1. Home
  2. ਖਬਰਾਂ

ਦਲਜੀਤ ਕੌਰ ਤੂਰ ਨੂੰ ਮਿਲੇਗਾ Dairy Farming ਸ਼੍ਰੇਣੀ ਵਿੱਚ CM Award, ਬੱਕਰੀ-ਸੂਰ-ਮੱਛੀ ਪਾਲਣ ਵਿੱਚ ਇਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਦਿੱਤੇ ਜਾਣਗੇ Award

Veterinary University ਨੇ Progressive Farmers ਲਈ CM Award ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਅਗਾਂਹਵਧੂ ਕਿਸਾਨਾਂ ਵਿੱਚੋਂ ਡੇਅਰੀ ਫਾਰਮਿੰਗ ਸ਼੍ਰੇਣੀ ਵਿੱਚ ਪੰਜਾਬ ਦੀ ਪਹਿਲੀ ਮਹਿਲਾ ਦਲਜੀਤ ਕੌਰ ਤੂਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੱਕਰੀ-ਸੂਰ-ਮੱਛੀ ਪਾਲਣ ਵਿੱਚ ਇਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਇਨਾਮ ਦਿੱਤੇ ਜਾਣਗੇ।

Gurpreet Kaur Virk
Gurpreet Kaur Virk
ਇਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਦਿੱਤੇ ਜਾਣਗੇ ਐਵਾਰਡ

ਇਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਦਿੱਤੇ ਜਾਣਗੇ ਐਵਾਰਡ

CM Award: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਪਸ਼ੂ ਪਾਲਣ ਕਿੱਤੇ ਵਿੱਚ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲੇ ਅਗਾਂਹਵਧੂ ਕਿਸਾਨਾਂ ਲਈ ਇਸ ਸਾਲ ਦੇ ਮੁੱਖ ਮੰਤਰੀ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਇਹ ਐਵਾਰਡ 14 ਮਾਰਚ ਨੂੰ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਵਿੱਚ ਦਿੱਤੇ ਜਾਣਗੇ।

ਪਸਾਰ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਪ੍ਰਕਾਸ਼ ਸਿੰਘ ਬਰਾੜ ਨੇ ਪੁਰਸਕਾਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਪਾਲਣ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਮੂਹ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਡਾ. ਬਰਾੜ ਨੇ ਇਹ ਵੀ ਦੱਸਿਆ ਕਿ ਪੁਰਸਕਾਰ ਵਿੱਚ ਨਗਦ ਇਨਾਮ ਤੋਂ ਇਲਾਵਾ ਸਨਮਾਨ ਪੱਤਰ, ਸ਼ਾਲ ਅਤੇ ਸਜਾਵਟੀ ਤਖਤੀ ਦੇ ਕੇ ਸਨਮਾਨਿਆ ਜਾਵੇਗਾ।

ਪਹਿਲੀ ਕਿਸਾਨ ਔਰਤ ਦਲਜੀਤ ਕੌਰ ਤੂਰ

ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮੁਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਵੱਖ ਵੱਖ ਫਾਰਮਾਂ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਵੱਲੋਂ ਅਪਣਾਈਆਂ ਜਾਣ ਵਾਲੀਆਂ ਨਵੀਨਤਮ ਤੇ ਆਪਣੇ ਤੌਰ `ਤੇ ਵਿਕਸਿਤ ਤਕਨੀਕਾਂ ਦਾ ਬਾਰੀਕੀ ਨਾਲ ਮੁਆਇਨਾ ਕਰਨ ਉਪਰੰਤ ਸ਼੍ਰੀਮਤੀ ਦਲਜੀਤ ਕੌਰ ਤੂਰ, ਪਤਨੀ ਸ. ਗੁਰਮੀਤ ਸਿੰਘ ਤੂਰ, ਪਿੰਡ ਖੋਸਾ ਕੋਟਲਾ, ਜ਼ਿਲ੍ਹਾ ਮੋਗਾ ਨੂੰ ਮੱਝਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿੱਚ ਇਨਾਮ ਦਿੱਤਾ ਜਾਵੇਗਾ। ਯੂਨੀਵਰਸਿਟੀ ਵੱਲੋਂ ਨਿਰਧਾਰਿਤ ਕੀਤੀਆਂ ਵਿਭਿੰਨ ਸ਼੍ਰੇਣੀਆਂ ਵਿਚੋਂ ਮੁੱਖ ਮੰਤਰੀ ਪੁਰਸਕਾਰ ਪ੍ਰਾਪਤ ਕਰਨ ਵਾਲੀ ਇਹ ਪਹਿਲੀ ਕਿਸਾਨ ਔਰਤ ਹੈ।

