1. Home
  2. ਖਬਰਾਂ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਿਰੁੱਧ ਜੰਗ ਦਾ ਐਲਾਨ, ਝੋਨੇ ਦੀ ਪਰਾਲੀ ਵੱਡੀ ਚੁਣੌਤੀ: ਧਾਲੀਵਾਲ

ਪੰਜਾਬ 'ਚ ਪਰਾਲੀ ਸਾੜਨ ਵਿਰੁੱਧ ਜੰਗੀ ਪੱਧਰ 'ਤੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਸ ਸਿਲਸਿਲੇ 'ਚ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਕਰਕੇ ਰੂਪ-ਰੇਖਾ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

Gurpreet Kaur Virk
Gurpreet Kaur Virk
ਝੋਨੇ ਦੀ ਪਰਾਲੀ ਵੱਡੀ ਚੁਣੌਤੀ: ਧਾਲੀਵਾਲ

ਝੋਨੇ ਦੀ ਪਰਾਲੀ ਵੱਡੀ ਚੁਣੌਤੀ: ਧਾਲੀਵਾਲ

Big News: ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਿਰੁੱਧ ਜੰਗੀ ਪੱਧਰ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਜੀ ਹਾਂ, ਸਰਕਾਰ ਸੰਪਰਕ ਕਾਇਮ ਕਰਨ ਅਤੇ ਅਗਲੀ ਕਾਰਵਾਈ ਦੀ ਤਿਆਰੀ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੀ ਹੈ। ਇਸ ਸਿਲਸਿਲੇ 'ਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਨਾਲ ਗੱਲਬਾਤ ਕੀਤੀ ਤੇ ਇਸ ਮੁੱਦੇ ਸੰਬੰਧੀ ਕੁਝ ਫੈਸਲੇ ਕੀਤੇ।

Paddy Stubble: ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ, ਇਹ ਕਹਿਣਾ ਹੈ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ। ਦੱਸ ਦੇਈਏ ਕਿ ਧਾਲੀਵਾਲ ਨੇ ਸ਼ੁਕਰਵਾਰ ਨੂੰ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਕਰਕੇ ਪਰਾਲੀ ਸਾੜਨ ਨੂੰ ਰੋਕਣ ਲਈ ਬਣਾਏ ਗਏ ਰੂਪ-ਰੇਖਾ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਝੋਨੇ ਦੀ ਪਰਾਲੀ ਵੱਡੀ ਚੁਣੌਤੀ: ਧਾਲੀਵਾਲ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਦਾ ਮੁੱਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਉਭਾਰਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਠੋਸ ਕਦਮ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਡੀਕੰਪੋਜ਼ਰ ਸਪਰੇਅ ਵਰਗੇ ਕੁਝ ਨਵੀਨਤਮ ਵਿਗਿਆਨਕ ਤਰੀਕਿਆਂ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।

ਪੰਜਾਬ-ਦਿੱਲੀ ਨੇ ਮਿਲਾਇਆ ਹੱਥ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਦਿੱਲੀ ਸਰਕਾਰਾਂ ਨੇ ਪਾਇਲਟ ਪ੍ਰੋਜੈਕਟ ਵਜੋਂ ਪੰਜਾਬ ਵਿੱਚ 5000 ਏਕੜ ਰਕਬੇ ਵਿੱਚ ਪੂਸਾ ਬਾਇਓ ਡੀਕੰਪੋਜ਼ਰ ਦਾ ਛਿੜਕਾਅ ਕਰਕੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹੱਥ ਮਿਲਾਇਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਵੀ ਕੀਤੀ।

ਇਹ ਵੀ ਪੜ੍ਹੋਪੰਜਾਬ 'ਚ ਪਰਾਲੀ ਲਈ ਪਾਇਲਟ ਪ੍ਰੋਜੈਕਟ, 5000 ਏਕੜ ਰਕਬੇ 'ਚ ਹੋਵੇਗਾ ਸਪਰੇਅ

ਦੱਸ ਦੇਈਏ ਕਿ ਦਿੱਲੀ-ਐਨਸੀਆਰ ਦੇ ਨਾਲ ਲੱਗਦੇ ਸੂਬਿਆਂ 'ਚ ਪਰਾਲੀ ਹਰ ਸਾਲ ਇੱਕ ਵੱਡੀ ਸਮੱਸਿਆ ਬਣ ਜਾਂਦੀ ਹੈ। ਹਰਿਆਣਾ ਅਤੇ ਪੰਜਾਬ ਦੇ ਖੇਤਾਂ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਗਿਰ ਜਾਂਦਾ ਹੈ। ਸਰਕਾਰਾਂ ਇਸ ਸਥਿਤੀ ਤੋਂ ਬਚਣ ਲਈ ਨਵੇਂ ਵਿਕਲਪਾਂ ਦੀ ਖੋਜ ਕਰ ਰਹੀਆਂ ਹਨ। ਇਸ ਲੜੀ ਵਿੱਚ, ਕੇਜਰੀਵਾਲ ਸਰਕਾਰ ਨੇ ਖੇਤਾਂ ਵਿੱਚ ਬਾਇਓ-ਡੀਕੰਪੋਜ਼ਰ ਦਾ ਮੁਫਤ ਛਿੜਕਾਅ ਕਰਨ ਦਾ ਫੈਸਲਾ ਕੀਤਾ ਹੈ।

Summary in English: War-level work against stubble burning has started in Punjab, paddy stubble is a big challenge: Dhaliwal

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters