1. Home
  2. ਮੌਸਮ

Weather Update Today: ਦੇਸ਼ ਦੇ ਕਈ ਸੂਬਿਆਂ 'ਚ 'ਲੂ' ਦਾ ਪ੍ਰਕੋਪ! ਦਿੱਲੀ 'ਚ ਯੈਲੋ ਅਲਰਟ ਜਾਰੀ!

ਮੌਸਮ ਵਿਭਾਗ ਨੇ ਅਗਲੇ 2 ਤੋਂ 3 ਦਿਨਾਂ ਤੱਕ ਦਿੱਲੀ, ਰਾਜਸਥਾਨ, ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਯੂਪੀ ਅਤੇ ਮੱਧ ਪ੍ਰਦੇਸ਼ ਦੇ ਉੱਤਰੀ ਖੇਤਰਾਂ ਵਿੱਚ ਹੀਟਵੇਵ ਦੀ ਸੰਭਾਵਨਾ ਜਤਾਈ ਹੈ।

Gurpreet Kaur Virk
Gurpreet Kaur Virk
ਦਿੱਲੀ 'ਚ 'ਯੈਲੋ ਅਲਰਟ' ਜਾਰੀ

ਦਿੱਲੀ 'ਚ 'ਯੈਲੋ ਅਲਰਟ' ਜਾਰੀ

Weather Today: ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਦਾ ਕਹਿਰ ਜਾਰੀ ਹੈ। ਦਿੱਲੀ 'ਚ ਚੱਲ ਰਹੇ 'ਲੂ' ਕਾਰਨ ਗਰਮੀ ਦਾ ਪ੍ਰਕੋਪ ਹੋਰ ਵਧ ਗਿਆ ਹੈ ਅਤੇ ਫਿਲਹਾਲ ਇਸ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਦੀ ਮੰਨੀਏ ਤਾਂ 5 ਜੂਨ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਉੱਤਰ-ਪੱਛਮੀ ਖੇਤਰ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Punjab Weather: ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਨੇ ਤੜਫਾਉਣਾ ਸ਼ੁਰੂ ਕਰ ਦਿੱਤੀ ਹੈ। ਸੂਬੇ ਦੇ ਕਈ ਜ਼ਿਲ੍ਹੇ ਮੁੜ ਗਰਮੀ ਦੀ ਲਪੇਟ ਵਿੱਚ ਆ ਗਏ ਹਨ। ਸਥਿਤੀ ਇਹ ਹੈ ਕਿ ਸੜਕਾਂ ਦਿਨ ਵੇਲੇ ਪੂਰੀ ਤਰ੍ਹਾਂ ਸੁੰਨਸਾਨ ਹੁੰਦੀਆਂ ਜਾ ਰਹੀਆਂ ਹਨ। ਐਤਵਾਰ ਨੂੰ ਕਈ ਜ਼ਿਲਿਆਂ 'ਚ ਗਰਮ ਹਵਾਵਾਂ ਚੱਲਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਗਰਮੀ ਕਾਰਣ ਸਭ ਤੋਂ ਮਾੜੀ ਹਾਲਤ ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ 'ਚ ਬਣੀ ਹੋਈ ਹੈ। ਸ਼ਨੀਵਾਰ ਨੂੰ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 46.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਹੀਟ ਵੇਵ ਵਧਣ ਦੀ ਸੰਭਾਵਨਾ ਹੈ। ਹਾਲਾਂਕਿ, ਸੋਮਵਾਰ ਤੋਂ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ 8 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

Delhi-NCR Updated Weather: ਦਿੱਲੀ-ਐਨਸੀਆਰ ਵਿੱਚ ਸ਼ਨੀਵਾਰ ਨੂੰ ਜ਼ਬਰਦਸਤ ਗਰਮੀ ਰਹੀ। ਇਸ ਦੌਰਾਨ 'ਲੂ' ਚੱਲਣ ਕਾਰਨ ਲੋਕ ਹਾਲੋ-ਬੇਹਾਲ ਰਹੇ। ਦਿੱਲੀ ਦੇ ਮੁੰਗੇਸ਼ਪੁਰ 'ਚ ਸ਼ਨੀਵਾਰ ਨੂੰ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਬੇਸ ਸਟੇਸ਼ਨ ਸਫਦਰਜੰਗ ਦਾ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਰਿਹਾ। ਭਾਰਤੀ ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਦਿੱਲੀ ਦੇ ਤਾਪਮਾਨ 'ਚ ਫਿਰ ਤੋਂ ਗਿਰਾਵਟ ਆ ਸਕਦੀ ਹੈ ਅਤੇ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ, ਹਾਲਾਂਕਿ ਕੁਝ ਹਿੱਸਿਆਂ 'ਚ 'ਲੂ' ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Himachal Pradesh Updated Weather: ਹਿਮਾਚਲ ਪ੍ਰਦੇਸ਼ 'ਚ ਮੌਸਮ ਦੀ ਬੇਰੁਖੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਸੂਬੇ 'ਚ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਅਜਿਹੇ 'ਚ ਲੋਕਾਂ ਨੂੰ ਕੁਝ ਦਿਨ ਹੋਰ ਗਰਮੀ ਦਾ ਸੰਤਾਪ ਝੱਲਣਾ ਪਵੇਗਾ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਊਨਾ, ਕਾਂਗੜਾ, ਹਮੀਰਪੁਰ, ਬਿਲਾਸਪੁਰ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਹੀਟ ਵੇਵ ਦੇ ਹਾਲਾਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਊਨਾ, ਨਾਹਨ ਅਤੇ ਸੋਲਨ 'ਚ ਸ਼ਨੀਵਾਰ ਨੂੰ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਊਨਾ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜੋ ਸੂਬੇ ਵਿੱਚ ਸਭ ਤੋਂ ਵੱਧ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 10 ਜੂਨ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

Uttar Pradesh Updated Weather: ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਮੌਸਮ ਦੇ ਕਹਿਰ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ। ਐਤਵਾਰ ਨੂੰ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਗਰਮ ਹਵਾਵਾਂ ਦਾ ਪ੍ਰਕੋਪ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲਿਆਂ 'ਚ 'ਲੂ' ਚੱਲਣ ਦੀ ਸੰਭਾਵਨਾ ਹੈ। ਰਾਜਧਾਨੀ ਲਖਨਊ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਔਸਤਨ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

Uttarakhand Updated Weather: ਉੱਤਰਾਖੰਡ ਵਿੱਚ ਵੀ ਅੱਤ ਦੀ ਗਰਮੀ ਆਪਣਾ ਕਹਿਰ ਮਚਾ ਰਹੀ ਹੈ। ਕੜਕਦੀ ਧੁੱਪ ਦੇ ਵਿਚਕਾਰ ਗਰਮੀ ਨੇ ਮੈਦਾਨੀ ਇਲਾਕਿਆਂ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਜ਼ਿਆਦਾਤਰ ਮੈਦਾਨੀ ਇਲਾਕਿਆਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ। ਮੌਸਮ ਕੇਂਦਰ ਮੁਤਾਬਕ ਹੁਣ ਗਰਮੀ ਹੋਰ ਇਮਤਿਹਾਨ ਲੈ ਸਕਦੀ ਹੈ। ਅੱਜ ਕੁਝ ਥਾਵਾਂ 'ਤੇ ਹਨ੍ਹੇਰੀ ਅਤੇ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂਕਿ, ਮੈਦਾਨੀ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਕੋਪ ਜਾਰੀ ਰਹਿ ਸਕਦਾ ਹੈ।

ਇਹ ਵੀ ਪੜ੍ਹੋ : Weather Update Today: ਉੱਤਰ ਭਾਰਤ 'ਚ ਮੁੜ ਗਰਮੀ ਦਾ ਕਹਿਰ! 'ਲੂ' ਅਲਰਟ ਜਾਰੀ!

Rajasthan Updated Weather: ਰਾਜਸਥਾਨ ਵਿੱਚ ਖੁਸ਼ਕ ਮੌਸਮ ਅਤੇ ਵਧਦੇ ਤਾਪਮਾਨ ਕਾਰਨ ਇੱਕ ਵਾਰ ਫਿਰ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਬੀਕਾਨੇਰ, ਧੌਲਪੁਰ, ਕਰੌਲੀ, ਚੁਰੂ, ਹਨੂੰਮਾਨਗੜ੍ਹ ਅਤੇ ਸ਼੍ਰੀ ਗੰਗਾਨਗਰ ਜ਼ਿਲ੍ਹਿਆਂ ਵਿੱਚ 'ਲੂ' ਚੱਲਣ ਬਾਰੇ ਅਲਰਟ ਜਾਰੀ ਕੀਤਾ ਸੀ। ਦੂਜੇ ਪਾਸੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਸਥਾਨ ਵਿੱਚ 15 ਤੋਂ 20 ਜੂਨ ਤੱਕ ਮਾਨਸੂਨ ਪਹੁੰਚ ਜਾਵੇਗਾ।

IMD Alert: ਬੇਸ਼ਕ ਭਾਰਤ 'ਚ ਮਾਨਸੂਨ ਦੀ ਦਸਤਕ ਹੋ ਗਈ ਹੈ, ਪਰ ਅੱਤ ਦੀ ਗਰਮੀ ਅਜੇ ਵੀ ਉੱਤਰੀ ਅਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰ ਰਹੀ ਹੈ। ਭਾਰਤ ਮੌਸਮ ਵਿਭਾਗ (IMD) ਦੇ ਤਾਜ਼ਾ ਅਨੁਮਾਨਾਂ ਅਨੁਸਾਰ ਉੱਤਰੀ ਭਾਰਤ ਵਿੱਚ ਅਗਲੇ 2 ਤੋਂ 3 ਦਿਨਾਂ ਤੱਕ ਭਿਆਨਕ ਗਰਮੀ ਹੋਵੇਗੀ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਸ਼ੁੱਕਰਵਾਰ ਨੂੰ ਆਪਣੀ ਆਮ ਸ਼ੁਰੂਆਤ ਦੀ ਮਿਤੀ ਤੋਂ ਘੱਟੋ-ਘੱਟ ਚਾਰ ਦਿਨ ਪਹਿਲਾਂ ਪੱਛਮੀ ਬੰਗਾਲ ਪਹੁੰਚ ਗਿਆ ਅਤੇ ਸੂਬੇ ਦੇ ਉਪ-ਹਿਮਾਲੀਅਨ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਨੂੰ ਕਵਰ ਕਰ ਲਿਆ ਹੈ।

Summary in English: Weather Update Today: Outbreak of 'Hot' in many states! Yellow Alert issued in Delhi!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters