1. Home
  2. ਖਬਰਾਂ

Bathinda ਦੇ Krishi Vigyan Kendra ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ

Krishi Vigyan Kendra ਵੱਲੋਂ ਸਮੇਂ-ਸਮੇਂ 'ਤੇ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ। ਇਸੇ ਲੜੀ 'ਚ ਕੇਵੀਕੇ ਬਠਿੰਡਾ ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ ਦਾ ਪ੍ਰਬੰਧ ਕੀਤਾ ਗਿਆ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ

Krishi Vigyan Kendra: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਵੱਖ-ਵੱਖ ਵਿਸਿਆਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ। ਇਸੀ ਲੜੀ 'ਚ ਕੇਵੀਕੇ ਬਠਿੰਡਾ ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ ਦਾ ਪ੍ਰਬੰਧ ਕੀਤਾ ਗਿਆ।

ਬਠਿੰਡਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੱਪੜਿਆਂ ਦੀ ਵੱਖ-ਵੱਖ ਰਵਾਇਤੀ ਅਤੇ ਨਵੀਨ ਤਕਨੀਕਾਂ ਨਾਲ ਸਜਾਵਟ ਕਰਕੇ ਕੀਮਤ-ਵਾਧਾ ਕਰਨ ਸਬੰਧੀ ਮਿਤੀ 17.04.2023 ਤੋਂ 02.05.2023 ਤੱਕ ਦਸ ਦਿਨਾਂ ਸਿਖਲਾਈ ਕੋਰਸ ਲਗਾਇਆ ਗਿਆ।

ਇਸ ਕੋਰਸ ਵਿੱਚ ਵੱਖ-ਵੱਖ ਪਿੰਡਾਂ ਸੇਖੂ, ਚਨਾਲਥਲ, ਬੀੜ-ਬਹਿਮਾਣ, ਝੁਨੀਰ, ਘਸੋਖਾਨਾ, ਨਹੀਆਂ ਵਾਲਾ, ਚੁੱਘੇ ਕਲਾਂ, ਜੈਤੋ, ਜੱਸੀ ਪੌ ਵਾਲੀ, ਪੱਕਾ ਕਲਾਂ, ਬੱਪੀਆਣਾ, ਗਾਟਵਾਲੀ ਬਠਿੰਡਾ ਤੋਂ ਆਏ 23 ਸਿਖਿਆਰਥੀਆਂ ਨੇ ਭਾਗ ਲਿਆ।

ਇਹ ਵੀ ਪੜ੍ਹੋ : KVK Patiala ਵੱਲੋਂ ਕਿਸਾਨਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ

ਇਸ ਕੋਰਸ ਦੇ ਕੋਆਰਡੀਨੇਟਰ ਪ੍ਰੋ. ਜਸਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਕਿੱਤਾਮੁਖੀ ਸਿਖਲਾਈ ਕੋਰਸ ਵਿੱਚ ਕੱਪੜਿਆਂ ਦੀ ਸਿਲਾਈ, ਕਢਾਈ, ਪੇਂਟਿੰਗ, ਟਾਈਡਾਈ ਆਦਿ ਦੀਆਂ ਵੱਖ-ਵੱਖ ਤਕਨੀਕਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਤਾਂ ਜੋ ਕਿ ਇਨ੍ਹਾਂ ਤਕਨੀਕਾਂ ਦੀ ਵਰਤੋਂ ਨਾਲ ਕੱਪੜਿਆਂ ਦਾ ਕੀਮਤ ਵਾਧਾ ਕਰਕੇ ਬੀਬੀਆਂ ਘਰ ਬੈਠੀਆਂ ਹੀ ਪੈਸਾ ਕਮਾ ਸਕਣ। ਕੋਰਸ ਦੇ ਅਖੀਰ ਵਿੱਚ ਸਿਖਿਆਰਥੀਆਂ ਵੱਲੋਂ ਬਣਾਏ ਗਏ ਸਾਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਇਹ ਵੀ ਪੜ੍ਹੋ : Poultry Farming 'ਤੇ ਪੰਜ ਰੋਜ਼ਾ Vocational Training Course

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਲਾਈ ਦੌਰਾਨ ਆਪਣੇ ਸੰਬੋਧਨ ਵਿੱਚ ਇਸ ਸਿਖਲਾਈ ਨੂੰ ਕਿੱਤੇ ਦੇ ਤੌਰ ਤੇ ਅਪਨਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਇਸ ਕਿੱਤਾ-ਮੁੱਖੀ ਸਿਖਲਾਈ ਦਾ ਮਕਸਦ ਬੀਬੀਆਂ ਨੂੰ ਖਾਸ ਕਿੱਤਿਆਂ ਸਬੰਧੀ ਜਾਣਕਾਰੀ ਦੇ ਕੇ ਇਸ ਯੋਗ ਬਣਾਉਣਾ ਹੈ ਕਿ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ ਅਤੇ ਘਰ ਦੀ ਆਮਦਨ ਵਧਾਉਣ ਵਿੱਚ ਬਣਦਾ ਯੋਗਦਾਨ ਪਾ ਸਕਣ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)

Summary in English: Training course for women by Krishi Vigyan Kendra, Bathinda

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters