1. Home
  2. ਮੌਸਮ

Weather Forecast LIVE Update: Alert! ਦਿੱਲੀ ਸਣੇ ਇਨ੍ਹਾਂ ਸੂਬਿਆਂ 'ਚ ਅੱਜ ਹੋਵੇਗੀ ਬਾਰਿਸ਼!

ਮੌਸਮ ਵਿਭਾਗ ਮੁਤਾਬਕ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਪ੍ਰੀ-ਮਾਨਸੂਨ ਬਾਰਸ਼ ਜਾਰੀ ਹੈ। ਦਿੱਲੀ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
ਅੱਜ ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼

ਅੱਜ ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼

Weather Update: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮਾਨਸੂਨ ਉੱਤਰ ਭਾਰਤ ਵੱਲ ਵਧਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਹੀ ਕਈ ਸੂਬਿਆਂ 'ਚ ਪ੍ਰੀ-ਮਾਨਸੂਨ ਬਾਰਸ਼ ਜਾਰੀ ਹੈ। ਦਿੱਲੀ ਵਿੱਚ ਅੱਜ ਵੀ ਮੀਂਹ ਪੈਣ ਦੀ ਉਮੀਦ ਹੈ।

Rainfall Alert: ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਵੱਖ-ਵੱਖ ਸੂਬਿਆਂ 'ਚ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਮਾਨਸੂਨ ਨੇ ਕੇਰਲ 'ਚ ਦੋ ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਸੀ, ਜਦੋਂਕਿ, ਅੱਜ ਮਾਨਸੂਨ ਕਰਨਾਟਕ 'ਚ ਪਹੁੰਚ ਜਾਵੇਗਾ। ਆਉਣ ਵਾਲੇ ਦਿਨਾਂ 'ਚ ਮਾਨਸੂਨ ਉੱਤਰੀ ਭਾਰਤ ਵੱਲ ਵਧਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਕਈ ਸੂਬਿਆਂ 'ਚ ਪ੍ਰੀ-ਮਾਨਸੂਨ ਬਾਰਸ਼ ਜਾਰੀ ਹੈ। ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather: ਜੂਨ ਦੇ ਦੂਜੇ ਦਿਨ ਵੀ ਮੌਸਮ ਨੇ ਆਪਣੇ ਤੇਵਰ ਤਿੱਖੇ ਕੀਤੇ ਹੋਏ ਹਨ। ਅਜਿਹਾ ਜਾਪਦਾ ਹੈ ਜਿਵੇਂ ਸਾਰਾ ਦਿਨ ਅਸਮਾਨ ਤੋਂ ਅੱਗ ਵਰ੍ਹਦੀ ਹੋਵੇ। ਤੇਜ਼ ਧੁੱਪ ਕਾਰਨ ਲੋਕ ਬੇਚੈਨ ਅਤੇ ਬੇਵੱਸ ਨਜ਼ਰ ਆ ਰਹੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬੁੱਧਵਾਰ ਨੂੰ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਬਠਿੰਡਾ ਵਿੱਚ ਦਿਨ ਦਾ ਤਾਪਮਾਨ 46.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਲੁਧਿਆਣਾ ਵਿੱਚ 45.6, ਪਟਿਆਲਾ ਵਿੱਚ 45.3, ਫ਼ਿਰੋਜ਼ਪੁਰ ਵਿੱਚ 44.4, ਅੰਮ੍ਰਿਤਸਰ ਅਤੇ ਬਰਨਾਲਾ ਵਿੱਚ 43 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਪਾਰਾ 42.5 ਡਿਗਰੀ ਤੋਂ ਉਪਰ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ 5 ਜੂਨ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।

Delhi-NCR Updated Weather: ਦਿੱਲੀ ਦੀ ਸਫਦਰਜੰਗ ਆਬਜ਼ਰਵੇਟਰੀ ਨੇ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਦਰਜ ਕੀਤਾ ਅਤੇ ਇਹ ਅੰਸ਼ਕ ਤੌਰ 'ਤੇ ਬੱਦਲਵਾਈ ਸੀ, ਹਾਲਾਂਕਿ ਅਗਲੇ 5 ਤੋਂ 6 ਦਿਨਾਂ ਤੱਕ ਗਰਮੀ ਦੀ ਲਹਿਰ ਦੇ ਹਾਲਾਤ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਤੇਜ਼ ਗਰਮੀ ਅਤੇ ਨਮੀ ਕਾਰਨ ਮਈ ਅਤੇ ਜੂਨ 'ਚ ਵੀ ਇਸੇ ਤਰ੍ਹਾਂ ਦੇ ਤੇਜ਼ ਤੂਫਾਨ ਆਉਣ ਦੀ ਸੰਭਾਵਨਾ ਰਹਿੰਦੀ ਹੈ। ਅਜਿਹੀਆਂ ਸਥਿਤੀਆਂ ਦੀ ਇੱਕ ਜਾਂ ਦੋ ਦਿਨ ਪਹਿਲਾਂ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਗਲੇ ਇੱਕ ਹਫ਼ਤੇ ਤੱਕ ਦਿੱਲੀ ਵਿੱਚ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਚਾਰ ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ 2 ਤੋਂ 5 ਜੂਨ ਤੱਕ ਸੂਬੇ ਦੇ ਸਾਰੇ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਊਨਾ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਜਿਹੇ 'ਚ ਮੌਸਮ ਸਾਫ ਰਹਿਣ 'ਤੇ ਤਾਪਮਾਨ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਮੈਦਾਨੀ ਇਲਾਕਿਆਂ ਦੇ ਕਈ ਹਿੱਸਿਆਂ 'ਚ ਲੋਕਾਂ ਨੂੰ ਗਰਮ ਹਵਾਵਾਂ ਨਾਲ ਜੂਝਣਾ ਪੈ ਸਕਦਾ ਹੈ।

Uttar Pradesh Updated Weather: ਵੀਰਵਾਰ ਤੋਂ ਯੂਪੀ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਇੱਕ ਹਫ਼ਤੇ ਤੱਕ ਮੌਸਮ ਅਜਿਹਾ ਹੀ ਰਹੇਗਾ, ਹਾਲਾਂਕਿ ਇਸ ਦੌਰਾਨ ਤਾਪਮਾਨ ਵਿੱਚ ਬਹੁਤਾ ਵਾਧਾ ਨਹੀਂ ਹੋਵੇਗਾ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 25 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਇਸ ਦੌਰਾਨ ਗਰਮੀ ਦਾ ਪ੍ਰਕੋਪ ਵਧੇਗਾ ਪਰ ‘ਲੂ’ ਚੱਲਣ ਦੀ ਸੰਭਾਵਨਾ ਘੱਟ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਮਾਨਸੂਨ ਨੂੰ ਲੈ ਕੇ ਕੀਤੀ ਗਈ ਭਵਿੱਖਬਾਣੀ ਮੁਤਾਬਕ 15 ਜੂਨ ਦੇ ਆਸ-ਪਾਸ ਮਾਨਸੂਨ ਯੂਪੀ ਵਿੱਚ ਦਸਤਕ ਦੇ ਸਕਦਾ ਹੈ।

ਇਹ ਵੀ ਪੜ੍ਹੋ : Weather Forecast LIVE Update : ਜੂਨ 'ਚ ਮੌਸਮ ਦਾ ਮਿਜਾਜ਼ ਰਹੇਗਾ ਰਲਵਾਂ-ਮਿਲਵਾਂ!

Rajasthan Updated Weather: ਰਾਜਸਥਾਨ 'ਚ ਤਾਪਮਾਨ ਇੱਕ ਵਾਰ ਫਿਰ ਤੋਂ ਚੜ੍ਹਨਾ ਸ਼ੁਰੂ ਹੋ ਗਿਆ ਹੈ। ਫਿਲਹਾਲ 'ਲੂ' ਦੀ ਸਥਿਤੀ ਪੈਦਾ ਨਹੀਂ ਹੋ ਰਹੀ, ਪਰ ਗਰਮੀ ਦਾ ਪ੍ਰਕੋਪ ਜਾਰੀ ਹੈ। ਬੁੱਧਵਾਰ ਨੂੰ ਜੈਪੁਰ ਅਤੇ ਉਦੈਪੁਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਦੇਖੀ ਗਈ, ਜਦੋਂਕਿ, ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਿਹਾ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਹੀਟ ਸਟ੍ਰੋਕ ਦਾ ਪ੍ਰਕੋਪ ਵੀ ਭੁਗਤਣਾ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਵਿੱਚ 25 ਜੂਨ ਤੱਕ ਮਾਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ।

IMD Alert: ਦੱਖਣੀ ਰਾਜ ਕੇਰਲ ਵਿੱਚ ਮਾਨਸੂਨ ਦੀ ਬਾਰਸ਼ ਸ਼ੁਰੂ ਹੋ ਗਈ ਹੈ, ਇਸ ਲਈ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਮਾਨਸੂਨ ਲਈ 2-3 ਹਫ਼ਤਿਆਂ ਤੱਕ ਇੰਤਜ਼ਾਰ ਕਰਨਾ ਪਵੇਗਾ। ਇਸ ਦੌਰਾਨ ਮਾਨਸੂਨ ਤੋਂ ਪਹਿਲਾਂ ਹੋਈ ਬਾਰਿਸ਼ ਨੇ ਕੁਝ ਰਾਹਤ ਜ਼ਰੂਰ ਦਿੱਤੀ ਹੈ, ਪਰ ਹੁਣ ਇਕ ਵਾਰ ਫਿਰ ਤੋਂ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਵੀਰਵਾਰ ਨੂੰ ਦਿੱਲੀ-ਐਨਸੀਆਰ 'ਚ ਸਵੇਰ ਤੋਂ ਹੀ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ, ਦਿਨ ਵੇਲੇ ਹਲਕੀ ਬੂੰਦਾਬਾਂਦੀ ਹਹੋਣ ਦੀ ਉਮੀਦ ਹੈ ਅਤੇ ਅਗਲੇ ਇੱਕ ਹਫ਼ਤੇ ਤੱਕ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ ਹੈ।

Summary in English: Weather Forecast LIVE Update: Alert! It will rain in these states including Delhi!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters