ਜਲਦੀ ਹੀ ਆਟੇ ਦੀਆਂ ਵਧਦੀਆਂ ਕੀਮਤਾਂ 'ਤੇ ਲੋਕਾਂ ਨੂੰ ਸੁੱਖ ਦਾ ਸਾਹ ਮਿਲਣ ਵਾਲਾ ਹੈ। ਦਰਅਸਲ, ਕੇਂਦਰ ਸਰਕਾਰ ਨੇ ਓਪਨ ਮਾਰਕੀਟ ਸੇਲ ਸਕੀਮ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ।
ਭਾਰਤ ਸਰਕਾਰ ਨੇ ਲੋਕਾਂ ਦੀਆਂ ਜੇਬਾਂ ਨੂੰ ਰਾਹਤ ਦੇਣ ਲਈ ਕਈ ਅਹਿਮ ਕਦਮ ਚੁੱਕੇ ਹਨ। ਇਸ ਵਿੱਚ ਅਨਾਜ ਨੂੰ ਲੈ ਕੇ ਵੀ ਫੈਸਲਾ ਲਿਆ ਗਿਆ ਹੈ। ਦਰਅਸਲ, ਸਰਕਾਰ ਦਾ ਕਹਿਣਾ ਹੈ ਕਿ ਜਲਦੀ ਹੀ ਦੇਸ਼ 'ਚ ਕਣਕ ਦੀ ਵਧਦੀ ਕੀਮਤ 'ਤੇ ਰੋਕ ਲੱਗ ਜਾਵੇਗੀ।
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਪਿਛਲੇ ਮਹੀਨੇ ਕਣਕ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਸੀ, ਜਿਸ ਦਾ ਅਸਰ ਸਿੱਧੇ ਤੌਰ 'ਤੇ ਲੋਕਾਂ ਦੀਆਂ ਜੇਬਾਂ 'ਤੇ ਦੇਖਣ ਨੂੰ ਮਿਲਿਆ। ਅਜਿਹੇ 'ਚ ਬਾਜ਼ਾਰ 'ਚ ਆਟੇ ਦੀ ਕੀਮਤ ਅਚਾਨਕ ਵਧ ਗਈ। ਪਰ ਹੁਣ ਘਬਰਾਉਣ ਦੀ ਲੋੜ ਨਹੀਂ, ਸਰਕਾਰ ਇਨ੍ਹਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ।
ਸਰਕਾਰ ਵੱਲੋਂ ਯੋਜਨਾ ਤਿਆਰ
ਕਣਕ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰੀ ਖੁਰਾਕ ਮੰਤਰਾਲੇ ਨੇ ਸਾਲ 2023 ਲਈ ਓਪਨ ਮਾਰਕੀਟ ਸੇਲ ਸਕੀਮ (ਓ.ਐੱਮ.ਐੱਸ.ਐੱਸ.) ਨੀਤੀ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ, ਜਿਸ ਵਿੱਚ 15 ਤੋਂ 20 ਲੱਖ ਟਨ ਅਨਾਜ ਸਰਕਾਰ ਵੱਲੋਂ ਥੋਕ ਵਿਕਰੇਤਾਵਾਂ ਨੂੰ ਐਫ.ਸੀ.ਆਈ. ਤੋਂ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਸਾਡੇ ਕੋਲ ਅਨਾਜ ਦਾ ਚੰਗਾ ਭੰਡਾਰ ਹੈ। ਅਜਿਹੀ ਸਥਿਤੀ ਵਿੱਚ, ਸਾਨੂੰ ਆਉਣ ਵਾਲੇ ਸਮੇਂ ਵਿੱਚ ਭੋਜਨ ਸੰਕਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਤਰ੍ਹਾਂ ਵਧੀ ਆਟੇ ਦੀ ਕੀਮਤ
ਅੰਕੜਿਆਂ ਅਨੁਸਾਰ ਪਿਛਲੇ ਸਾਲ ਕਣਕ ਦੀ ਔਸਤ ਪ੍ਰਚੂਨ ਕੀਮਤ 28.53 ਰੁਪਏ ਪ੍ਰਤੀ ਕਿਲੋਗ੍ਰਾਮ ਸੀ ਅਤੇ ਹੁਣ 27 ਦਸੰਬਰ 2023 ਤੱਕ ਕਣਕ ਦੀ ਇਹ ਪ੍ਰਚੂਨ ਕੀਮਤ 32.25 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਜੇਕਰ ਇਸ ਤਰ੍ਹਾਂ ਦੇਖਿਆ ਜਾਵੇ ਤਾਂ ਪਿਛਲੇ ਸਾਲ ਆਟੇ ਦੀ ਕੀਮਤ 31.74 ਰੁਪਏ ਪ੍ਰਤੀ ਕਿਲੋ ਤੱਕ ਸੀ ਅਤੇ ਹੁਣ ਇਹ ਵਧ ਕੇ 37.25 ਰੁਪਏ ਪ੍ਰਤੀ ਕਿਲੋ ਹੋ ਗਈ ਹੈ।
ਇਹ ਵੀ ਪੜ੍ਹੋ : ਦੇਸ਼ ਦੇ ਅਨਾਜ ਭੰਡਾਰ `ਚ ਪੰਜਾਬ ਵੱਲੋਂ 31 ਫ਼ੀਸਦੀ ਕਣਕ ਤੇ 21 ਫ਼ੀਸਦੀ ਚਾਵਲਾਂ ਦਾ ਯੋਗਦਾਨ
ਇਸ ਵਧਦੀ ਲਾਗਤ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਓ.ਐੱਮ.ਐੱਸ.ਐੱਸ. (OMSS) ਨੀਤੀ ਤਿਆਰ ਕੀਤੀ ਹੈ। ਤਾਂ ਜੋ ਦੇਸ਼ ਨੂੰ ਅਨਾਜ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਾਲ ਹੀ ਇਨ੍ਹਾਂ ਦੀਆਂ ਵਧਦੀਆਂ ਕੀਮਤਾਂ ਨੂੰ ਵੀ ਕਾਬੂ ਕੀਤਾ ਜਾ ਸਕੇ। ਫਿਲਹਾਲ, ਸਰਕਾਰ ਦੀ ਇਸ ਯੋਜਨਾ ਬਾਰੇ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।
Summary in English: There will be a brake on the rising prices of flour, the government has prepared a plan