1. Home
  2. ਖਬਰਾਂ

ਕਣਕ ਦੀ ਖਰੀਦ ਮੁਕੰਮਲ! 5 ਮਈ ਤੋਂ ਬੰਦ ਹੋਣਗੀਆਂ ਸੂਬੇ ਦੀਆਂ ਮੰਡੀਆਂ!

ਪੰਜਾਬ ਵਿੱਚ ਕਣਕ ਦੀ ਆਮਦ ਘਟਣ ਮਗਰੋਂ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਬੰਦ ਕਰਨ ਦਾ ਫੈਸਲਾ ਕੀਤਾ ਹੈ।

Gurpreet Kaur Virk
Gurpreet Kaur Virk
5 ਮਈ ਤੋਂ ਬੰਦ ਹੋਣਗੀਆਂ ਮੰਡੀਆਂ

5 ਮਈ ਤੋਂ ਬੰਦ ਹੋਣਗੀਆਂ ਮੰਡੀਆਂ

ਪੰਜਾਬ ਵਿੱਚ ਕਣਕ ਦੀ ਆਮਦ ਘਟਣ ਮਗਰੋਂ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ ਤੇ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਮੰਡੀਆਂ ਨੂੰ 5 ਮਈ ਤੋਂ ਪੜਾਅਵਾਰ ਢੰਗ ਨਾਲ ਬੰਦ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖਰੀਦ ਬਾਬਤ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜ੍ਹਤੀਆਂ, ਮੰਡੀ ’ਚ ਕੰਮ ਕਰਨ ਵਾਲੇ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਤੇਜੀ ਨਾਲ ਪਾਉਣ ‘ਤੇ ਤਸੱਲੀ ਪ੍ਰਗਟਾਈ। ਉਨਾਂ ਕਿਹਾ ਕਿ ਅਜਿਹਾ ਖਰਾਬ ਮੌਸਮ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਹੋਇਆ ਹੈ, ਜਿਸ ਕਾਰਨ ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਅਨਾਜ ਸੁੰਗੜ ਗਿਆ ਸੀ।

ਇਸ ਮੌਕੇ ਉਨਾਂ ਕਿਹਾ ਕਿ ਆਲਮੀ ਪੱਧਰ ’ਤੇ ਕਣਕ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ, ਜ਼ਿਆਦਾਤਰ ਸੂਬਿਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਵਿੱਚ ਭਾਰੀ ਗਿਰਾਵਟ ਦੇਖੀ ਗਈ ਹੈ, ਪਰ ਇੱਕ ਵਾਰ ਫਿਰ ਪੰਜਾਬ ਨੇ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੇ ਹੁਣ ਤੱਕ 93 ਲੱਖ ਟਨ ਤੋਂ ਵੱਧ ਕਣਕ ਦੀ ਖਰੀਦ ਕਰ ਲਈ ਹੈ।

ਇਹ ਵੀ ਪੜ੍ਹੋ: ਮਾਨ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ! 26 ਹਜ਼ਾਰ ਤੋਂ ਵੱਧ ਨੌਕਰੀਆਂ ਨੂੰ ਮਿਲੀ ਮਨਜ਼ੂਰੀ!

ਪੱਤਰਕਾਰਾਂ ਵੱਲੋਂ ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਢਿੱਲ ਦੇਣ ਵਿੱਚ ਦੇਰੀ ਬਾਰੇ ਪੁੱਛੇ ਸਵਾਲ ‘ਤੇ, ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਮੰਡੀਆਂ ਵਿੱਚੋਂ ਨਮੂਨੇ ਲੈਣ ਲਈ ਅਧਿਕਾਰੀਆਂ ਦਾ ਦੂਜਾ ਸਮੂਹ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਦਾਣਿਆਂ ਦੇ ਸੁੰਗੜਣ ਦੀ ਸਮੱਸਿਆ ਦਾ ਡੂੰਘਾਈ ਨਾਲ ਪਤਾ ਲਗਾਇਆ ਜਾ ਸਕੇ। ਉਨ੍ਹਾਂ ਭਾਰਤ ਸਰਕਾਰ ਦੇ ਦੌਰੇ ‘ਤੇ ਆਏ ਅਧਿਕਾਰੀਆਂ ਨੂੰ ਰਾਜ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Summary in English: Wheat procurement complete! Mandis in the state to be closed from May 5!

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters