Krishi Jagran Punjabi
Menu Close Menu

ਮੋਦੀ ਸਰਕਾਰ ਨੇ ਫਿਰ ਚੁਕਿਆ ਕਿਸਾਨਾਂ ਲਈ ਇਕ ਨਵਾਂ ਕਦਮ, ਬਣੇਗਾ ਹੁਣ ਨਵਾਂ ਕਾਨੂੰਨ

Tuesday, 27 October 2020 03:47 PM

ਹੁਣ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨਵਾਂ ਕਾਨੂੰਨ ਲੈ ਕੇ ਆਏਗੀ। ਪੰਜਾਬ ‘ਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵੀ ਵਾਧਾ ਹੋਇਆ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਇੱਕ ਮੈਂਬਰੀ ਨਿਗਰਾਨੀ ਕਮੇਟੀ ਨੂੰ ਅੱਜ ਸੁਪਰੀਮ ਕੋਰਟ ਨੇ ਮੁਅੱਤਲ ਕਰ ਦਿੱਤਾ ਹੈ ਕਿਉਂਕਿ ਕੇਂਦਰ ਨੇ ਕਿਹਾ ਹੈ ਕਿ ਉਹ ਦਿੱਲੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਸਾਲਾਨਾ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕਾਨੂੰਨ ਰਾਹੀਂ ਇੱਕ ਸਥਾਈ ਸੰਸਥਾ ਬਣਾਏਗੀ।

ਕੇਂਦਰ ਸਰਕਾਰ ਦੋ ਤਿੰਨ ਦਿਨਾਂ ਅੰਦਰ ਨਵਾਂ ਕਾਨੂੰਨ ਵੀ ਪੇਸ਼ ਕਰੇਗੀ।ਕੇਂਦਰ ਸਰਕਾਰ ਦੀ ਬੇਨਤੀ ਤੇ ਹੀ ਸੁਪਰੀਮ ਕੋਰਟ ਨੇ ਅੱਜ ਇੱਕ ਮੈਂਬਰੀ ਨਿਗਰਾਨੀ ਕਮੇਟੀ ਨੂੰ ਸੱਸਪੈਂਡ ਕੀਤਾ ਹੈ। ਕੇਂਦਰ ਸਰਕਾਰ ਵੱਲੋ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਤਿੰਨ ਚਾਰ ਦਿਨਾਂ ਅੰਦਰ ਨਵਾਂ ਕਾਨੂੰਨ ਤਿਆਰ ਹੋ ਜਾਏਗਾ।

16 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਸੇਵਾਮੁਕਤ ਜੱਜ ਜਸਟਿਸ ਮਦਨ ਬੀ ਲੋਕੂਰ ਨੂੰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਸੀ। ਉਸ ਸਮੇਂ ਅਦਾਲਤ ਨੇ ਕੇਂਦਰ ਦੀ ਨਿਯੁਕਤੀ ‘ਤੇ ਮੁੜ ਵਿਚਾਰ ਕਰਨ ਦੀ ਬੇਨਤੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਅਦਾਲਤ ਨੇ ਕਿਹਾ ਸੀ ਕਿ ਜਸਟਿਸ ਲੋਕੂਰ ਦੀ ਇੱਕ ਮੈਂਬਰੀ ਕਮੇਟੀ ਰਾਜਾਂ ਤੋਂ ਰਿਪੋਰਟ ਲਵੇਗੀ ਤੇ ਜ਼ਰੂਰੀ ਨਿਰਦੇਸ਼ ਦੇਵੇਗੀ। ਇਹ ਕਮੇਟੀ ਐਨਸੀਸੀ, ਐਨਐਸਐਸ ਤੇ ਭਾਰਤ ਸਕਾਟ ਦੇ ਮੈਂਬਰਾਂ ਰਾਹੀਂ ਖੇਤਾਂ ਦੀ ਨਿਗਰਾਨੀ ਵੀ ਕਰੇਗੀ। ਅੱਜ ਅਦਾਲਤ ਨੇ ਕੇਂਦਰ ਦੇ ਕਹਿਣ ‘ਤੇ ਇਸ ਆਦੇਸ਼ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਅਦਾਲਤ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਸਰਕਾਰ ਆਪਣੀ ਤਰਫ਼ੋਂ ਇੱਕ ਉੱਚ ਪੱਧਰੀ ਸੰਸਥਾ ਕਾਇਮ ਕਰ ਰਹੀ ਹੈ।

ਉਧਰ ਪਟੀਸ਼ਨਕਰਤਾ ਆਦਿੱਤਿਆ ਦੂਬੇ ਦੇ ਐਡਵੋਕੇਟ ਵਿਕਾਸ ਸਿੰਘ ਨੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਤਰਫੋਂ ਰੱਖੀ ਇਸ ਮਤੇ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ, “ਇਸ ਸਾਲ ਵੀ ਪ੍ਰਦੂਸ਼ਣ ਦੀ ਸਮੱਸਿਆ ਸ਼ੁਰੂ ਹੋ ਗਈ ਹੈ। ਸੁਪਰੀਮ ਕੋਰਟ ਨੇ ਐਮਰਜੈਂਸੀ ਦੇ ਮੱਦੇਨਜ਼ਰ ਜਸਟਿਸ ਲੋਕੂਰ ਕਮੇਟੀ ਦਾ ਗਠਨ ਕੀਤਾ ਸੀ ਪਰ ਹੁਣ ਸਰਕਾਰ ਇੱਕ ਨਵਾਂ ਕਾਨੂੰਨ ਬਣਾਉਣ ਦੀ ਗੱਲ ਕਰ ਰਹੀ ਹੈ। ਇਸ ਨੂੰ ਲਾਗੂ ਕਰਨ ਵਿੱਚ 1 ਸਾਲ ਦਾ ਸਮਾਂ ਲੱਗ ਜਾਏਗਾ। ਇਸ ਸਾਲ ਵੀ ਦਿੱਲੀ ਐਨਸੀਆਰ ਦੇ ਲੋਕਾਂ ਨੂੰ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਪਵੇਗਾ। 

pm modi farmers parali punjabi news
English Summary: The Modi government has again taken a new step for the farmers, now a new law will be made

ਖੇਤੀ ਪੱਤਰਕਾਰੀ ਲਈ ਆਪਣਾ ਸਮਰਥਨ ਦਿਖਾਓ .. !!

ਪਿਆਰੇ ਪਾਠਕ, ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਖੇਤੀਬਾੜੀ ਪੱਤਰਕਾਰੀ ਨੂੰ ਅੱਗੇ ਵਧਾਉਣ ਲਈ ਤੁਹਾਡੇ ਵਰਗੇ ਪਾਠਕ ਸਾਡੇ ਲਈ ਇਕ ਪ੍ਰੇਰਣਾ ਹਨ | ਸਾਨੂੰ ਖੇਤੀ ਪੱਤਰਕਾਰੀ ਨੂੰ ਹੋਰ ਮਜਬੂਤ ਬਣਾਉਣ ਅਤੇ ਪੇਂਡੂ ਭਾਰਤ ਦੇ ਹਰ ਕੋਨੇ ਵਿੱਚ ਕਿਸਾਨਾਂ ਅਤੇ ਲੋਕਾਂ ਤੱਕ ਪਹੁੰਚਣ ਲਈ ਤੁਹਾਡੇ ਸਹਾਇਤਾ ਜਾਂ ਸਹਿਯੋਗ ਦੀ ਲੋੜ ਹੈ | ਸਾਡੇ ਭਵਿੱਖ ਲਈ ਤੁਹਾਡਾ ਹਰ ਸਹਿਯੋਗ ਮਹੱਤਵਪੂਰਣ ਹੈ |

ਤੁਸੀ ਸਾਨੂ ਸਹਿਯੋਗ ਜਰੂਰ ਕਰੋ ( Contribute Now )

Share your comments

Krishi Jagran Punjabi Magazine subscription

CopyRight - 2020 Krishi Jagran Media Group. All Rights Reserved.