ ਹੋਵੇਗੀ।

ਪ੍ਰਾਈਵੇਟ ਕੰਪਨੀਆਂ, ਕਿਸਾਨ ਉਤਪਾਦਕ ਸੰਗਠਨ ਜਾਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਅਜਿਹੇ ਇਲੈਕਟ੍ਰੌਨਿਕ ਪਲੈਟਫਾਰਮ ਸਥਾਪਿਤ ਕਰ ਸਕਦੇ ਹਨ। ਇਸ ਤਰ੍ਹਾਂ ਦਾ ਪਲੈਟਫਾਰਮ ਚਲਾਉਣ ਵਾਲੇ ਜੇਕਰ ਈ-ਵਪਾਰ ਤਜਵੀਜ਼ਾਂ ਦੀ ਉਲੰਘਣਾ ਕਰਨਗੇ ਤਾਂ ਉਨ੍ਹਾਂ ਨੂੰ 50 ਹਜ਼ਾਰ ਤੋਂ ਦਸ ਲੱਖ ਰੁਪਏ ਤੱਕ ਜੁਰਮਾਨਾ ਹੋਵੇਗਾ। ਜੇਕਰ ਜ਼ਿਆਦਾ ਉਲੰਘਣਾ ਹੁੰਦੀ ਹੈ ਤਾਂ ਪ੍ਰਤੀ ਦਿਨ ਦਸ ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਜਾ ਸਕਦਾ ਹੈ।

Summary in English: The Central Government has made a big announcement: - Now the farmers will get the opportunity to enter into agricultural agreements with private companies

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters