1. Home
  2. ਖਬਰਾਂ

15 June ਤੋਂ Weather Change, ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸੰਦੇਸ਼

ਆਉਣ ਵਾਲੀ 15 ਤੋਂ 17 ਜੂਨ ਤੱਕ ਪੰਜਾਬ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦਾ ਅਨੁਮਾਨ ਹੈ, ਅਜਿਹੇ 'ਚ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫਸਲਾਂ ਸੰਬੰਧੀ ਸਲਾਹ ਦਿੱਤੀ ਗਈ ਹੈ।

Gurpreet Kaur Virk
Gurpreet Kaur Virk
15 ਜੂਨ ਤੋਂ ਮੌਸਮ 'ਚ ਬਦਲਾਅ, ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸੰਦੇਸ਼

15 ਜੂਨ ਤੋਂ ਮੌਸਮ 'ਚ ਬਦਲਾਅ, ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸੰਦੇਸ਼

Agriculture Bulletin: ਜੂਨ ਮਹੀਨੇ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ, ਪਰ ਹਫਤਾ ਲੰਗਦਿਆਂ ਹੀ ਮੁੜ ਤੋਂ ਗਰਮੀ ਪੈਣੀ ਸ਼ੁਰੂ ਹੋ ਗਈ। ਫਿਲਹਾਲ ਮੌਸਮ ਵਿਭਾਗ ਨੇ 15 ਜੂਨ ਤੋਂ ਪੰਜਾਬ 'ਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਅਜਿਹੇ 'ਚ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫਸਲਾਂ ਸੰਬੰਧੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 14, 15 ਅਤੇ 16 ਜੂਨ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ-ਬਿਜਲੀ ਚਮਕਣ ਦੀ ਵੀ ਪੇਸ਼ੀਨਗੋਈ ਕੀਤੀ ਹੈ।

ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਮੌਸਮ ਅਤੇ ਫ਼ਸਲਾਂ ਦੀ ਸਥਿਤੀ ਬਾਰੇ ਖੇਤੀ ਸਬੰਧੀ ਸੰਦੇਸ਼ ਦਿੱਤਾ ਹੈ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਕਿਸਾਨਾਂ ਨੂੰ ਮੌਸਮ ਨੂੰ ਧਿਆਨ 'ਚ ਰੱਖ ਕੇ ਖੇਤੀ ਦਾ ਧੰਦਾ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : September Kisan Mela: ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ, ਆਖ਼ਿਰੀ ਮਿਤੀ ਤੋਂ ਪਹਿਲਾਂ ਭੇਜੋ ਨਾਮਜ਼ਦਗੀਆਂ

ਖੇਤੀ ਫਸਲਾਂ:

ਝੋਨਾ:

● ਕਿਸਾਨ ਵੀਰਾ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਪੂਰੀ ਕਰ ਲਵੋ ਅਤੇ ਸਿੱਧੀ ਬੀਜਾਈ ਵਾਲੇ ਖੇਤਾਂ ਵਿੱਚ ਨਦੀਨਾ ਦੀ ਰੋਕਥਾਮ ਪੀ.ਏ.ਯੂ. ਦੀ ਸਿਫਾਰਿਸ਼ਾਂ ਦੇ ਅਨੁਸਾਰ ਕਰੋ।

● ਇਹ ਸਮਾਂ ਬਾਸਮਤੀ ਦੀਆਂ ਕਿਸਮਾਂ ਸੀ ਐਸ ਆਰ 30 ਅਤੇ ਪੂਸਾ ਬਾਸਮਤੀ 1509 ਦੀ ਪਨੀਰੀ ਲਾਉਣ ਲਈ ਢੁੱਕਵਾਂ ਹੈ।

● ਝੋਨੇ ਦੀਆਂ ਸਿਫ਼ਾਰਸ਼ ਕੀਤੀ ਕਿਸਮ ਪੀ ਆਰ 126 ਦੀ ਪਨੀਰੀ ਦੀ ਬਿਜਾਈ ਕਰ ਲਉ।ਬੀਜ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਬਿਜਾਈ ਤੋਂ ਪਹਿਲਾਂ ਬੀਜ ਨੂੰ 3 ਗ੍ਰਾਮ ਸਪਰਿੰਟ ਪ੍ਰਤੀ ਕਿੱਲੋ ਦੇ ਹਿਸਾਬ ਨਾਲ 10-12 ਮਿ.ਲਿ. ਪਾਣੀ ਵਿੱਚ ਘੋਲ ਕੇ ਸੋਧ ਲਉ।

● ਝੋਨੇ ਦੀ ਪਨੀਰੀ ਨੂੰ ਲੋੜ ਅਨੁਸਾਰ ਪਾਣੀ ਦਿੰਦੇ ਰਹੋ।ਅੱਧ ਮਈ ਵਿੱਚ ਬੀਜੀ ਗਈ ਝੋਨੇ ਦੀ ਪਨੀਰੀ ਨੂੰ ਯੂਰੀਆ ਦੀ ਦੂਸਰੀ ਖੁਰਾਕ (26 ਕਿਲੋ/ਏਕੜ) ਪਾਉ ਤਾਂ ਜੋ ਖੇਤ ਵਿੱਚ ਲਗਾਉਣ ਲਈ ਪਨੀਰੀ ਸਮੇਂ ਸਿਰ ਤਿਆਰ ਹੋ ਜਾਵੇ।

● ਝੋਨੇ ਜਾਂ ਬਾਸਮਤੀ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗ੍ਰਾਮ ਸਰ੍ਹੋਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।

ਇਹ ਵੀ ਪੜ੍ਹੋ : Diwan Todarmal Haweli ਦੀ ਇਤਿਹਾਸਕ ਇਮਾਰਤ ਨੂੰ ਮਿਲੇਗੀ ਪੁਰਾਤਨ ਦਿੱਖ

ਨਰਮਾ:

● ਫ਼ਸਲ ਨੂੰ ਫੁੱਲ ਨਿਕਲਣ ਅਤੇ ਫ਼ਲ ਪੈਣ ਸਮੇਂ ਪਾਣੀ ਦੀ ਘਾਟ ਨਾ ਆਉਣ ਦਿਓ।

● ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।

● ਨਰਮੇ ਅਤੇ ਹੋਰ ਫ਼ਸਲਾਂ ਜਿਵੇਂ ਕਿ ਮੂੰਗੀ ਉੱਪਰ ਚਿੱਟੀ ਮੱਖੀ ਦਾ ਲਗਾਤਾਰ ਸਰਵੇਖਣ ਕਰਦੇ ਰਹੋ।

● ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਸਟਿਕਾ/ਡੈਲਟਾ ਟਰੈਪ ਵਰਤੋ ਜਿਸ ਵਿੱਚ ਘੱਟੋ ਘੱਟ 10 ਮਾਈਕ੍ਰੋਲਿਟਰ ਫਿਰੋਮੋਨਪ੍ਰਤੀ ਲਿਉਰ (ਗੋਸੀਪਲੋਰ) ਹੋਵੇ ਅਤੇ ਇਸ ਨੂੰ ਫ਼ਸਲ ਤੋਂ 15 ਸੈਂਟੀਮੀਟਰ ਉੱਚਾ ਰੱਖੋ। ਲਿਉਰ ਨੂੰ 15 ਦਿਨਾਂ ਬਾਅਦ ਬਦਲੋ ਅਤੇ ਇੱਕ ਟਰੈਪ ਪ੍ਰਤੀ ਹੈਕਟਰ ਵਰਤੋ।

ਮੱਕੀ (ਚਾਰਾ):

● ਮੱਕੀ ਦੇ ਗੜੂਏਂ ਦੀ ਸੁੱਚਜੀ ਰੋਕਥਾਮ ਲਈ ਬਿਜਾਈ ਤੋਂ 2-3 ਹਫ਼ਤੇ ਬਾਅਦ ਜਾਂ ਜਦੋਂ ਗੜੂਏਂ ਦਾ ਹਮਲਾ ਨਜ਼ਰ ਆਵੇ ਤਾਂ ਹਮਲੇ ਵਾਲੇ ਬੂੂਟੇ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ। ਫ਼ਸਲ ਨੂੰ ਗੜੂਏਂ ਦੇ ਹਮਲੇ ਤੋਂ ਬਚਾਊਣ ਲਈ 40 ਮਿਲੀਲੀਟਰ ਕੋਰਾਜਨ 18.5 ਅੇਸ ਸ਼ੀ ਦਾ 60-80 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ।

ਸਬਜੀਆਂ:

● ਵੱਧ ਝਾੜ ਲੈਣ ਲਈ ਸਬਜ਼ੀਆਂ ਦੀ ਵਾਢੀ ਸਹੀ ਸਮੇਂ 'ਤੇ ਕਰਦੇ ਰਹੋ।

● ਭਿੰਡੀ ਦੀ ਪੰਜਾਬ ਸੁਹਾਵਨੀ, ਪੰਜਾਬ ਲਾਲੀਮਾ ਅਤੇ ਲੋਬੀਏ ਦੀ ਕਾਉ ਪੀਅ 263 ਕਿਸਮਾਂ ਦੀ ਬੀਜਾਈ ਕੀਤੀ ਜਾ ਸਕਦੀ ਹੈ।

● ਕੱਦੂ ਜਾਤੀ ਦੀਆਂ ਸਬਜ਼ੀਆਂ ਵਿੱਚ ਘੀਆ ਕੱਦੂ, ਘੀਆ ਤੋਰੀ, ਕਰੇਲਾ ਅਤੇ ਟੀਂਡੇ ਦਾ 2 ਕਿਲੋ ਬੀਜ ਪ੍ਰਤੀ ਏਕੜ ਅਤੇ ਵੰਗੇ ਦਾ 1 ਕਿਲੋ ਪ੍ਰਤੀ ਏਕੜ ਸਿਫ਼ਾਰਸ਼ ਮੁਤਾਬਕ ਬੀਜੋ।

● ਗੋਭੀ ਦੀਆਂ ਅਗੇਤੀਆਂ ਕਿਸਮਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਬਾਗਬਾਨੀ:

● ਫ਼ਲਦਾਰ ਬੂਟਿਆਂ ਖਾਸ ਕਰਕੇ ਅੰਬ, ਲੀਚੀ, ਨਾਸ਼ਪਾਤੀ, ਨਿੰਬੂ ਜਾਤੀ ਦੇ ਬਾਗਾਂ ਜਿਹਨਾਂ ਉੱਪਰ ਇਸ ਸਮੇ ਫ਼ਲ ਲੱਗਿਆ ਹੋਇਆ ਹੈ ਉਹਨਾ ਵਿੱਚ ਲਗਾਤਾਰ ਸਿੱਲ੍ਹ ਬਣਾਈ ਰੱਖੋ ਅਤੇ ਲਗਾਤਾਰ ਹਲਕੀਆਂ ਸਿੰਚਾਈਆਂ ਕਰਦੇ ਰਹੋ,ਬੂਟਿਆਂ ਦੇ ਮੁੱਢਾਂ ਨੂੰ ਤਿੱਖੀ ਧੁੱਪ ਤੋਂ ਬਚਾਉਣ ਲਈ ਕਲੀ ਦੇ ਘੋਲ ਦਾ ਲੇਪ ਕੀਤਾ ਜਾ ਸਕਦਾ ਹੈ। ਛੋਟੇ ਫ਼ਲਦਾਰ ਬੂਟਿਆਂ ਨੂੰ ਤੇਜ ਗਰਮੀ ਤੋਂ ਬਚਾਉਣ ਲਈ ਪਰਾਲੀ ਜਾਂ ਖ਼ਜ਼ੂਰ ਦੇ ਪੱਤਿਆਂ ਨਾਲ ਛੌਰਾ ਕੀਤਾ ਜਾ ਸਕਦਾ ਹੈ।

● ਅਮਰੂਦ ਦੇ ਬਾਗਾਂ ਵਿੱਚ, ਨਦੀਨਾਂ ਨੂੰ ਕਾਬੂ ਕਰਨ ਅਤੇ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਪਰਾਲੀ ਨਾਲ ਮਲਚਿੰਗ ਕੀਤੀ ਜਾ ਸਕਦੀ ਹੈ। ਰਸਾਇਣਕ ਖਾਦਾਂ ਦਾ ਪਹਿਲਾ ਬੈਚ ਮਲਚਿੰਗ ਤੋਂ ਪਹਿਲਾਂ ਪੌਦਿਆਂ ਨੂੰ ਪਾਓ।

● ਭੇਰ ਅਤੇ ਅਮਰੂਦ ਦੇ ਬਾਗ ਨੂੰ ਛੱਡ ਕੇ ਇਸ ਮਹੀਨੇ ਬਾਗਾਂ ਦੀ ਵਹਾਈ ਤੋਂ ਪਰਹੇਜ ਕਰੋ। ਨਦੀਨਾਂ ਦੀ ਰੋਕਥਾਂਮ ਲਈ ਸਰਵ ਪੱਖੀ ਉਪਰਾਲੇ ਅਪਣਾਉ ।

ਪਸ਼ੂ ਪਾਲਣ:

● ਪਸ਼ੂਆਂ ਨੂੰ ਚਿੱਚੜ, ਜੂੰਆਂ ਅਤੇ ਮੱਖੀਆਂ ਤੋਂ ਬਚਾਉਣਾ ਚਾਹੀਦਾ ਹੈ ਕਿਉਂਕਿ ਇਹ ਖੂੁਨ ਚੂਸਣ ਦੇ ਨਾਲ ਨਾਲ ਹੋਰ ਬਹੁਤ ਸਾਰੀਆਂ ਬਿਮਾਰੀਆਂ ਫੈਲਾਉਂਦੇ ਹਨ।

● ਪਸ਼ੂਆਂ ਉਪਰ ਦਵਾਈ ਲਗਾਉਣ ਜਾਂ ਸ਼ੈੱਡ ਅੰਦਰ ਸਪਰੇਅ ਕਰਨ ਸਮੇਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।ਜੇ ਪਸ਼ੂ ਦੀ ਚਮੜੀ ਤੇ ਜਖਮ ਹੋਵੇ, ਤਾਂ ਉੱਥੇ ਚਿਚੜੀਆਂ ਵਾਲੀ ਦਵਾਈ ਨਾ ਲਗਾਉ।

● ਚਿਚੜੀਆਂ ਅਕਸਰ ਪਸ਼ੂਆਂ ਦੀ ਧੋਣ, ਲੇਵੇ ਦੇ ਆਸੇ ਪਾਸੇ ਅਤੇ ਪੂੰਛ ਥੱਲੇ ਲੁਕਦੇ ਹਨ, ਸੋ ਇਨ੍ਹਾਂ ਥਾਵਾਂ ਤੇ ਦਵਾਈ ਚੰਗੀ ਤਰ੍ਹਾਂ ਲਗਾਉ।

● ਸ਼ੈਡ ਅੰਦਰ ਸਪਰੇਅ ਕਰਨ ਵੇਲੇ ਖੁਰਲੀਆਂ ਢੱਕ ਦਿਉ ਅਤੇ ਪਸ਼ੂਆਂ ਦੇ ਮੂੰਹ ਤੇ ਛਿਕਲੀ ਪਾ ਦਿਉ ਤਾਂ ਜੋ ਉਹ ਦਵਾਈ ਨਾ ਚੱਟਣ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)

Summary in English: Weather Change from June 15, message from experts to farmers

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters