1. Home
  2. ਖਬਰਾਂ

KVK Hoshiarpur ਵਿਖੇ ਮੌਸਮੀ ਫਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਲਈ Training Course

Krishi Vigyan Kendra, ਹੁਸ਼ਿਆਰਪੁਰ ਵਿੱਖੇ ਮੌਸਮੀ ਫਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਮਨਿੰਦਰ ਸਿੰਘ ਬੌਸ ਨੇ ਸਿਖਲਾਈ ਕੋਰਸ ਦਾ ਉਦਘਾਟਨ ਕਰਦਿਆਂ ਅਤੇ ਸਿਖਿਆਰਥੀਆਂ ਦਾ ਸਵਾਗਤ ਕਰਦੇ ਭੋਜਨ ਸੁਰੱਖਿਆ ਨੂੰ ਵਧਾਉਣ, ਭੋਜਨ ਦੀ ਬਰਬਾਦੀ ਨੂੰ ਘਟਾਉਣ ਅਤੇ ਖੇਤੀਬਾੜੀ ਉਪਜਾਂ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਣ ਲਈ ਅਜਿਹੇ ਕਿੱਤਾਮੁਖੀ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ

ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ

KVK Hoshiarpur: ਕ੍ਰਿਸ਼ੀ ਵਿਗਿਆਨ ਕੇਂਦਰ, ਪੰਜਾਬ ਵਿੱਚ ਰਹਿੰਦੇ ਨੌਜਵਾਨਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਵਰਦਾਨ ਹੈ ਕਿਉਂਕਿ ਇੱਥੇ ਸਮੇਂ-ਸਮੇਂ 'ਤੇ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਕਿੱਤਾਮੁਖੀ ਸਿਖਲਾਈ ਰਾਹੀਂ ਮਦਦ ਕੀਤੀ ਜਾਂਦੀ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।

ਇਸ ਲੜੀ ਵਿੱਚ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵਿੱਚ ਮੌਸਮੀ ਫਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਮਿਤੀ 27 ਤੋਂ 31 ਮਈ, 2024 ਤੱਲਕ ਆਯਜਿਤ ਕੀਤਾ ਗਿਆ।

ਤੁਹਾਨੂੰ ਦੱਸ ਦੇਈਏ ਕਿ ਇਸ ਪਹਿਲਕਦਮੀ ਦਾ ਉਦੇਸ਼ ਫਲਾਂ ਅਤੇ ਸਬਜ਼ੀਆਂ ਵਿੱਚ ਮੌਜੂਦ ਸੂਖਮ ਪੌਸ਼ਟਿਕ ਤੱਤਾਂ ਦੀ ਸਾਲ ਭਰ ਦੀ ਉਪਲਭਤਾ ਨੂੰ ਯਕੀਨੀ ਬਣਾਉਣ ਲਈ ਭੋਜਨ ਦੀ ਸੰਭਾਲ ਦੀ ਮਹੱਤਤਾ ਨੂੰ ਰੇਖਾਂਕਿਤ ਕਰਨਾ ਸੀ। ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਸ ਨੇ ਸਿਖਲਾਈ ਕੋਰਸ ਦਾ ਉਦਘਾਟਨ ਕਰਦਿਆਂ ਅਤੇ ਸਿਖਿਆਰਥੀਆਂ ਦਾ ਸਵਾਗਤ ਕਰਦੇ ਭੋਜਨ ਸੁਰੱਖਿਆ ਨੂੰ ਵਧਾਉਣ, ਭੋਜਨ ਦੀ ਬਰਬਾਦੀ ਨੂੰ ਘਟਾਉਣ ਅਤੇ ਖੇਤੀਬਾੜੀ ਉਪਜਾਂ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਣ ਲਈ ਅਜਿਹੇ ਕਿੱਤਾਮੁਖੀ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਡਾ. ਸੁਖਦੀਪ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਕੇ.ਵੀ.ਕੇ., ਹੁਸ਼ਿਆਰਪੁਰ ਨੇੇ ਸਿਧਾਂਤਕ ਅਤੇ ਪ੍ਰੈਕਟੀਕਲ ਸੈਸ਼ਨਾਂ ਰਾਹੀ ਮੌਸਮੀ ਫਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਅਤੇ ਉਹਨਾਂ ਦੀ ਮਿਆਦ ਨੂੰ ਵਧਾਉਣ ਲਈ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਘਰੇਲੂ ਅਤੇ ਵਪਾਰਕ ਸਥਿਤੀਆਂ ਵਿੱਚ ਇਹਨਾਂ ਹੁਨਰਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸਿਖਿਆਰਥੀ ਵਿਧੀ ਪ੍ਰਦਰਸ਼ਨੀਆਂ ਵਿੱਚ, ਜਿਵੇਂ ਕਿ ਅਚਾਰ (ਅੰਬ ਦਾ ਅਚਾਰ, ਨਿੰਬੂ ਦਾ ਅਚਾਰ, ਨਿੰਬੂ ਦਾ ਖੱਟਾ-ਮਿੱਠਾ ਅਚਾਰ, ਹਰੀਆਂ ਮਿਰਚਾਂ ਦਾ ਅਚਾਰ, ਲਸਣ ਦਾ ਅਚਾਰ), ਟਮਾਟਰ ਦੀ ਸੌਸ, ਸਕੁਐਸ਼ (ਅੰਬ ਦਾ ਸਕੁਐਸ਼, ਨਿੰਬੂ ਦਾ ਸਕੁਐਸ਼), ਬ੍ਰਹਮੀ ਸ਼ਰਬਤ, ਅਤੇ ਜੈਮ (ਰਲੇ-ਮਿਲੇ ਫ਼ਲਾਂ ਦਾ ਜੈਮ, ਅੰਬ ਦਾ ਜੈਮ) ਬਣਾਉਣ, ਵਿੱਚ ਵੀ ਸ਼ਾਮਲ ਹੋਏ, ਅਤੇ ਉਹਨਾਂ ਨੇ ਮੌਸਮੀ ਉਤਪਾਦਾਂ ਤੋਂ ਉੱਚ-ਗੁਣਵੱਤਾ ਵਾਲੇ ਉਤਪਾਦਾਂ ਨੂੰ ਤਿਆਰ ਕਰਨ ਵਿੱਚ ਹੱਥੀਂ ਅਨੁਭਵ ਪ੍ਰਾਪਤ ਕੀਤਾ। ਅਖੀਰ ਵਿੱਚ ਡਾ. ਸੁਖਦੀਪ ਕੌਰ ਨੇ ਐਫ.ਐਸ.ਐਸ.ਏ.ਆਈ. ਨਿਯਮਾਂ ਦੀ ਪਾਲਣਾ ਵਿੱਚ ਉਤਪਾਦਾਂ ਦੀ ਲੇਬਲਿੰਗ, ਪੈਕਿੰਗ ਅਤੇ ਮੰਡੀਕਰਨ ਬਾਰੇ ਵੀ ਦੱਸਿਆ।

ਇਹ ਵੀ ਪੜ੍ਹੋ : Poultry Farming ਨੂੰ ਵਿਗਿਆਨਕ ਲੀਹਾਂ 'ਤੇ ਸਹਾਇਕ ਧੰਦੇ ਵਜੋਂ ਅਪਣਾਓ: Dr. Gurdeep Singh, Deputy Director

ਇਸ ਤੋਂ ਇਲਾਵਾ, ਡਾ. ਪ੍ਰਭਜੋਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਕੇ.ਵੀ.ਕੇ., ਹੁਸ਼ਿਆਰਪੁਰ, ਨੇ ਸੁਰੱਖਿਅਤ ਉਤਪਾਦਾਂ ਵਿੱਚ ਖੰਡ ਦੇ ਵਿਕਲਪ ਵਜੋਂ ਸ਼ਹਿਦ ਦੀ ਵਰਤੋਂ, ਅਤੇ ਸਿਹਤ ਅਤੇ ਭੋਜਨ ਸੁਰੱਖਿਆ ਦੀ ਗੁਣਵੱਤਾ ਲਈ ਇਸਦੇ ਲਾਭਾਂ ਨੂੰ ਉਜਾਗਰ ਕਰਨ ਬਾਰੇ ਸਿਖਿਆਰਥੀਆਂ ਨੂੰ ਜਾਣਕਾਰੀ ਦਿੱਤੀ। 29 ਮਈ, 2024 ਨੂੰ, ਸਿਖਿਆਰਥੀਆਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੈਲੀ ਪਿੰਡ ਵਿੱਚ ਸੰਧਿਆ ਸਵੈ-ਸਹਾਇਤਾ ਸਮੂਹ ਦਾ ਦੌਰਾ ਕੀਤਾ, ਜਿੱਥੇ ਉਹਨਾਂ ਨੇ ਅਗਾਂਹਵਧੂ, ਇਨਾਮ ਜੇਤੂ, ਵਿਨੋਦ ਕੁਮਾਰੀ ਦੁਆਰਾ ਵੱਖ-ਵੱਖ ਸੁਰੱਖਿਅਤ ਭੋਜਨ ਉਤਪਾਦਾਂ ਦੇ ਵਿਹਾਰਕ ਪ੍ਰਦਰਸ਼ਨਾਂ ਨੂੰ ਵੀ ਦੇਖਿਆ।ਸੰਧਿਆ ਸਵੈ-ਸਹਾਇਤਾ ਸਮੂਹ ਦੇ ਦੌਰੇ ਦੌਰਾਨ, ਡਾ. ਕੌਰ ਨੇ ਸਿਖਿਆਰਥੀਆਂ ਨੂੰ ਸਵੈ-ਸਹਾਇਤਾ ਗਰੁੱਪ ਬਣਾਉਣ ਦੀ ਮਹੱਤਤਾ ਬਾਰੇ ਦੱਸਿਆ।ਉਹਨਾਂ ਨੇ ਸਮਝਾਇਆ ਕਿ ਅਜਿਹੇ ਸਮੂਹ ਭੋਜਨ ਕਾਰੋਬਾਰਾਂ ਨੂੰ ਸ਼ੁਰੂ ਕਰਨ ਅਤੇ ਕਾਇਮ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

Summary in English: Training Course for Maintenance of Seasonal Fruits and Vegetables at KVK Hoshiarpur

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters