1. Home
  2. ਖਬਰਾਂ

Today Agriculture Big News ਖੇਤੀਬਾੜੀ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਦੇਸ਼ ਵਿੱਚ ਖੇਤੀਬਾੜੀ ਤੇ ਖੇਤੀ ਸੰਦਾਂ ਵਿੱਚ ਨਵੇਂ-ਨਵੇਂ ਬਦਲਾਅ ਤੇ ਜਾਣਕਾਰੀਆਂ ਹਰ ਰੋਜ਼ ਆਉਂਦੀਆਂ ਰਹਿੰਦੀਆਂ ਹਨ। ਸੋ ਤੁਸੀਂ ਵੀ ਜਾਣੋ ਕੀ ਅੱਜ ਦਿਨ ਭਰ ਵਿੱਚ (Today Agriculture Big News) ਖੇਤੀਬਾੜੀ ਤੇ ਖੇਤੀ ਸੰਦਾਂ ਬਾਰੇ ਕੀ ਕੁਝ ਖਾਸ ਰਿਹਾ ਹੈ। ਜਾਣਨ ਲਈ ਪੜ੍ਹੋ ਹੇਠਾਂ ਦਿੱਤੀ ਪੂਰੀ ਜਾਣਕਾਰੀ ?

ਖੇਤੀਬਾੜੀ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਖੇਤੀਬਾੜੀ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

Today Agriculture Big News:- 

NEWS.1 ਰਜਿਸਟਰੀਆਂ ਨੂੰ ਲੈ ਕੇ Bhagwant Mann ਦਾ ਵੱਡਾ ਐਲਾਨ, ਰਜਿਸਟਰੀਆਂ ਤੋਂ NOC ਦੀ ਸ਼ਰਤ ਜਲਦ ਹੋਵੇਗੀ ਖਤਮ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀ ਤਰੱਕੀ ਲਈ ਨਵੇਂ-ਨਵੇਂ ਪ੍ਰੋਜੈਕਟ ਪੰਜਾਬ ਵਿੱਚ ਲਗਾਏ ਜਾ ਰਹੇ ਹਨ। ਇਸੇ ਮਕਸਦ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਐਲਾਨ ਕੀਤਾ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾ ਕੇ ਦਿੱਤੀ ਹੈ। ਉਹਨਾਂ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਲਦੀ ਦਿੱਤੀ ਜਾਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਰਾਜ ਵਿੱਚ ਹਰ ਤਰ੍ਹਾਂ ਦੇ ਮਕਾਨ ਜਾਂ ਪਲਾਟ ਦੀ ਰਜਿਸਟਰੀ ਵਿੱਚ NOC ਦੀ ਸ਼ਰਤ ਲਾਜ਼ਮੀ ਹੈ।

ਇਹ ਵੀ ਪੜੋ:- Wheat Crop 'ਤੋਂ ਵੱਧ ਝਾੜ ਤੇ ਆਮਦਨ ਲੈਣ ਲਈ ਕਿਸਾਨ ਵੀਰ ਲਗਾਉਣ ਇਹ ਤਰਤੀਬ ?

NEWS.2 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਿਸਾਨ ਮੇਲਿਆਂ ਦੀ ਸੂਚੀ ਜਾਰੀ, ਇਹਨਾਂ ਮੇਲਿਆਂ ਵਿੱਚ ਕਿਸਾਨਾਂ ਨੂੰ ਖੇਤੀ,ਖੇਤੀ ਸੰਦਾਂ ਬਾਰੇ ਮਿਲੇਗੀ ਭਰਪੂਰ ਜਾਣਕਾਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਿਸਾਨਾਂ ਲਈ ਨਵੇਂ ਨਵੇਂ ਉਪਰਾਲੇ ਕੀਤੇ ਜਾਂਦੇ ਹਨ। ਇਸੇ ਤਹਿਤ ਹੀ PAU ਕਿਸਾਨਾਂ ਦੀ ਜਾਣਕਾਰੀ ਲਈ ਮੇਲਿਆਂ ਦਾ ਆਯੋਜਨ ਕਰਨ ਜਾ ਰਹੀ ਹੈ। ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਇਸ ਤਹਿਤ ਹੀ PAU ਨੇ 7 ਕਿਸਾਨ ਮੇਲਿਆਂ ਦੀ ਲੜੀ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਦੱਸ ਦਈਏ ਇਹਨਾਂ ਕਿਸਾਨ ਮੇਲਿਆਂ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਮੁਹੱਇਆ ਕਰਵਾਈ ਜਾਂਦੀ ਹੈ। ਕਿਰਸਾਨੀ ਵਿੱਚ ਮੱਲਾਂ ਮਾਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। 

NEWS.3 ਪਿਆਜ਼ ਦੀ ਖੇਤੀ ਨਾਲ ਜੁੜੇ ਕਿਸਾਨਾਂ ਨੂੰ ਵੱਡਾ ਝਟਕਾ, ਕਿਸਾਨ ਪਿਆਜ਼ 1 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਣ ਲਈ ਮਜ਼ਬੂਰ

ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਨੂੰ ਲੈ ਕੇ ਹਮੇਸ਼ਾ ਸਰਕਾਰਾਂ ਖ਼ਿਲਾਫ਼ ਪ੍ਰਦਰਸ਼ਨ ਕਰਦਾ ਆਇਆ ਹੈ। ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਦੇ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਮੀਡੀਆ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਸੂਬਿਆਂ ਵਿੱਚ ਪਿਆਜ਼ ਦਾ ਭਾਅ 100 ਤੋਂ 500 ਰੁਪਏ ਪ੍ਰਤੀ ਕੁਇੰਟਲ ਰਿਹਾ ਹੈ,ਜਿਸ ਕਾਰਨ ਕਿਸਾਨਾਂ ਦੇ ਪਿਆਜ਼ ਦੀ ਕੀਮਤ ਵੀ ਪੂਰੀ ਨਹੀਂ ਹੋ ਪਾ ਰਹੀ। ਦੂਜੇ ਪਾਸੇ 5 ਫਰਵਰੀ ਨੂੰ ਮਹਾਰਾਸ਼ਟਰ ਦੀ ਸੋਲਾਪੁਰ ਮੰਡੀ 'ਚ ਪਿਆਜ਼ 39,ਹਾਜ਼ਰ 369 ਕੁਇੰਟਲ ਪਿਆਜ਼ ਵਿਕਣ ਲਈ ਆਇਆ ਸੀ। ਜਿਸ ਦੀ ਘੱਟੋ-ਘੱਟ ਕੀਮਤ ਘਟ ਕੇ ਸਿਰਫ਼ 100 ਰੁਪਏ ਪ੍ਰਤੀ ਕੁਇੰਟਲ ਯਾਨੀ 1 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਜਿਸ ਕਰਕੇ ਕਿਸਾਨਾਂ ਵਿੱਚ ਵੱਡੀ ਨਿਰਾਸ਼ਾ ਪਾਈ ਜਾ ਰਹੀ ਹੈ। ਨਿਰਾਸ਼ ਕਿਸਾਨਾਂ ਨੇ ਰਾਜ ਸਰਕਾਰ ਉੱਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। 

NEWS.4 ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਰਾਹਤ, ਅਗਲੇ ਕੁਝ ਦਿਨ ਮੌਸਮ ਸਾਫ ਰਹੇਗਾ, ਠੰਢ ਤੇ ਧੁੰਦ ਤੋਂ ਮਿਲੇਗੀ ਨਿਜਾਤ

ਉੱਤਰੀ ਭਾਰਤ ਵਿੱਚ ਕੁਝ ਦਿਨ ਮੀਂਹ ਪੈਣ ਤੋਂ ਬਾਅਦ ਹੁਣ ਰਾਹਤ ਭਰੀ ਖ਼ਬਰ ਆਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੰਗਲਵਾਰ ਨੂੰ ਸਵੇਰੇ ਧੁੱਪ ਨਿਕਲੀ ਹੈ। ਹਾਲਾਂਕਿ ਕੁਝ ਇਲਾਕਿਆਂ 'ਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ਤੱਕ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਸੋਮਵਾਰ ਨੂੰ ਧੁੱਪ ਨਿਕਲਣ ਤੋਂ ਬਾਅਦ ਪਾਰੇ ਵਿੱਚ ਹਲਕੀ ਤੇਜ਼ੀ ਦੇਖਣ ਨੂੰ ਮਿਲੀ। ਜਿਸ ਕਰਕੇ ਆਉਣ ਵਾਲੇ 5 ਦਿਨਾਂ 'ਚ ਤਾਪਮਾਨ 'ਚ 2 ਡਿਗਰੀ ਦਾ ਸੁਧਾਰ ਹੋਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।

Summary in English: Today 06 February 2024 Agriculture Big News

Like this article?

Hey! I am ਗੁਰਜੀਤ ਸਿੰਘ ਤੁਲੇਵਾਲ . Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters