ਪੰਜਾਬ `ਚ ਪਰਾਲੀ ਸਾੜਨ ਨੂੰ ਰੋਕਣ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸਦੇ ਚਲਦਿਆਂ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ `ਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਨੇ ਪਰਾਲੀ ਸਾੜਨ ਦੇ ਮੁੱਦੇ ਸੰਬੰਧੀ ਕੁਝ ਫੈਸਲੇ ਕੀਤੇ ਤੇ ਇਨ੍ਹਾਂ ਨੂੰ ਜ਼ਿਲ੍ਹਾ ਪੱਧਰ 'ਤੇ ਲਾਗੂ ਕਰਨ ਬਾਰੇ ਚਰਚਾ ਕੀਤੀ। ਆਓ ਜਾਣਦੇ ਹਾਂ ਇਸ ਮੀਟਿੰਗ ਤੋਂ ਕਿ ਸਿੱਟਾ ਨਿਕਲਿਆ।
ਦਿੱਲੀ `ਚ ਹਰ ਸਾਲ ਸਰਦੀਆਂ ਦੇ ਮੌਸਮ ਚ ਪ੍ਰਦੂਸ਼ਣ ਵੱਧ ਜਾਂਦਾ ਹੈ। ਇਸ ਸੀਜ਼ਨ ਹੀ ਪੰਜਾਬ ਤੇ ਹਰਿਆਣਾ `ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ। ਇਸ ਨੂੰ ਦੇਖਦਿਆਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਦੇ ਯਤਨ ਜਾਰੀ ਹਨ। ਇਸ ਵਾਰ ਵੀ ਪੰਜਾਬ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਐਕਸ਼ਨ ਮੋਡ `ਚ ਨਜ਼ਰ ਆ ਰਹੀ ਹੈ।
ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ:
ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪ ਲਿਆ ਗਿਆ ਹੈ। ਦੱਸ ਦੇਈਏ ਕਿ ਇਨ੍ਹਾਂ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 7 ਨਵੰਬਰ ਤੱਕ ਰੱਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਕਿਉਂ ਵੱਧ ਰਿਹਾ ਹੈ ਵਿਦੇਸ਼ੀ ਲੋਕਾਂ ਦਾ ਭਾਰਤੀ ਦੁੱਧ ਉਤਪਾਦਕਾਂ ਵੱਲ ਰੁਝਾਨ
ਕੁਲਦੀਪ ਸਿੰਘ ਧਾਲੀਵਾਲ ਦਾ ਫੈਸਲਾ:
● ਖੇਤੀਬਾੜੀ ਮੰਤਰੀ ਧਾਲੀਵਾਲ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਗਜ਼ੀ ਕਾਰਵਾਈ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨ ਲਈ ਕਿਹਾ ਹੈ।
● ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਹੈ ਕਿ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।
● ਧਾਲੀਵਾਲ ਨੇ ਪਰਾਲੀ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ ਦੀਆਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ।
● ਇਸਦੇ ਨਾਲ ਹੀ ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟ ਕਰਨ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ।
Summary in English: The Punjab government cancelled the holidays of the employees of the agriculture department