Good News: ਪੰਜਾਬ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER) ਨੇ ਕੇਂਦਰ ਦੀਆਂ ਹਦਾਇਤਾਂ 'ਤੇ ਆਯੂਸ਼ਮਾਨ ਭਾਰਤ ਸਕੀਮ ਤਹਿਤ ਮਰੀਜ਼ਾਂ ਦਾ ਇਲਾਜ ਮੁੜ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਸੂਬਾ ਸਰਕਾਰ ਵੱਲੋਂ ਬੀਮਾ ਯੋਜਨਾ ਤਹਿਤ ਬਕਾਏ ਦੇਣ ਵਿੱਚ ਕਥਿਤ ਤੌਰ 'ਤੇ ਅਸਫਲ ਰਹਿਣ ਤੋਂ ਬਾਅਦ ਸੰਸਥਾ ਵਿੱਚ ਇਲਾਜ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ।
Ayushman Bharat Scheme Update: ਮਰੀਜ਼ਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਪੀਜੀਆਈ ਚੰਡੀਗੜ੍ਹ 'ਚ ਪੰਜਾਬ ਦੇ ਲਾਭਪਾਤਰੀਆਂ ਲਈ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਬੀਮਾ ਯੋਜਨਾ ਤਹਿਤ 15 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਦੇਣ ਵਿੱਚ ਕਥਿਤ ਤੌਰ 'ਤੇ ਅਸਫਲ ਰਹਿਣ ਤੋਂ ਬਾਅਦ ਸੰਸਥਾ ਵਿੱਚ ਇਲਾਜ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ। ਪਰ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਸੰਸਥਾ ਦੇ ਸਾਰੇ ਬਕਾਏ ਕਲੀਅਰ ਕਰ ਦਿੱਤੇ ਜਾਣ ਦੇ ਐਲਾਨ ਤੋਂ ਬਾਅਦ ਪੀਜੀਆਈਐਮਈਆਰ (PGIMER) ਨੇ ਸਿਹਤ ਸੰਭਾਲ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਹਨ।
ਫੈਸਲੇ ਤੋਂ ਬਾਅਦ ਸੇਵਾ ਬਹਾਲ
ਇੰਸਟੀਚਿਊਟ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਇਲਾਜ ਬੰਦ ਕਰਨ ਦੇ ਫੈਸਲੇ ਦੇ ਖਿਲਾਫ ਭਾਰੀ ਜਨਤਕ ਰੋਸ ਦੇਖਣ ਨੂੰ ਮਿਲ ਰਿਹਾ ਸੀ, ਜਿਸਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਐਲਾਨ ਕਿ ਸੰਸਥਾ ਦੇ ਸਾਰੇ ਬਕਾਏ ਕੁਝ ਦਿਨਾਂ ਵਿੱਚ ਹੀ ਕਲੀਅਰ ਕਰ ਦਿੱਤੇ ਜਾਣਗੇ, ਇਸ ਤੋਂ ਬਾਅਦ ਪੀਜੀਆਈਐਮਈਆਰ ਨੇ ਸਿਹਤ ਸੰਭਾਲ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸਕੱਤਰ ਅਜੋਏ ਸ਼ਰਮਾ ਨੇ ਯੂਟੀ ਦੇ ਸਿਹਤ ਸਕੱਤਰ ਨੂੰ ਪੰਜਾਬ ਤੋਂ ਮਰੀਜ਼ਾਂ ਨੂੰ ਸਵੀਕਾਰ ਕਰਨਾ ਸ਼ੁਰੂ ਕਰਨ ਦੀ ਬੇਨਤੀ ਕੀਤੀ ਸੀ ਅਤੇ ਭਰੋਸਾ ਦਿਵਾਇਆ ਸੀ ਕਿ "ਅਗਲੇ ਕੁਝ ਦਿਨਾਂ ਵਿੱਚ, ਸਾਰੇ ਬਕਾਇਆ ਕਲੀਅਰ ਕਰ ਦਿੱਤੇ ਜਾਣਗੇ।"
ਯੂਟੀ ਦੇ ਸਿਹਤ ਸਕੱਤਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ, "ਬੀਮਾ ਕੰਪਨੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਹਸਪਤਾਲਾਂ ਦੁਆਰਾ ਮੁਹੱਈਆ ਕਰਵਾਏ ਗਏ ਇਲਾਜ ਲਈ ਦਾਅਵਿਆਂ ਦਾ ਸਨਮਾਨ ਕਰਨ ਵਿੱਚ ਅਸਫਲ ਰਹੀ ਹੈ।" ਇਸ ਦੇ ਨਾਲ ਹੀ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ “ਪੰਜਾਬ ਦੇ ਵਿੱਤ ਵਿਭਾਗ ਨੇ ਕੰਪਨੀ ਦੇ ਜੋਖਮ ਅਤੇ ਲਾਗਤ 'ਤੇ ਇਨ੍ਹਾਂ ਬਕਾਇਆ ਦੀ ਅਦਾਇਗੀ ਲਈ ਫੰਡ ਜਾਰੀ ਕੀਤੇ ਹਨ। ਵਿਭਾਗ ਭਵਿੱਖ ਦੇ ਦਾਅਵਿਆਂ ਲਈ ਵੀ ਬਕਾਇਆ ਫੰਡ ਜਾਰੀ ਕਰਨ ਦਾ ਭਰੋਸਾ ਦਿੰਦਾ ਹੈ,”
ਇਹ ਵੀ ਪੜ੍ਹੋ: ਆਯੁਸ਼ਮਾਨ ਕਾਰਡ ਲਈ ਆਨਲਾਈਨ ਅਪਲਾਈ ਕਿਵੇਂ ਕਰੀਏ? ਜਾਣੋ ਪੂਰੀ ਪ੍ਰਕਿਰਿਆ
ਇਸ ਤੋਂ ਪਹਿਲਾਂ, ਪੀਜੀਆਈਐਮਈਆਰ (PGIMER) ਚੰਡੀਗੜ੍ਹ ਨੇ 1 ਅਗਸਤ ਤੋਂ ₹15 ਕਰੋੜ ਤੋਂ ਵੱਧ ਦੇ ਬਕਾਇਆ ਦਾਅਵਿਆਂ ਲਈ ਪੰਜਾਬ ਦੇ ਲਾਭਪਾਤਰੀਆਂ ਲਈ ਆਯੁਸ਼ਮਾਨ ਭਾਰਤ ਦੇ ਲਾਭਾਂ ਨੂੰ ਰੋਕ ਦਿੱਤਾ ਸੀ । ਹਾਲਾਂਕਿ, ਪੰਜਾਬ ਦੇ ਮਰੀਜ਼ਾਂ ਨੂੰ ਉਪਭੋਗਤਾ ਖਰਚਿਆਂ ਦਾ ਭੁਗਤਾਨ ਕਰਕੇ ਜਾਂ ਹੋਰ ਲਾਗੂ ਭਲਾਈ ਸਕੀਮਾਂ ਦੇ ਤਹਿਤ, ਜੇਕਰ ਯੋਗ ਹੈ, ਤਾਂ ਰੁਟੀਨ ਮਰੀਜ਼ਾਂ ਵਜੋਂ ਇਲਾਜ ਕਰਵਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਸਾਲ ਪੰਜ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਂਦੀ ਹੈ, ਜਿਸ ਦਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।
Summary in English: Under the Ayushman Bharat Scheme, treatment of Punjab patients has resumed in PGI Chandigarh