MFOI 2023: ਭਾਰਤ ਦੇ ਪ੍ਰਮੁੱਖ ਖੇਤੀ ਮੀਡੀਆ ਘਰ ਕ੍ਰਿਸ਼ੀ ਜਾਗਰਣ ਦੁਆਰਾ ਸ਼ੁਰੂ ਕੀਤਾ ਗਿਆ ਤਿੰਨ ਰੋਜ਼ਾ 'ਮਹਿੰਦਰਾ ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ 2023' ਫੇਅਰ ਗਰਾਊਂਡ, IARI ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਐਵਾਰਡ ਸ਼ੋਅ ਦੇ ਦੂਜੇ ਦਿਨ (7 ਦਸੰਬਰ, ਵੀਰਵਾਰ) ਨੂੰ ਕੇਂਦਰੀ ਪੇਂਡੂ ਵਿਕਾਸ ਮੰਤਰੀ ਸਾਧਵੀ ਨਿਰੰਜਨ ਜੋਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਮੇਲਾ ਗਰਾਊਂਡ ਵਿੱਚ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ। ਪ੍ਰਦਰਸ਼ਨੀ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕੀਤਾ। ਮੰਤਰੀ ਸਾਧਵੀ ਨਿਰੰਜਨ ਜੋਤੀ ਨੇ ਕਿਹਾ ਕਿ ਸਾਡਾ ਦੇਸ਼ ਖੇਤੀ ਪ੍ਰਧਾਨ ਦੇਸ਼ ਹੈ। ਦੇਸ਼ ਦੇ ਵਿਕਾਸ ਵਿੱਚ ਖੇਤੀਬਾੜੀ ਦਾ ਹਮੇਸ਼ਾ ਯੋਗਦਾਨ ਰਿਹਾ ਹੈ। ਪਰ ਜਦੋਂ ਕਿਸਾਨਾਂ ਦੀ ਗੱਲ ਆਉਂਦੀ ਹੈ ਤਾਂ ਅਸੀਂ ਉਨ੍ਹਾਂ ਨੂੰ ਭੁੱਲ ਜਾਂਦੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਮੋਦੀ ਸਰਕਾਰ ਇਸ ਹੱਡੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
'ਕਿਸਾਨਾਂ ਨੂੰ ਮਿਲ ਰਿਹਾ ਹੈ ਕਈ ਸਕੀਮਾਂ ਦਾ ਲਾਭ' ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਕਿਸਾਨਾਂ ਦੀ ਭਲਾਈ ਚਾਹੁੰਦੇ ਹਨ। ਚਾਹੇ ਖੇਤੀ ਦਾ ਵਿਕਾਸ ਹੋਵੇ ਜਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨੀ ਹੋਵੇ। ਉਹ ਹਰ ਕਦਮ 'ਤੇ ਕਿਸਾਨਾਂ ਦੇ ਨਾਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਚੌਲ ਅਤੇ ਕਣਕ ਬਾਹਰੋਂ ਦੇਸ਼ ਵਿੱਚ ਆਯਾਤ ਕੀਤੀ ਜਾਂਦੀ ਸੀ। ਪਰ ਅੱਜ ਸਥਿਤੀ ਬਦਲ ਗਈ ਹੈ। ਹੁਣ ਦੇਸ਼ 'ਚ ਵੱਡੇ ਪੱਧਰ 'ਤੇ ਚਾਵਾ ਅਤੇ ਕਣਕ ਦਾ ਉਤਪਾਦਨ ਹੋ ਰਿਹਾ ਹੈ, ਜੋ ਦੇਸ਼ ਦੇ ਕਿਸਾਨਾਂ ਦੀ ਮਿਹਨਤ ਅਤੇ ਤਾਕਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਲਈ ਕਈ ਸਕੀਮਾਂ ਚਲਾ ਰਹੀ ਹੈ, ਜਿਸ ਦਾ ਕਿਸਾਨ ਵੀ ਲਾਹਾ ਲੈ ਰਹੇ ਹਨ। ਸਕੀਮਾਂ ਰਾਹੀਂ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜੋ:- Nitin Gadkari ਨੇ 'MFOI KISAN BHARAT YATRA' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
'ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਘਟੇ' ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਵੀ ਘਟੇ ਹਨ, ਜੋ ਕਿ ਸਰਕਾਰੀ ਸਕੀਮਾਂ ਦੀ ਸਫਲਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਸਫ਼ਲ ਯੋਜਨਾਵਾਂ ਵਿੱਚੋਂ ਇੱਕ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਹੈ, ਜਿਸ ਰਾਹੀਂ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਮਾਣ ਵਧਾਇਆ ਹੈ। ਇਸੇ ਤਰ੍ਹਾਂ ਅੱਜ ਕਿਸਾਨ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦਾ ਵੀ ਲਾਭ ਲੈ ਰਹੇ ਹਨ। ਜਿਸ ਵਿੱਚ ਮੋਦੀ ਸਰਕਾਰ ਨੇ ਕਈ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪਹਿਲਾਂ ਸਿਰਫ 50 ਫੀਸਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਂਦਾ ਸੀ। ਪਰ ਹੁਣ ਕਿਸਾਨਾਂ ਨੂੰ 30 ਫੀਸਦੀ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਹ ਵਚਨਬੱਧਤਾ ਜਾਰੀ ਰਹੇਗੀ।
'ਧਰਤੀ ਮਾਂ ਨੂੰ ਜ਼ਹਿਰਿਲਾ ਨਾ ਬਣਾਉਣ ਕਿਸਾਨ' ਇਸ ਦੌਰਾਨ ਕੇਂਦਰੀ ਮੰਤਰੀ ਸਾਧਵੀ ਨਿਰੰਜਨ ਜੋਤੀ ਨੇ ਕਿਸਾਨਾਂ ਨੂੰ ਰਸਾਇਣਕ ਖੇਤੀ ਛੱਡ ਕੇ ਕੁਦਰਤੀ ਖੇਤੀ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਮਾਂ ਉਹ ਹੈ ਜਿਸ ਨੇ ਸਾਨੂੰ ਜਨਮ ਦਿੱਤਾ ਹੈ ਅਤੇ ਦੂਜੀ ਮਾਂ ਸਾਡੀ ਧਰਤੀ ਮਾਂ ਹੈ। ਇਸ ਦੀ ਸੰਭਾਲ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸਾਨੂੰ ਜਨਮ ਦੇਣ ਵਾਲੀ ਮਾਂ ਦਾ ਅਪਮਾਨ ਹੁੰਦਾ ਨਹੀਂ ਦੇਖ ਸਕਦੇ ਤਾਂ ਫਿਰ ਧਰਤੀ ਮਾਂ ਨੂੰ ਕਿਵੇਂ ਜ਼ਹਿਰ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਸੋਚਣ ਦੀ ਲੋੜ ਹੈ।
Summary in English: Union Minister Sadhvi Niranjan Jyoti was the chief guest on the second day of MFOI Awards 2023