1. Home
  2. ਖਬਰਾਂ

ਸਿੱਖ ਧਰਮ ਲਈ ਖਾਸ ਹੈ "Vaisakhi" ਅਤੇ "Khalsa Sajna Diwas", ਜਾਣੋ ਇਤਿਹਾਸ ਅਤੇ ਮਹੱਤਤਾ

ਭਾਰਤੀ ਇਤਿਹਾਸ ਵਿੱਚ "ਵਿਸਾਖੀ" ਅਤੇ "ਖਾਲਸਾ ਸਾਜਣਾ ਦਿਵਸ" ਦਾ ਵਿਸ਼ੇਸ਼ ਮਹੱਤਵ ਹੈ, ਸਿੱਖ ਇਤਿਹਾਸ ਵਿੱਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ।

Gurpreet Kaur Virk
Gurpreet Kaur Virk
"ਵਿਸਾਖੀ" ਅਤੇ "ਖਾਲਸਾ ਸਾਜਣਾ ਦਿਵਸ" 'ਤੇ ਵਿਸ਼ੇਸ਼

"ਵਿਸਾਖੀ" ਅਤੇ "ਖਾਲਸਾ ਸਾਜਣਾ ਦਿਵਸ" 'ਤੇ ਵਿਸ਼ੇਸ਼

Vaisakhi 2023: ਹਰ ਸਾਲ ਮੇਖ ਸੰਕ੍ਰਾਂਤੀ ਵਾਲੇ ਦਿਨ ਵਿਸਾਖੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਭਾਵੇਂ ਕਿ ਵਿਸਾਖੀ ਦੀ ਭਾਰਤੀ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਹੈ। ਵਿਸ਼ੇਸ਼ ਇਸ ਕਰਕੇ ਕਿਉਂਕਿ ਸਿੱਖ ਧਰਮ ਵਿੱਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਵੀ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਵਿਸਾਖੀ ਅਤੇ ਖਾਲਸਾ ਸਾਜਣਾ ਦਿਵਸ ਦਾ ਇਤਿਹਾਸ ਅਤੇ ਇਸ ਦੀ ਮਹੱਤਤਾ...

ਤੁਹਾਨੂੰ ਦੱਸ ਦੇਈਏ ਕਿ ਵਿਸਾਖੀ ਦਾ ਤਿਓਹਾਰ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ, ਪਰ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਇਸ ਤਿਉਹਾਰ ਦੀ ਵੱਖਰੀ ਦੀ ਰੌਣਕਾਂ ਦੇਖਣ ਨੂੰ ਮਿਲਦੀਆਂ ਹਨ। ਸਿੱਖ ਧਰਮ ਨਾਲ ਜੁੜੇ ਲੋਕ ਅਤੇ ਕਿਸਾਨ ਇਸ ਤਿਉਹਾਰ ਨੂੰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਉਂਦੇ ਹਨ।

ਆਮ ਤੌਰ 'ਤੇ ਇਹ ਤਿਓਹਾਰ ਹਾੜੀ ਦੀ ਫਸਲ ਦੇ ਪੱਕਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ। ਕਿਸਾਨ ਇਸ ਦਿਨ ਨੂੰ ਮੇਲੇ ਵੱਜੋਂ ਮਨਾਉਂਦੇ ਹਨ, ਇਹੀ ਕਾਰਨ ਹੈ ਕਿ ਇਸ ਦਿਨ ਵੱਖ-ਵੱਖ ਥਾਵਾਂ 'ਤੇ ਮੇਲੇ ਲਗਾਏ ਜਾਣਦੇ ਹਨ ਅਤੇ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਹੁੰਦੇ ਹਨ।

ਜੇਕਰ ਤਿਓਹਾਰ ਨਾਲ ਜੁੜੇ ਸਿੱਖ ਇਤਿਹਾਸ ਬਾਰੇ ਗੱਲ ਕਰੀਏ ਤਾਂ ਇਸ ਦਿਨ ਸਿੱਖ ਧਰਮ ਦੇ 10ਵੇ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਅਨੰਦਪੁਰ ਸਾਹਿਬ ਵਿੱਖੇ ਖਾਲਸਾ ਪੰਥ ਦੀ ਸਥਾਪਨਾ ਕਿੱਤੀ ਸੀ ਅਤੇ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਣ ਦਾ ਸੰਦੇਸ਼ ਦਿੱਤਾ ਸੀ।

"ਵਿਸਾਖੀ" ਅਤੇ "ਖਾਲਸਾ ਸਾਜਣਾ ਦਿਵਸ" 'ਤੇ ਵਿਸ਼ੇਸ਼

"ਵਿਸਾਖੀ" ਅਤੇ "ਖਾਲਸਾ ਸਾਜਣਾ ਦਿਵਸ" 'ਤੇ ਵਿਸ਼ੇਸ਼

ਖਾਲਸਾ ਸਾਜਣਾ ਦਿਵਸ ਦਾ ਇਤਿਹਾਸ

ਤੁਹਾਨੂੰ ਦੱਸ ਦੇਈਏ ਕਿ 1699 ਵਿੱਚ ਵਿਸਾਖੀ ਵਾਲੇ ਦਿਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿੱਚ ਇਕ ਮਹਾਨ ਸਭਾ ਬੁਲਾਈ ਸੀ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਜੀ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।

ਗੁਰੂ ਸਾਹਿਬ ਜੀ ਨੇ ਉਨ੍ਹਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿੱਚ ਉਨ੍ਹਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰਕੇ ਗੁਰੂ ਸਾਹਿਬ ਜੀ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

ਇਹ ਵੀ ਪੜ੍ਹੋ: ਕਿਉਂ ਖਾਸ ਹੈ ਸਿੱਖ ਧਰਮ ਲਈ ਵਿਸਾਖੀ ਦਾ ਤਿਉਹਾਰ! ਜਾਣੋ ਇਸ ਨਾਲ ਜੁੜੀ ਪੂਰੀ ਜਾਣਕਾਰੀ

"ਵਿਸਾਖੀ" ਅਤੇ "ਖਾਲਸਾ ਸਾਜਣਾ ਦਿਵਸ" 'ਤੇ ਵਿਸ਼ੇਸ਼

"ਵਿਸਾਖੀ" ਅਤੇ "ਖਾਲਸਾ ਸਾਜਣਾ ਦਿਵਸ" 'ਤੇ ਵਿਸ਼ੇਸ਼

ਵਿਸਾਖੀ ਦਾ ਇਤਿਹਾਸ

ਵਿਸਾਖੀ ਕਿਸਾਨਾਂ ਦਾ ਤਿਓਹਾਰ ਕਿਹਾ ਜਾਂਦਾ ਹੈ ਕਿਓਂਕਿ ਫਸਲ ਦੇ ਮੌਸਮ ਦੇ ਅੰਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਜੋ ਕਿਸਾਨਾਂ ਲਈ ਵਿਸ਼ੇਸ਼ ਰੂਪ ਤੋਂ ਖੁਸ਼ਹਾਲੀ ਦਾ ਸਮਾਂ ਹੈ। ਸੂਰਜ ਦੀ ਤਪਸ਼ ਕਾਰਨ ਹਾੜ੍ਹੀ ਦੀ ਫ਼ਸਲ ਪੱਕ ਜਾਂਦੀ ਹੈ, ਇਸ ਲਈ ਕਿਸਾਨਾਂ ਵੱਲੋਂ ਇਸ ਨੂੰ ਤਿਓਹਾਰ ਵਜੋਂ ਮਨਾਇਆ ਜਾਂਦਾ ਹੈ। ਅਪ੍ਰੈਲ ਦੇ ਮਹੀਨੇ ਸਰਦੀ ਪੂਰੀ ਤਰ੍ਹਾਂ ਖਤਮ ਹੋ ਜਾਂਦੀ ਹੈ ਅਤੇ ਗਰਮੀਆਂ ਦਾ ਮੌਸਮ ਸ਼ੁਰੂ ਹੋ ਜਾਂਦਾ ਹੈ। ਮੌਸਮ ਵਿੱਚ ਕੁਦਰਤੀ ਤਬਦੀਲੀ ਕਾਰਨ ਵੀ ਇਹ ਤਿਓਹਾਰ ਮਨਾਇਆ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਇਹ ਤਿਓਹਾਰ ਵੱਖ-ਵੱਖ ਥਾਵਾਂ ਤੇ ਵੱਖ-ਵੱਖ ਨਾਵਾਂ ਤੋਂ ਮਨਾਇਆ ਜਾਂਦਾ ਹੈ, ਜਿਵੇਂ ਕਿ ਬੰਗਾਲ ਵਿੱਚ 'ਪੋਇਲਾ ਬੋਇਸ਼ਾਖ' ਯਾਨੀ ਕਿ ਨਵਾਂ ਸਾਲ, ਕੇਰਲ ਵਿੱਚ 'ਵਿਸ਼ੂ', ਅਸਾਮ ਵਿੱਚ 'ਬਿਹੂ' ਦੇ ਨਾਂ ਤੋਂ ਲੋਕ ਇਸ ਤਿਓਹਾਰ ਨੂੰ ਮਨਾਉਂਦੇ ਹਨ। ਪੰਜਾਬ ਵਿੱਚ ਵਿਸਾਖੀ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ ਅਤੇ ਪੰਜਾਬ ਵਿੱਚ ਇਸ ਦਾ ਵੱਖਰਾ ਹੀ ਨਜਾਰਾਂ ਦੇਖਣ ਨੂੰ ਮਿਲਦਾ ਹੈ।

Summary in English: "Vaisakhi" and "Khalsa Sajna Day" are special for Sikhism, know the history and importance

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters