1. Home
  2. ਖਬਰਾਂ

Lohri 'ਤੇ ਕਿਉਂ ਸੁਣਾਈ ਜਾਂਦੀ ਹੈ Dulla Bhatti ਦੀ ਕਹਾਣੀ, ਜਾਣੋ ਇਸ ਦੀ ਮਹੱਤਤਾ

ਲੋਹੜੀ ਰਵਾਇਤੀ ਤੌਰ 'ਤੇ ਫਸਲਾਂ ਦੀ ਬਿਜਾਈ ਅਤੇ ਕਟਾਈ ਨਾਲ ਜੁੜਿਆ ਇੱਕ ਵਿਸ਼ੇਸ਼ ਤਿਉਹਾਰ ਹੈ। ਪੰਜਾਬ ਅਤੇ ਹਰਿਆਣਾ ਸੂਬੇ ਵਿੱਚ ਇਹ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਕਿ ਲੋਹੜੀ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਦੁੱਲਾ ਭੱਟੀ ਦੀ ਕਹਾਣੀ ਕਿਉਂ ਸੁਣਾਈ ਜਾਂਦੀ ਹੈ?

Gurpreet Kaur Virk
Gurpreet Kaur Virk
ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ?

ਕਿਉਂ ਮਨਾਇਆ ਜਾਂਦਾ ਹੈ ਲੋਹੜੀ ਦਾ ਤਿਓਹਾਰ?

Lohri Festival: ਲੋਹੜੀ ਦਾ ਤਿਉਹਾਰ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਰਵਾਇਤੀ ਤੌਰ 'ਤੇ, ਲੋਹੜੀ ਫਸਲਾਂ ਦੀ ਬਿਜਾਈ ਅਤੇ ਕਟਾਈ ਨਾਲ ਜੁੜਿਆ ਇੱਕ ਵਿਸ਼ੇਸ਼ ਤਿਉਹਾਰ ਹੈ। ਇਸ ਦਿਨ ਤਿਲ, ਗੁੜ, ਗਜਕ, ਰੇਵੜੀ ਅਤੇ ਮੂੰਗਫਲੀ ਨੂੰ ਅਗਨੀ ਭੇਟ ਕੀਤੀ ਜਾਂਦੀ ਹੈ।

ਪਰ ਇਸ ਦਿਨ ਖਾਸ ਤੌਰ 'ਤੇ ਇਕ ਕੰਮ ਕੀਤਾ ਜਾਂਦਾ ਹੈ, ਉਹ ਹੈ ਦੁੱਲਾ-ਭੱਟੀ ਦੀ ਕਹਾਣੀ ਸੁਣਾਉਣਾ। ਜੀ ਹਾਂ, ਇਹ ਕਹਾਣੀ ਹਰ ਵਾਰ ਲੋਹੜੀ ਮੌਕੇ ਸੁਣਾਈ ਜਾਂਦੀ ਹੈ। ਆਓ ਜਾਣਦੇ ਹਾਂ ਕਿ ਇਸ ਦਿਨ ਦੁੱਲਾ ਭੱਟੀ ਦੀ ਕਹਾਣੀ ਕਿਉਂ ਸੁਣਾਈ ਜਾਂਦੀ ਹੈ ਅਤੇ ਇਸ ਦਾ ਕੀ ਮਹਤਵ ਹੈ?

ਲੋਹੜੀ ਉੱਤਰੀ ਭਾਰਤ ਦਾ ਇੱਕ ਵਿਸ਼ੇਸ਼ ਅਤੇ ਪ੍ਰਸਿੱਧ ਤਿਉਹਾਰ ਹੈ, ਜੋ ਹਰ ਸਾਲ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਭਾਵੇਂ ਲੋਹੜੀ ਦੀਆਂ ਰੌਣਕਾਂ ਦੇਸ਼ ਭਰ ਵਿੱਚ ਦੇਖਣ ਨੂੰ ਮਿਲਦੀਆਂ ਹਨ, ਪਰ ਪੰਜਾਬ ਵਿੱਚ ਇਸ ਤਿਉਹਾਰ ਦਾ ਵੱਖਰਾ ਹੀ ਰੰਗ ਦੇਖਣ ਨੂੰ ਮਿਲਦਾ ਹੈ। ਅੱਜ ਇਸ ਲੇਖ ਰਾਹੀਂ ਅਸੀਂ ਦੱਸਾਂਗੇ ਕਿ ਲੋਹੜੀ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ, ਇਸ ਸਾਲ ਯਾਨੀ ਸਾਲ 2024 ਵਿੱਚ ਲੋਹੜੀ ਕਦੋਂ ਮਨਾਈ ਜਾਵੇਗੀ ਅਤੇ ਲੋਹੜੀ ਮੌਕੇ ਦੁੱਲਾ ਭੱਟੀ ਦੀ ਕਹਾਣੀ ਕਿਉਂ ਸੁਣਾਈ ਜਾਂਦੀ ਹੈ?

ਲੋਹੜੀ ਦਾ ਇਤਿਹਾਸ

ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁੜਿਆ ਹੋਇਆ ਹੈ। ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਬਾਗ਼ੀ ਸੀ, ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰ ਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦੋਂ ਦੁੱਲਾ-ਭੱਟੀ ਨੇ ਲੜਕੀ ਦਾ ਵਿਆਹ ਕੀਤਾ ਤਾਂ ਉਸਨੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ।

ਇਹ ਵੀ ਪੜ੍ਹੋ : Lohri Special: ਲੋਹੜੀ ਦੇ ਤਿਉਹਾਰ 'ਤੇ ਜ਼ਰੂਰ ਬਣਾਓ ਇਹ ਰਵਾਇਤੀ ਪਕਵਾਨ

ਲੋਹੜੀ 'ਤੇ ਦੁੱਲਾ ਭੱਟੀ ਦੀ ਕਹਾਣੀ

ਸੁੰਦਰੀ-ਮੁੰਦਰੀ ਇੱਕ ਗਰੀਬ ਬ੍ਰਾਹਮਣ ਦੀਆਂ ਮੰਗੀਆਂ ਹੋਈਆਂ ਧੀਆਂ ਸਨ, ਪਰ ਗਰੀਬੀ ਕਾਰਨ ਵਿਆਹ ਵਿੱਚ ਦੇਰੀ ਹੋ ਰਹੀ ਸੀ। ਹਾਕਮ ਨੂੰ ਕੁੜੀਆਂ ਦੇ ਹੁਸਨ ਦਾ ਪਤਾ ਲੱਗ ਗਿਆ ਤਾਂ ਉਸ ਨੇ ਇਨ੍ਹਾਂ ਨੂੰ ਜ਼ੋਰੀਂ ਚੁੱਕਣ ਦੀ ਧਾਰ ਲਈ। ਇਸ ਦੀ ਭਿਣਕ ਬ੍ਰਾਹਮਣ ਨੂੰ ਪੈ ਗਈ। ਇਸ ਲਈ ਉਸਨੇ ਕੁੜੀਆਂ ਦਾ ਜਲਦੀ ਵਿਆਹ ਕਰਨ ਲਈ ਜੰਗਲ ਵਿੱਚ ਦੁੱਲੇ ਨਾਲ ਸੰਪਰਕ ਕੀਤਾ ਅਤੇ ਦੁੱਲੇ ਨੇ ਵਿਆਹ ਦੀ ਜਿੰਮੇਵਾਰੀ ਲੈ ਲਈ ਅਤੇ ਸੁਖਦੇਵ ਮਾਦਪੁਰੀ ਦੇ ਸ਼ਬਦਾਂ ਵਿੱਚ," "ਕੁੜੀਆਂ ਦੇ ਸਹੁਰਿਆਂ ਨੇ ਹਾਕਮ ਤੋਂ ਡਰਦਿਆਂ ਕਿਹਾ ਕਿ ਉਹ ਰਾਤ ਸਮੇਂ ਹੀ ਵਿਆਹੁਣ ਆਉਣਗੇ।

ਪਿੰਡ ਤੋਂ ਬਾਹਰ ਜੰਗਲ ਵਿੱਚ ਵਿਆਹ ਰਚਾਉਣ ਦਾ ਪ੍ਰਬੰਧ ਕੀਤਾ ਗਿਆ। ਰੌਸ਼ਨੀ ਲਈ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਬਾਲੀ ਗਈ। ਦੁੱਲੇ ਨੇ ਆਲੇ-ਦੁਆਲੇ ਦੇ ਪਿੰਡਾਂ ਤੋਂ ਦਾਨ ਇਕੱਠਾ ਕੀਤਾ। ਪਿੰਡ ਵਿੱਚ ਜਿਹਨਾਂ ਦੇ ਘਰ ਨਵੇਂ ਵਿਆਹ ਹੋਏ ਸਨ ਜਾਂ ਜਿਹਨਾਂ ਦੇ ਬਾਲ ਜਨਮੇ ਸਨ ਉਨ੍ਹਾਂ ਨੇ ਵੀ ਸੁੰਦਰ-ਮੁੰਦਰੀ ਦੇ ਵਿਆਹ ’ਤੇ ਆਪਣੇ ਵੱਲੋਂ ਕੁਝ ਨਾ ਕੁਝ ਗੁੜ-ਸ਼ੱਕਰ ਤੇ ਦਾਣੇ ਆਦਿ ਦੇ ਰੂਪ ਵਿੱਚ ਦਾਨ ਦਿੱਤਾ। ਦੁੱਲੇ ਕੋਲ ਕੰਨਿਆ-ਦਾਨ ਦੇਣ ਲਈ ਇੱਕ ਲੱਪ ਸ਼ੱਕਰ ਦੀ ਹੀ ਸੀ। ਕੁੜੀਆਂ ਦਾ ਡੋਲਾ ਤੁਰ ਗਿਆ ਤੇ ਗ਼ਰੀਬ ਬ੍ਰਾਹਮਣ ਨੇ ਦੁੱਲੇ ਦਾ ਲੱਖ-ਲੱਖ ਸ਼ੁਕਰ ਕੀਤਾ। ਮੰਨਿਆ ਜਾਂਦਾ ਹੈ ਕਿ ਉਦੋਂ ਤੋਂ ਲੋਹੜੀ ਦਾ ਤਿਉਹਾਰ ਮਨਾਉਣ ਦਾ ਰਿਵਾਜ ਪੈ ਗਿਆ।

ਕਿਵੇਂ ਮਨਾਈ ਜਾਂਦੀ ਹੈ ਲੋਹੜੀ?

ਗਾਉਣਾ ਅਤੇ ਨੱਚਣਾ ਜਸ਼ਨਾਂ ਦਾ ਇੱਕ ਅੰਦਰੂਨੀ ਹਿੱਸਾ ਹੈ। ਲੋਹੜੀ ਮੌਕੇ ਲੋਕ ਨਵੇਂ ਕੱਪੜੇ ਪਹਿਨਦੇ ਹਨ ਅਤੇ ਢੋਲ ਦੀ ਧੁਨ 'ਤੇ ਭੰਗੜਾ ਅਤੇ ਗਿੱਧਾ ਪਾਉਂਦੇ ਹਨ। ਪੰਜਾਬੀ ਗੀਤ ਗਾਏ ਜਾਂਦੇ ਹਨ ਅਤੇ ਹਰ ਕੋਈ ਖੁਸ਼ ਹੁੰਦਾ ਹੈ। ਲੋਹੜੀ ਦੇ ਦਿਨ ਖ਼ਾਸ ਤੌਰ 'ਤੇ ਸਰਸੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਖਾਣੇ ਵਿੱਚ ਮੁੱਖ ਕੋਰਸ ਵਜੋਂ ਪਰੋਸੀ ਜਾਂਦੀ ਹੈ। ਜਿਨ੍ਹਾਂ ਘਰਾਂ ਵਿੱਚ ਹਾਲ ਹੀ ਵਿੱਚ ਵਿਆਹ ਜਾਂ ਜਣੇਪੇ ਹੋਏ ਹਨ, ਉਨ੍ਹਾਂ ਵਿੱਚ ਲੋਹੜੀ ਦਾ ਤਿਉਹਾਰ ਉਤਸ਼ਾਹ ਦੇ ਉੱਚੇ ਪੱਧਰ 'ਤੇ ਪਹੁੰਚ ਜਾਂਦਾ ਹੈ। ਲੋਹੜੀ ਇੱਕ ਮਹਾਨ ਤਿਉਹਾਰ ਹੈ ਜੋ ਕਿਸਾਨਾਂ ਲਈ ਵੀ ਬਹੁਤ ਮਹੱਤਵ ਰੱਖਦਾ ਹੈ।

ਇਸ ਵਾਰ ਕਦੋਂ ਮਨਾਈ ਜਾਵੇਗੀ ਲੋਹੜੀ?

ਲੋਹੜੀ ਦਾ ਤਿਉਹਾਰ ਹਰ ਸਾਲ ਮਕਰ ਸੰਕ੍ਰਾਂਤੀ ਤੋਂ ਇਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਇਸ ਸਾਲ ਮਕਰ ਸੰਕ੍ਰਾਂਤੀ 15 ਜਨਵਰੀ ਨੂੰ ਮਨਾਈ ਜਾਵੇਗੀ, ਇਸ ਲਿਹਾਜ਼ ਨਾਲ ਲੋਹੜੀ ਦਾ ਤਿਉਹਾਰ 14 ਜਨਵਰੀ ਨੂੰ ਮਨਾਇਆ ਜਾਣਾ ਚਾਹੀਦਾ ਹੈ, ਪਰ ਫਿਰ ਵੀ ਲੋਹੜੀ 13 ਜਨਵਰੀ ਨੂੰ ਹੀ ਮਨਾਈ ਜਾਵੇਗੀ।

Summary in English: Why is the story of Dulla Bhatti narrated on Lohri, know its importance

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters