1. Home
  2. ਖਬਰਾਂ

ਕਾਸ਼ਤਕਾਰਾਂ ਨੂੰ ਮਿਲੀ ਰਾਹਤ, ਹੁਣ ਐੱਮ.ਐੱਸ.ਪੀ 'ਤੇ ਮੂੰਗੀ ਦੀ ਖਰੀਦ 10 ਤੱਕ ਰਹੇਗੀ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਸ਼ਤਕਾਰਾਂ ਨੂੰ ਰਾਹਤ ਦਿੰਦਿਆਂ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ (MSP) `ਤੇ ਖਰੀਦ ਦੀ ਮਿਆਦ 10 ਅਗਸਤ ਤੱਕ ਵਧਾ ਦਿੱਤੀ ਹੈ।

Gurpreet Kaur Virk
Gurpreet Kaur Virk
ਕਾਸ਼ਤਕਾਰਾਂ ਨੂੰ ਮਿਲੀ ਰਾਹਤ

ਕਾਸ਼ਤਕਾਰਾਂ ਨੂੰ ਮਿਲੀ ਰਾਹਤ

MSP: ਮੁੱਖ ਮੰਤਰੀ ਭਗਵੰਤ ਮਾਨ ਨੇ ਕਾਸ਼ਤਕਾਰਾਂ ਨੂੰ ਰਾਹਤ ਦਿੰਦਿਆਂ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ (MSP) `ਤੇ ਖਰੀਦ ਦੀ ਮਿਆਦ 10 ਅਗਸਤ ਤੱਕ ਵਧਾ ਦਿੱਤੀ ਹੈ।

CM Mann: ਸੂਬੇ ਭਰ ਦੇ ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ (MSP) `ਤੇ ਖਰੀਦ ਦੀ ਮਿਤੀ 10 ਅਗਸਤ ਤੱਕ ਵਧਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਤੋਂ ਪਹਿਲਾਂ ਸੂਬੇ ਵਿਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਦੀ ਖਰੀਦ 31 ਜੁਲਾਈ ਨੂੰ ਖਤਮ ਹੋਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਖਰੀਦ ਸੀਜ਼ਨ ਨੂੰ 10 ਅਗਸਤ ਤੱਕ ਵਧਾਉਣ ਦਾ ਫੈਸਲਾ ਲਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀ ਫਸਲ ਨਹੀਂ ਵੇਚੀ, ਉਹ ਹੁਣ ਵਧੀ ਤਰੀਕ ਤੱਕ ਇਸ ਨੂੰ ਮੰਡੀਆਂ ਵਿੱਚ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਰਾਜ ਦੀ ਨੋਡਲ ਏਜੰਸੀ ਮਾਰਕਫੈੱਡ ਦੇ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਰਾਮਵੀਰ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੂੰਗੀ ਦੇ ਦਾਣੇ ਦੇ ਸੁੰਗੜਨ ਕਾਰਨ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਉਤੇ ਵੇਚੀ ਗਈ ਮੂੰਗੀ ਦੀ ਫ਼ਸਲ ਲਈ 1000 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਸਾਰੇ ਮੂੰਗੀ ਕਾਸ਼ਤਕਾਰਾਂ ਨੂੰ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਫ਼ਸਲ ਪਹਿਲਾਂ ਹੀ ਵਪਾਰੀਆਂ ਨੂੰ ਵੇਚ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ ਨੇ ਸੂਬੇ ਵਿੱਚ 4807 ਮੀਟਰਿਕ ਟਨ ਗਰਮੀਆਂ ਦੀ ਮੂੰਗੀ ਦੀ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ 32.23 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਗਈ ਹੈ, ਜੋ ਕੁੱਲ ਅਦਾਇਗੀ ਦਾ 92.15 ਫੀਸਦੀ ਬਣਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਅਦਾਇਗੀ ਵੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : 75 ਦਿਨਾਂ 'ਚ ਮੁਕੰਮਲ ਹੋਵੇਗੀ ਟਰੈਕਟਰ ਟੈਸਟਿੰਗ, ਕਿਸਾਨ ਤੇ ਕੰਪਨੀ ਦਾ ਬਚੇਗਾ ਸਮਾਂ

ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦੀਆਂ ਮਿਸਾਲੀ ਪਹਿਲਕਦਮੀ ਤਹਿਤ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ `ਤੇ ਕਿਸਾਨਾਂ ਤੋਂ ਸਿੱਧਾ 7275 ਰੁਪਏ ਪ੍ਰਤੀ ਕੁਇੰਟਲ ਤਹਿਤ ਖ਼ਰੀਦ ਸ਼ੁਰੂ ਕੀਤੀ ਸੀ। ਇਸ ਉਪਰਾਲੇ ਨਾਲ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਝੋਨੇ ਦੀ ਕਾਸ਼ਤ ਦੇ ਸਮੇਂ ਦੌਰਾਨ ਔਸਤਨ ਪ੍ਰਤੀ ਏਕੜ ਪੰਜ ਕੁਇੰਟਲ ਝਾੜ ਦੇ ਲਿਹਾਜ਼ ਨਾਲ 36 ਹਜ਼ਾਰ ਰੁਪਏ ਦੀ ਵਾਧੂ ਆਮਦਨ ਹੋਵੇਗੀ। ਦੱਸ ਦੇਈਏ ਕਿ ਮੁੱਖ ਮੰਤਰੀ ਵੱਲੋਂ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਬਿਜਾਈ ਕੀਤੀ ਹੈ, ਜਦੋਂ ਕਿ ਪਿਛਲੇ ਸਾਲ ਇਹ 50,000 ਏਕੜ ਰਕਬੇ ਵਿੱਚ ਸੀ।

Summary in English: The relief received by the cultivators, now the purchase of moong on MSP will continue till 10

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters