1. Home
  2. ਸਫਲਤਾ ਦੀਆ ਕਹਾਣੀਆਂ

Moga ਦੇ ਕਿਸਾਨ Jaspreet Singh ਨੇ 1.25 ਏਕੜ ਜ਼ਮੀਨ 'ਤੇ ਕੀਤੀ Strawberry Farming

Punjab ਦੇ ਕਿਸਾਨ Jaspreet Singh ਨੇ ਅਸੰਭਵ ਕੰਮ ਨੂੰ ਸੰਭਵ ਕਰ ਦਿਖਾਇਆ ਹੈ। ਦਰਅਸਲ, ਕਿਸਾਨ ਨੇ ਪੰਜਾਬ ਦੇ ਮੌਸਮ ਨੂੰ ਮਾਤ ਦਿੰਦਿਆਂ Strawberry ਦੀ ਖੇਤੀ ਕਰਕੇ ਲੋਕਾਂ ਲਈ ਮਿਸਾਲ ਕਾਇਮ ਕੀਤੀ ਹੈ।

Gurpreet Kaur Virk
Gurpreet Kaur Virk
ਪੰਜਾਬ 'ਚ ਸਟ੍ਰਾਬੇਰੀ ਦੀ ਖੇਤੀ ਤੋਂ ਕਿਸਾਨ ਜਸਪ੍ਰੀਤ ਨੂੰ ਮਿਲੀ ਨਵੀ ਪਛਾਣ

ਪੰਜਾਬ 'ਚ ਸਟ੍ਰਾਬੇਰੀ ਦੀ ਖੇਤੀ ਤੋਂ ਕਿਸਾਨ ਜਸਪ੍ਰੀਤ ਨੂੰ ਮਿਲੀ ਨਵੀ ਪਛਾਣ

Strawberry Cultivation: ਅੱਜ-ਕੱਲ੍ਹ ਕਿਸਾਨ ਵੱਧ ਤੋਂ ਵੱਧ ਲਾਭ ਕਮਾਉਣ ਦੇ ਚੱਕਰ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਖੇਤੀ ਵੱਲ ਆਪਣਾ ਰੁੱਖ ਕਰ ਰਹੇ ਹਨ। ਪਿਛਲੇ ਕੁਝ ਸਮੇਂ ਦੌਰਾਨ ਭਾਰਤ ਵਿੱਚ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਰੁਝਾਨ ਬਹੁਤ ਤੇਜੀ ਨਾਲ ਵੱਧ ਰਿਹਾ ਹੈ। ਇਸ ਤੋਂ ਕਈ ਕਿਸਾਨ ਲੱਖਾਂ ਵਿੱਚ ਲਾਭ ਵੀ ਕਮਾ ਰਹੇ ਹਨ। ਅੱਜ ਅਸੀਂ ਤੁਹਾਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕਿਸਾਨ ਨਾਲ ਮਿਲਵਾਉਣ ਜਾ ਰਹੇ ਹਾਂ, ਜਿਨ੍ਹਾਂ ਨੇ ਸੂਬੇ 'ਚ ਸਟ੍ਰਾਬੇਰੀ ਦੀ ਕਾਸ਼ਤ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

Punjab Success Story: ਜੇਕਰ ਕਿਸੇ ਵਿਅਕਤੀ ਵਿੱਚ ਕੁਝ ਕਰਨ ਦਾ ਜਨੂੰਨ ਹੋਵੇ ਤਾਂ ਉਸ ਨੂੰ ਪੂਰਾ ਕਰਨ ਲਈ ਜਗ੍ਹਾ, ਵਾਤਾਵਰਨ, ਮੌਸਮ ਅਤੇ ਸਹੂਲਤਾਂ ਕੋਈ ਮਾਇਨੇ ਨਹੀਂ ਰੱਖਦੀਆਂ। ਇਸੇ ਉਤਸ਼ਾਹ ਨਾਲ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਦੁਸਾਂਝ ਦੇ ਵਸਨੀਕ ਕਿਸਾਨ ਜਸਪ੍ਰੀਤ ਸਿੰਘ ਨੇ ਸਟ੍ਰਾਬੇਰੀ ਦੀ ਖੇਤੀ ਸ਼ੁਰੂ ਕੀਤੀ ਹੈ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦਾ ਮੌਸਮ ਸਟ੍ਰਾਬੇਰੀ ਦੀ ਕਾਸ਼ਤ ਲਈ ਅਨੁਕੂਲ ਨਹੀਂ ਮੰਨਿਆ ਜਾਂਦਾ। ਪਰ ਕਿਸਾਨ ਜਸਪ੍ਰੀਤ ਸਿੰਘ ਨੇ ਆਪਣੇ ਜਜ਼ਬੇ ਸਦਕਾ ਮੌਸਮ ਨੂੰ ਮਾਤ ਦਿੰਦਿਆਂ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਫੈਸਲਾ ਕੀਤਾ ਅਤੇ ਹੋਰਨਾਂ ਲੋਕਾਂ ਲਈ ਮਿਸਾਲ ਪੈਦਾ ਕੀਤੀ। ਜਸਪ੍ਰੀਤ ਦੀ ਇਸ ਹਿੰਮਤ ਨੂੰ ਦੇਖ ਕੇ ਹੁਣ ਪਿੰਡ ਦੇ ਲੋਕ ਉਨ੍ਹਾਂ ਦੀ ਕਾਫੀ ਤਾਰੀਫ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ : Successful Woman Farmer: ਪੰਜਾਬ ਦੀ ਧੀ ਗੁਰਬੀਰ ਕੌਰ ਦੇ ਜਜ਼ਬੇ ਨੂੰ ਸਲਾਮ

ਪੰਜਾਬ 'ਚ ਸਟ੍ਰਾਬੇਰੀ ਦੀ ਖੇਤੀ ਤੋਂ ਕਿਸਾਨ ਜਸਪ੍ਰੀਤ ਨੂੰ ਮਿਲੀ ਨਵੀ ਪਛਾਣ

ਪੰਜਾਬ 'ਚ ਸਟ੍ਰਾਬੇਰੀ ਦੀ ਖੇਤੀ ਤੋਂ ਕਿਸਾਨ ਜਸਪ੍ਰੀਤ ਨੂੰ ਮਿਲੀ ਨਵੀ ਪਛਾਣ

ਜਸਪ੍ਰੀਤ ਸਿੰਘ ਨੇ ਆਪਣੀ 1.25 ਏਕੜ ਜ਼ਮੀਨ 'ਤੇ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਸਟ੍ਰਾਬੇਰੀ ਦੀ ਖੇਤੀ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੌਸਮ ਸਟ੍ਰਾਬੇਰੀ ਦੀ ਕਾਸ਼ਤ ਲਈ ਅਨੁਕੂਲ ਨਹੀਂ ਹੈ, ਜਿਸ ਕਾਰਨ ਉਨ੍ਹਾਂ ਲਈ ਇਸ ਦੀ ਕਾਸ਼ਤ ਕਰਨਾ ਵੱਡਾ ਖਤਰਾ ਸੀ। ਪਰ ਤੁਹਾਨੂੰ ਕਿਸੇ ਨਵੇਂ ਕੰਮ ਵਿੱਚ ਜੋਖਮ ਤਾਂ ਉਠਾਉਣਾ ਪੈਂਦਾ ਹੀ ਹੈ। ਇਹ ਸੋਚ ਕੇ ਉਨ੍ਹਾਂ ਨੇ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਮਨ ਬਣਾ ਲਿਆ ਅਤੇ ਇਸ ਵਿੱਚ ਸਫ਼ਲਤਾ ਵੀ ਹਾਸਲ ਕੀਤੀ।

ਪੰਜਾਬ ਵਿੱਚ ਪਹਿਲੀ ਵਾਰ ਹੋ ਰਹੀ ਸਟ੍ਰਾਬੇਰੀ ਦੀ ਖੇਤੀ ਬਾਰੇ ਜਦੋਂ ਫਿਰੋਜ਼ਪੁਰ ਦੇ ਐਸ.ਡੀ.ਐਮ ਰਣਜੀਤ ਸਿੰਘ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਜਸਪ੍ਰੀਤ ਦੇ ਖੇਤ ਦਾ ਦੌਰਾ ਕੀਤਾ ਅਤੇ ਖੇਤੀ ਬਾਰੇ ਪੂਰੀ ਜਾਣਕਾਰੀ ਲਈ। ਇਨ੍ਹਾਂ ਹੀ ਨਹੀਂ, ਐਸਡੀਐਮ ਨੇ ਕਿਸਾਨ ਜਸਪ੍ਰੀਤ ਦੀ ਇਸ ਕਾਮਯਾਬੀ ਲਈ ਉਨ੍ਹਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ ਹੈ।

ਇਹ ਵੀ ਪੜ੍ਹੋ : Punjab ਦੇ Dairy Farmer ਗਗਨਦੀਪ ਨੇ ਬਣਾਈ ਅਨੋਖੀ ਮਸ਼ੀਨ, ਦੇਸੀ ਜੁਗਾੜ ਨੇ ਖੋਲ੍ਹੇ ਕਾਮਯਾਬੀ ਦੇ ਰਾਹ

ਜ਼ਿਕਰਯੋਗ ਹੈ ਕਿ ਸਟ੍ਰਾਬੇਰੀ ਦੀ ਕਾਸ਼ਤ ਨਾਲ ਕਿਸਾਨ ਥੋੜ੍ਹੇ ਸਮੇਂ ਵਿੱਚ ਬਹੁਤ ਵਧੀਆ ਫ਼ਸਲ ਤਿਆਰ ਕਰ ਸਕਦੇ ਹਨ ਅਤੇ ਚੰਗਾ ਮੁਨਾਫ਼ਾ ਕਮਾ ਸਕਦੇ ਹਨ। ਇਸ ਦੀ ਫ਼ਸਲ ਨੂੰ ਤਿਆਰ ਹੋਣ ਵਿੱਚ 40 ਦਿਨਾਂ ਤੋਂ ਵੱਧ ਸਮਾਂ ਨਹੀਂ ਲੱਗਦਾ। ਤੁਹਾਨੂੰ ਦੱਸ ਦੇਈਏ ਕਿ ਸਟ੍ਰਾਬੇਰੀ ਨੂੰ ਠੰਡੇ ਖੇਤਰਾਂ ਦੀ ਫਸਲ ਕਿਹਾ ਜਾਂਦਾ ਹੈ।

ਇਹ ਨੈਨੀਤਾਲ, ਦੇਹਰਾਦੂਨ, ਹਿਮਾਚਲ ਪ੍ਰਦੇਸ਼, ਮਹਾਬਲੇਸ਼ਵਰ, ਮਹਾਰਾਸ਼ਟਰ, ਨੀਲਗਿਰੀ, ਦਾਰਜੀਲਿੰਗ ਆਦਿ ਦੇ ਪਹਾੜੀ ਹਿੱਸਿਆਂ ਵਿੱਚ ਵਪਾਰਕ ਤੌਰ 'ਤੇ ਪੈਦਾ ਹੁੰਦੀ ਹੈ। ਇਸ ਦੀ ਖੇਤੀ ਹੁਣ ਮੈਦਾਨੀ ਇਲਾਕਿਆਂ, ਦਿੱਲੀ, ਬੰਗਲੌਰ, ਜਲੰਧਰ, ਮੇਰਠ, ਪੰਜਾਬ, ਹਰਿਆਣਾ ਆਦਿ ਵਿੱਚ ਵੀ ਕੀਤੀ ਜਾ ਰਹੀ ਹੈ। ਇਸ ਦੇ ਲਈ 20 ਤੋਂ 30 ਡਿਗਰੀ ਸੈਲਸੀਅਸ ਤਾਪਮਾਨ ਢੁਕਵਾਂ ਮੰਨਿਆ ਜਾਂਦਾ ਹੈ।

ਜ਼ਰੂਰੀ ਨੋਟ: ਅਜਿਹੀਆਂ ਹੋਰ ਸਫਲਤਾ ਦੀਆਂ ਕਹਾਣੀਆਂ ਪੜ੍ਹਨ ਲਈ, www.punjabi.krishijagran.com 'ਤੇ ਲੌਗ ਇਨ ਕਰੋ ਤੇ ਸਫਲਤਾ ਦੀਆਂ ਕਹਾਣੀਆਂ ਟੈਬ 'ਤੇ ਕਲਿੱਕ ਕਰੋ। ਜੇਕਰ ਤੁਸੀਂ ਕਿਸੇ ਸਫਲਤਾ ਦੀ ਕਹਾਣੀ ਜਾਣਦੇ ਹੋ ਤੇ ਚਾਹੁੰਦੇ ਹੋ ਕਿ ਅਸੀਂ ਇਸਨੂੰ ਆਪਣੇ ਪਾਠਕਾਂ ਨਾਲ ਸਾਂਝਾ ਕਰੀਏ, ਤਾਂ ਕਿਰਪਾ ਕਰਕੇ ਸਾਨੂੰ punjabi@krishijagran.com 'ਤੇ ਈਮੇਲ ਕਰੋ।

Summary in English: Moga farmer Jaspreet Singh did strawberry farming on 1.25 acres of land

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters