1. Home
  2. ਖਬਰਾਂ

Agriculture Department ਵੱਲੋਂ ਔਰਤਾਂ ਨੂੰ ਸਹਾਇਕ ਕਿੱਤਿਆਂ ਦੀ Training

ਕਿਸਾਨ ਬੀਬੀਆਂ ਨੂੰ ਸਹਾਇਕ ਧੰਦਿਆਂ ਨਾਲ ਜੋੜ ਕੇ ਪਰਿਵਾਰ ਦਾ ਆਰਥਿਕ ਪੱਧਰ ਉੱਚਾ ਚੁੱਕਣ ਦਾ ਉਪਰਾਲਾ, ਆਤਮਾ ਸਕੀਮ ਤਹਿਤ ਕਿਸਾਨ ਬੀਬੀਆਂ ਨੂੰ ਟਰੇਨਿੰਗ।

Gurpreet Kaur Virk
Gurpreet Kaur Virk
ਔਰਤਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਨ ਦਾ ਉਪਰਾਲਾ

ਔਰਤਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਨ ਦਾ ਉਪਰਾਲਾ

Training Camp: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਟਿੱਬੀ ਵਿਖੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਤਮਾ ਯੋਜਨਾ ਤਹਿਤ ਆਈਸਕ੍ਰੀਮ, ਸ਼ੇਕ ਅਤੇ ਸੁਕੈਸ਼ ਬਣਾਉਣ ਦੀ ਇੱਕ ਰੋਜ਼ਾ ਸਿਖਲਾਈ ਦਿੱਤੀ ਗਈ।

ਇਸ ਮੌਕੇ ਆਤਮਾ ਦੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਹਰਮਨਜੀਤ ਸਿੰਘ ਨੇ ਕਿਸਾਨਾਂ ਨੂੰ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦਾ ਮੁੱਖ ਉਦੇਸ਼ ਮਹਿਲਾ ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜ ਕੇ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ।

ਉਨ੍ਹਾਂ ਕਿਹਾ ਕਿ ਆਤਮਾ ਯੋਜਨਾ ਤਹਿਤ ਦਿੱਤੀ ਜਾ ਰਹੀ ਇਸ ਸਿਖਲਾਈ ਵਿੱਚ ਭਾਗ ਲੈ ਕੇ ਕਿਸਾਨ ਅਤੇ ਕਿਸਾਨ ਬੀਬੀਆਂ ਆਪਣਾ ਸਹਾਇਕ ਧੰਦਾ ਸ਼ੁਰੂ ਕਰ ਸਕਦੀਆਂ ਹਨ। ਉਨ੍ਹਾਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਨਵੀਂ ਯੋਜਨਾ, ਯੂਰੀਆ-ਡੀਏਪੀ ਨਾਲ ਇਹ ਖਾਦ ਖਰੀਦਣੀ ਲਾਜ਼ਮੀ

ਇਸ ਮੌਕੇ ਕਿਸਾਨੀ ਵਿਗਿਆਨ ਕੇਂਦਰ ਦੀ ਡਾ. ਮਨੀਸ਼ਾ ਭਾਟੀਆ ਨੇ ਕਿਸਾਨ ਔਰਤਾਂ ਨੂੰ ਅੰਬ ਅਤੇ ਬਿਲ ਦਾ ਸੁਕੈਸ਼, ਵੱਖ-ਵੱਖ ਤਰ੍ਹਾਂ ਦੀਆਂ ਆਈਸਕ੍ਰੀਮਾਂ ਅਤੇ ਸ਼ੇਕ ਬਣਾਉਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਘਰੇਲੂ ਖਰਚੇ ਘਟਣਗੇ ਅਤੇ ਇਸ ਤਰ੍ਹਾਂ ਇਹ ਕਿਸਾਨ ਔਰਤਾਂ ਲਈ ਰੁਜ਼ਗਾਰ ਦਾ ਵਧੀਆ ਸਾਧਨ ਬਣ ਸਕਦਾ ਹੈ।

ਇਸ ਸਿਖਲਾਈ ਵਿੱਚ ਭਾਗ ਲੈਣ ਵਾਲੀਆਂ ਕਿਸਾਨ ਔਰਤਾਂ ਨੇ ਆਪਣੇ ਹੱਥਾਂ ਨਾਲ ਆਈਸਕ੍ਰੀਮ, ਸ਼ੇਕ ਅਤੇ ਸੁਕੈਸ਼ ਵੀ ਤਿਆਰ ਕੀਤਾ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਵਸਤੂਆਂ ਨੂੰ ਆਪਣੇ ਘਰ ਵਿੱਚ ਹੀ ਘਰੇਲੂ ਵਰਤੋਂ ਲਈ ਤਿਆਰ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦਾ Keshopur Chhamb ਬਣੇਗਾ ਪ੍ਰਮੁੱਖ Tourist spot

ਆਤਮਾ ਦੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਜਤਿੰਦਰ ਸਿੰਘ ਨੇ ਮਹਿਲਾ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਅਜਿਹੇ ਸਿਖਲਾਈ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਪਣੇ ਘਰਾਂ ਦੇ ਬਾਗਾਂ ਅਤੇ ਖੇਤਾਂ ਵਿੱਚ ਮੋਟਰ ਅਤੇ ਫਲਦਾਰ ਬੂਟੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਅਤੇ ਗੋਬਰ ਧਨ ਯੋਜਨਾ ਬਾਰੇ ਦੱਸਿਆ। ਸਹਾਇਕ ਟੈਕਨੀਕਲ ਮੈਨੇਜਰ ਕਿਰਨਜੀਤ ਕੌਰ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਛੋਟੇ-ਛੋਟੇ ਗਰੁੱਪ ਬਣਾ ਕੇ ਮੰਡੀਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਅਮਲੋਹ ਡਾ. ਇਕਬਾਲਜੀਤ ਸਿੰਘ ਬੈਨੀਪਾਲ, ਪਿੰਡ ਟਿੱਬੀ ਦੀ ਸਰਪੰਚ ਬਲਵਿੰਦਰ ਕੌਰ, ਹਰਜੀਤ ਕੌਰ, ਸੁਖਜੀਤ ਕੌਰ, ਰਣਜੀਤ ਕੌਰ, ਰਾਜਦੀਪ ਕੌਰ ਤੋਂ ਇਲਾਵਾ ਪਿੰਡ ਦੇ ਕਿਸਾਨ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)

Summary in English: Training of auxiliary occupations to women by the Agriculture Department

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters