ਇਸ ਵੇਲੇ ਇਕ ਵੱਡੀ ਖ਼ਬਰ ਕਿਸਾਨ ਵੀਰਾ ਵਾਸਤੇ ਆ ਰਹੀ ਹੈ | ਤਾਜਾ ਖਬਰ ਅਨੁਸਾਰ ਪੰਜਾਬ ਸਰਕਾਰ ਹੁਣ ਕਿਸਾਨਾਂ ਵਾਸਤੇ ਇਕ ਸਹੂਲਤ ਲੈ ਕੇ ਆਉਣ ਦੀ ਤਿਆਰੀ ਕਰ ਰਹੀ ਹੈ | ਇਸ ਸਭ ਮੁਸੀਬਤਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਖ - ਵੱਖ ਤਰਾਂ ਦੀਆਂ ਯੋਜਨਾਵਾਂ ਚਲਾਉਂਦੀ ਰਹਿੰਦੀ ਹੈ |
ਪੰਜਾਬ ਸਰਕਾਰ ਹੁਣ ਇਕ ਯੋਜਨਾ ਬਣਾ ਰਹੀ ਹੈ ਕਿ ਪੰਜਾਬ ਵਿਚ ਧੁੱਪ ਨਾਲ ਮੋਟਰਾਂ ਚੱਲਣਗੀਆਂ | ਇਸ ਦੀ ਪੁਸ਼ਟੀ ਕਰਦਿਆਂ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈਂ ਕਿ ਪੰਜਾਬ ਸਰਕਾਰ ਖੇਤੀ ਮੋਟਰਾਂ ਨੂੰ ਇਕ ਬਦਲ ਵਜੋਂ ਸੌਰ ਊਰਜਾ ਨਾਲ ਚਲਾਏ ਜਾਣ ਤੇ ਵਿਚਾਰ ਕਰ ਰਹੀ ਹੈ | ਉਹਨਾਂ ਨੇ ਕਿਹਾ ਕਿ ਪੰਜਾਬ ਭਵਿੱਖ ਸੌਰ ਊਰਜਾ ਚੋ ਵੇਖ ਰਿਹਾ ਹੈ | ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਵਿਚ ਖੇਤੀ ਟਿਊਬਵੈਲ ਪੂਰੇ ਸਾਲ ਚ ਸਿਰਫ ਸੌ ਦਿਨ ਚਲਦੇ ਹਨ | ਬਾਕੀ ਦਿਨ ਸੌਰ ਊਰਜਾ ਨੂੰ ਹੋਰ ਪਾਸੇ ਵੀ ਵਰਤਿਆ ਜਾ ਸਕਦਾ ਹੈ | ਉਨ੍ਹਾਂ ਨੇ ਕਿਹਾ ਕਿ ਵਿਸ਼ਵ ਬੈਂਕ ਜਾ ਹੋਰ ਕੌਮਾਂਤਰੀ ਅਦਾਰੇ ਦੀ ਮਦਦ ਨਾਲ ਇਹ ਸੰਭਵ ਹੋ ਸਕਦਾ ਹੈ | ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਮੁਢਲੇ ਪੜਾਅ ਤੇ ਇਕ ਜਿਲੇ ਦੀਆਂ ਖੇਤੀ ਮੋਟਰਾਂ ਨੂੰ ਸੌਰ ਊਰਜਾ ਤੇ ਚਲਾਏ ਜਾਣ ਦਾ ਤਜਰਬਾ ਕੀਤਾ ਜਾ ਸਕਦਾ ਹੈ | ਇਸ ਬਾਰੇ ਜਪਾਨ ਸਰਕਾਰ ਤੋਂ ਵਿਤੀ ਮਦਦ ਲੈਣ ਦੀ ਵਿਉਤ ਹੈ | ਦੱਸ ਦਈਏ ਕਿ ਪੰਜਾਬ ਸਰਕਾਰ ਨੂੰ ਖੇਤੀ ਮੋਟਰਾਂ ਤੇ ਸਿੱਧੀ ਸਬਸਿਡੀ ਦੇਣ ਦੇ ਮਾਮਲੇ ਚ ਥੋੜਾ ਸਮਾਂ ਪਹਿਲਾ ਕਈ ਵਾਰ ਸਫਾਈ ਦੇਣੀ ਪਈ ਹੈ |
ਖੇਤੀ ਮੋਟਰਾਂ ਦੀ ਸਬਸਿਡੀ ਸਾਲਾਨਾ ਕਰੀਬ 6500 ਕਰੋੜ ਰੁਪਏ ਬਣਦੀ ਹੈ | ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 14 ਲੱਖ ਖੇਤੀ ਟਿਊਬਵੇਲਾ ਨੂੰ ਸੌਰ ਊਰਜਾ ਤੇ ਚਲਾਉਣ ਲਈ ਕਰੀਬ 80 ਹਜ਼ਾਰ ਕਰੋੜ ਰੁਪਏ ਦੀ ਲੋੜ ਪੈਣੀ ਹੈ ਜੋ ਪੰਜਾਬ ਸਰਕਾਰ ਦੇ ਵੱਸ ਦਾ ਰੋਗ ਨਹੀਂ |
ਇਹ ਵੀ ਪੜ੍ਹੋ :- ਪੰਜਾਬ ਦੇ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ! ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ
Summary in English: The Punjab Government has made another big announcement for the farmers, motors will run in Punjab with sunshine