ਇਨ੍ਹਾਂ ਨੇ 2019 ਵਿਚ ਆਧੁਨਿਕ ਡੇਅਰੀ ਸਥਾਪਿਤ ਕਰਕੇ ਕੰਮ ਸ਼ੁਰੂ ਕੀਤਾ ਸੀ।ਅੱਜ ਉਨ੍ਹਾਂ ਕੋਲ 32 ਨੀਲੀ ਰਾਵੀ ਮੱਝਾਂ ਹਨ। ਜਿਨ੍ਹਾਂ ਵਿਚੋਂ ਦੁੱਧ ਦੇਣ ਵਾਲੀਆਂ 13 ਮੱਝਾਂ 150 ਲਿਟਰ ਦੁੱਧ ਰੋਜ਼ਾਨਾ ਪੈਦਾ ਕਰ ਰਹੀਆਂ ਹਨ। ਇਸ ਫਾਰਮ ਦੀ ਇਕ ਮੱਝ ਨੇ ਵੱਧ ਤੋਂ ਵੱਧ 22 ਲਿਟਰ ਦੁੱਧ ਵੀ ਪੈਦਾ ਕੀਤਾ ਹੈ। ਉਹ ਸਿੱਧਾ ਖ਼ਪਤਕਾਰਾਂ ਨੂੰ ਹੀ ਦੁੱਧ ਵੇਚਦੇ ਹਨ ਅਤੇ ਘਿਓ ਵੀ ਤਿਆਰ ਕਰਦੇ ਹਨ। ਇਨ੍ਹਾਂ ਨੇ ਗੋਬਰ ਗੈਸ ਪਲਾਂਟ ਵੀ ਲਗਾਇਆ ਹੋਇਆ ਹੈ ਅਤੇ ਪਲਾਂਟ ਦੀ ਰਹਿੰਦ-ਖੂੰਹਦ ਨੂੰ ਖਾਦ ਦੇ ਤੌਰ ’ਤੇ ਵਰਤਦੇ ਹਨ।

ਬੱਕਰੀ ਪਾਲਣ ਦੇ ਖੇਤਰ ਵਿੱਚ ਬਰਜਿੰਦਰ ਸਿੰਘ

ਬੱਕਰੀ ਪਾਲਣ ਦੇ ਖੇਤਰ ਵਿਚ ਸ. ਬਰਜਿੰਦਰ ਸਿੰਘ ਕੰਗ, ਪੁੱਤਰ ਸ. ਕਰਨੈਲ ਸਿੰਘ ਕੰਗ, ਸਰਿਹੰਦ ਰੋਡ, ਪਟਿਆਲਾ ਨੂੰ ਦਿੱਤਾ ਜਾਏਗਾ। ਐਮ ਬੀ ਏ ਸਿੱਖਿਆ ਪ੍ਰਾਪਤ ਇਸ ਕਿਸਾਨ ਨੇ ਤਿੰਨ ਚਾਰ ਸਾਲ ਕੈਨੇਡਾ ਵਿਖੇ ਵੀ ਕੰਮ ਕੀਤਾ। ਉਥੋਂ ਪਰਤ ਕੇ ਉਨ੍ਹਾਂ ਨੇ 2017 ਵਿਚ ਬੱਕਰੀ ਫਾਰਮ ਦਾ ਕਿੱਤਾ ਸ਼ੁਰੂ ਕੀਤਾ ਸੀ।ਇਸ ਵੇਲੇ ਉਨ੍ਹਾਂ ਕੋਲ ਬੱਕਰੇ, ਬੱਕਰੀਆਂ ਅਤੇ ਲੇਲੇ ਪਾ ਕੇ 85 ਜਾਨਵਰ ਹਨ। ਉਹ ਆਪਣੀ ਫੀਡ ਤਿਆਰ ਕਰਦੇ ਹਨ ਅਤੇ ਕੁਦਰਤੀ ਬਨਸਪਤੀ ਖੁਰਾਕ ’ਤੇ ਵਧੇਰੇ ਜ਼ੋਰ ਦਿੰਦੇ ਹਨ। ਮਹੀਨੇ ਵਿਚ ਉਨ੍ਹਾਂ ਦੇ ਫਾਰਮ `ਤੇ 1500 ਲਿਟਰ ਦੇ ਕਰੀਬ ਦੁੱਧ ਪੈਦਾ ਹੁੰਦਾ ਹੈ ਜਿਸ ਵਿਚ ਵੱਧ ਤੋਂ ਵੱਧ ਉਤਪਾਦਕਤਾ 3.8 ਲਿਟਰ ਪ੍ਰਤੀ ਦਿਨ ਦੀ ਰਹੀ ਹੈ।

ਇਹ ਵੀ ਪੜ੍ਹੋ : ਇਹ ਹਨ ਪੰਜਾਬ ਦੇ Top 5 Richest Farmers, ਖੇਤੀਬਾੜੀ ਤੋਂ ਕਮਾ ਰਹੇ ਹਨ ਕਰੋੜਾਂ ਰੁਪਏ

ਮੱਛੀ ਪਾਲਣ ਦੇ ਖੇਤਰ ਵਿੱਚ ਰੁਪਿੰਦਰ ਪਾਲ ਸਿੰਘ

ਮੱਛੀ ਪਾਲਣ ਦੇ ਖੇਤਰ ਵਿਚ ਇਹ ਸਨਮਾਨ ਸ. ਰੁਪਿੰਦਰ ਪਾਲ ਸਿੰਘ, ਪੁੱਤਰ ਸ. ਜਸਪਾਲ ਸਿੰਘ, ਪਿੰਡ ਜੰਡਵਾਲਾ ਚੜ੍ਹਤ ਸਿੰਘ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤਾ ਜਾਵੇਗਾ।ਸੰਨ 2012 ਵਿੱਚ ਉਨ੍ਹਾਂ ਨੇ 5 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕੀਤਾ।ਇਸ ਵੇਲੇ ਉਹ 36 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕਿੱਤਾ ਕਰ ਰਹੇ ਹਨ। ਬੀ ਟੈਕ ਗ੍ਰੈਜੂਏਟ ਇਸ ਕਿਸਾਨ ਨੇ ਇਕ ਏਕੜ ਵਿਚੋਂ 2200 ਕਿਲੋ ਉਤਪਾਦਨ ਵੀ ਪ੍ਰਾਪਤ ਕੀਤਾ ਹੈ। ਹੁਣ ਉਨ੍ਹਾਂ ਨੇ ਨਾਲ ਨਾਲ ਝੀਂਗਾ ਪਾਲਣ ਦਾ ਕੰਮ ਵੀ ਸ਼ੁਰੂ ਕਰ ਲਿਆ ਹੈ।

ਸੂਰ ਪਾਲਣ ਦੇ ਖੇਤਰ ਵਿੱਚ ਬਿਕਰਮਜੀਤ ਸਿੰਘ

ਸੂਰ ਪਾਲਣ ਦੇ ਖੇਤਰ ਵਿੱਚ ਪਿੰਡ ਫ਼ਤਹਿਗੜ੍ਹ ਸ਼ੁਕਰਚੱਕ, ਜ਼ਿਲ੍ਹਾ ਅੰਮ੍ਰਿਤਸਰ ਦੇ ਸ. ਬਿਕਰਮਜੀਤ ਸਿੰਘ, ਪੁੱਤਰ ਸ. ਪਰਮਜੀਤ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਨੇ ਕੰਪਿਊਟਰ ਸਾਇੰਸ ਵਿਚ ਬੀ ਟੈਕ ਕੀਤੀ ਹੈ ਅਤੇ 2016 ਵਿਚ ਇਹ ਕੰਮ ਸ਼ੁਰੂ ਕੀਤਾ। ਇਸ ਵੇਲੇ ਇਨ੍ਹਾਂ ਕੋਲ ਸੂਰ, ਸੂਰੀਆਂ ਅਤੇ ਬੱਚੇ ਮਿਲਾ ਕੇ 650 ਦੇ ਕਰੀਬ ਜਾਨਵਰ ਹਨ। ਇਹ ਆਪਣੀ ਫੀਡ ਤਿਆਰ ਕਰਦੇ ਹਨ ਅਤੇ ਸੂਰਾਂ ਨੂੰ ਮੰਡੀ ਵਿਚ ਵੇਚਣ ਦੇ ਨਾਲ ਨਾਲ ਇਸ ਦੀ ਪ੍ਰਾਸੈਸਿੰਗ ਕਰਕੇ ਅਚਾਰ ਵੀ ਤਿਆਰ ਕਰਦੇ ਹਨ।

Summary in English: Veterinary University announces Chief Minister Awards for progressive farmers, Daljit Kaur Toor will get CM Award in Dairy Farming category

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters