1. Home
  2. ਖਬਰਾਂ

ਵੈਟਨਰੀ ਯੂਨੀਵਰਸਿਟੀ ਵੱਲੋਂ ‘Viksit Bharat @ 2047: Voice of Youth’ ਮੁਹਿੰਮ ਵਿੱਚ ਸ਼ਮੂਲੀਅਤ

ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ‘Viksit Bharat @ 2047: Voice of Youth’ ਮੁਹਿੰਮ ਵਿੱਚ ਭਾਗ ਲਿਆ।

Gurpreet Kaur Virk
Gurpreet Kaur Virk
ਵੈਟਨਰੀ ਯੂਨੀਵਰਸਿਟੀ ਵੱਲੋਂ ‘Viksit Bharat @ 2047: Voice of Youth’ ਮੁਹਿੰਮ ਵਿੱਚ ਸ਼ਮੂਲੀਅਤ

ਵੈਟਨਰੀ ਯੂਨੀਵਰਸਿਟੀ ਵੱਲੋਂ ‘Viksit Bharat @ 2047: Voice of Youth’ ਮੁਹਿੰਮ ਵਿੱਚ ਸ਼ਮੂਲੀਅਤ

ਸ਼੍ਰੀ ਨਰਿੰਦਰ ਮੋਦੀ, ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ 11 ਦਸੰਬਰ ਨੂੰ ‘Viksit Bharat @ 2047: Voice of Youth’ ਮੁਹਿੰਮ ਦੀ ਵੀਡੀਓ ਕਾਨਫਰੰਸ ਰਾਹੀਂ ਸ਼ੁਰੂਆਤ ਕੀਤੀ ਗਈ। ਇਸ ਦੇ ਤਹਿਤ ਪ੍ਰਧਾਨ ਮੰਤਰੀ ਨੇ ਮੁਲਕ ਦੇ ਸਾਰੇ ਰਾਜ ਭਵਨਾਂ ਰਾਹੀਂ ਆਯੋਜਿਤ ਕੀਤੀ ਗਈ ਕਾਰਜਸ਼ਾਲਾ ਵਿਚ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ, ਸੰਸਥਾਵਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਸੰਬੋਧਿਤ ਕੀਤਾ।

ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਡਾ. ਐਸ ਕੇ ਉੱਪਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼, ਡਾ. ਸਰਵਪ੍ਰੀਤ ਸਿਘ ਘੁੰਮਣ, ਡੀਨ, ਵੈਟਨਰੀ ਸਾਇੰਸ ਕਾਲਜ, ਡਾ. ਯਸ਼ਪਾਲ ਸਿੰਘ ਮਲਿਕ, ਡੀਨ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ ਅਤੇ ਡਾ. ਮੀਰਾ ਡੀ ਆਂਸਲ, ਡੀਨ, ਕਾਲਜ ਆਫ ਫ਼ਿਸ਼ਰੀਜ਼ ਨੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਇਸ ਗਤੀਵਿਧੀ ਵਿਚ ਸ਼ਮੂਲੀਅਤ ਕੀਤੀ।

ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਇਹ ਇਕ ਬੜਾ ਵਧੀਆ ਉਪਰਾਲਾ ਹੈ ਜਿਸ ਰਾਹੀਂ ਵਿਦਿਆਰਥੀਆਂ ਕੋਲੋਂ ਨਿਵੇਕਲੇ ਵਿਚਾਰ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਸਾਡਾ ਭਵਿੱਖ ਹਨ ਅਤੇ ਰਾਸ਼ਟਰੀ ਯੋਜਨਾਵਾਂ ਦੇ ਨਿਰੂਪਣ ਸੰਬੰਧੀ ਉਨ੍ਹਾਂ ਦੀ ਭਾਗੀਦਾਰੀ ਮੁਲਕ ਲਈ ਲਾਹੇਵੰਦ ਹੋਵੇਗੀ।

ਉਨ੍ਹਾਂ ਨੇ ਵਿਭਿੰਨ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਿਕਸਿਤ ਭਾਰਤ @2047 ਮੁਹਿੰਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਦੇ ਕੈਂਪਸ ਵਿਖੇ ਸਥਾਪਿਤ ਚਾਰ ਕਾਲਜਾਂ ਅਤੇ ਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਤੇ ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ ਨੇ ਵੀ ਇਸ ਲਾਈਵ ਸਟ੍ਰੀਮਿੰਗ ਵਿਚ ਭਾਗ ਲਿਆ।

ਇਹ ਵੀ ਪੜ੍ਹੋ: Good News: ਪੰਜਾਬ ਦਾ ਪਹਿਲਾ ਡੇਅਰੀ ਪ੍ਰਫੁੱਲਤਾ ਕੇਂਦਰ ਡੇਅਰੀ ਉਦਯੋਗਿਕ ਤਕਨਾਲੋਜੀ ਕ੍ਰਾਂਤੀ ਦਾ ਬਣੇਗਾ ਧੁਰਾ 

ਯੂਨੀਵਰਸਿਟੀ ਵੱਲੋਂ 11 ਤੋਂ 25 ਦਸੰਬਰ ਦੌਰਾਨ ਕਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਿਨ੍ਹਾਂ ਵਿਚ ਵਿਦਿਆਰਥੀਆਂ ਦੀ ਵਿਕਸਿਤ ਭਾਰਤ ਸੰਬੰਧੀ ਭਾਸ਼ਣ ਲੜੀ ਕਰਵਾਈ ਜਾਵੇਗੀ। ਸਮਾਜੀ ਮੀਡੀਆ ਰਾਹੀਂ ਉਨ੍ਹਾਂ ਦੇ ਵਿਚਾਰ ਸਾਂਝੇ ਕੀਤੇ ਜਾਣਗੇ।ਵਾਦ-ਵਿਵਾਦ ਤੇ ਮੌਕੇ ’ਤੇ ਭਾਸ਼ਣਕਾਰੀ ਵਰਗੇ ਅੰਤਰ-ਕਲਾਸ ਮੁਕਾਬਲੇ ਕਰਵਾਏ ਜਾਣਗੇ।

ਸਰੋਤ: ਇਹ ਜਾਣਕਾਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ (GADVASU) ਤੋਂ ਮਿਲੀ ਹੈ।

Summary in English: Vet Varsity students and faculty attended ‘Viksit Bharat @2047: Voice of Youth’

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters